ETV Bharat / bharat

ਜੰਮੂ-ਕਸ਼ਮੀਰ ਦੇ ਕੋਕਰਨਾਗ ਵਿੱਚ ਮੁਠਭੇੜ, ਦੋ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ 'ਚ ਚੱਲ ਰਹੇ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ (Jammu and Kashmir Encounter) ਗਏ ਹਨ। ਅੱਤਵਾਦੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਫਿਲਹਾਲ ਮੁਕਾਬਲਾ ਚੱਲ ਰਿਹਾ ਹੈ। ਇਲਾਕੇ 'ਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਫਸੇ ਹੋਣ ਦਾ ਖਦਸ਼ਾ ਹੈ।

Encounter in Kokarnag of Jammu and Kashmir
ਜੰਮੂ-ਕਸ਼ਮੀਰ ਦੇ ਕੋਕਰਨਾਗ ਵਿੱਚ ਮੁਠਭੇੜ
author img

By

Published : Oct 10, 2022, 9:11 AM IST

ਅਨੰਤਨਾਗ: ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਤੰਗਪਾਵਾ ਇਲਾਕੇ ਦੇ ਕੋਕਰਨਾਗ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ (Jammu and Kashmir Encounter) ਹਨ। ਇਨ੍ਹਾਂ ਅੱਤਵਾਦੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਐਤਵਾਰ ਦੇਰ ਸ਼ਾਮ ਸ਼ੁਰੂ ਹੋਇਆ ਇਹ ਮੁਕਾਬਲਾ ਫਿਲਹਾਲ ਜਾਰੀ ਹੈ। ਇਲਾਕੇ 'ਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ ਹੈ, ਸਰਚ ਆਪਰੇਸ਼ਨ ਜਾਰੀ ਹੈ।

ਇਹ ਵੀ ਪੜੋ: ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਇਸ ਸਾਲ 2 ਲੱਖ ਤੋਂ ਵੱਧ ਸ਼ਰਧਾਲੂ ਨੇ ਕੀਤੇ ਦਰਸ਼ਨ

ਇਕ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਦੇਰ ਸ਼ਾਮ ਕੋਕਰਨਾਗ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਭਾਰਤੀ ਸੈਨਾ, ਜੰਮੂ-ਕਸ਼ਮੀਰ ਪੁਲਿਸ ਅਤੇ ਸੀਆਰਪੀਐਫ ਦੀ 19 ਆਰਆਰ ਦੀ ਸਾਂਝੀ ਟੀਮ ਨੇ ਇਲਾਕੇ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਸੁਰੱਖਿਆ ਬਲ ਜਿਵੇਂ ਹੀ ਅੱਗੇ ਵਧੇ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ।

ਜੰਮੂ-ਕਸ਼ਮੀਰ ਦੇ ਕੋਕਰਨਾਗ ਵਿੱਚ ਮੁਠਭੇੜ

ਇਸ ਤਰ੍ਹਾਂ ਦੋਵਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਇਸ ਗੋਲੀਬਾਰੀ 'ਚ ਹੁਣ ਤੱਕ ਦੋ ਅੱਤਵਾਦੀ ਮਾਰੇ ਜਾ ਚੁੱਕੇ ਹਨ। ਦੋ ਤੋਂ ਤਿੰਨ ਅੱਤਵਾਦੀਆਂ ਦੇ ਫਸੇ ਹੋਣ ਦਾ ਖਦਸ਼ਾ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਇਲਾਕੇ 'ਚ ਭਾਰੀ ਗੋਲੀਬਾਰੀ ਚੱਲ ਰਹੀ ਹੈ। ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲੇ 'ਚ ਪਬਲਿਕ ਸੇਫਟੀ ਐਕਟ ਦੇ ਤਹਿਤ ਲਸ਼ਕਰ ਏ ਤੋਇਬਾ ਦੇ ਦੋ ਅੱਤਵਾਦੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ।

ਇਨ੍ਹਾਂ ਅੱਤਵਾਦੀਆਂ ਨੂੰ ਘਾਟੀ ਵਿਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦਾ ਕੰਮ ਸੌਂਪਿਆ ਗਿਆ ਸੀ, ਪੁਲਿਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਬਾਂਦੀਪੋਰਾ ਪੁਲਸ ਨੇ ਟਵੀਟ ਕੀਤਾ, ''ਲਸ਼ਕਰ ਏ ਤੋਇਬਾ ਦੇ ਦੋ ਸਾਥੀਆਂ ਇਸ਼ਫਾਕ ਮਜੀਦ ਡਾਰ ਅਤੇ ਵਸੀਮ ਅਹਿਮਦ ਮਲਿਕ ਨੂੰ ਬਾਂਦੀਪੋਰਾ 'ਚ ਪਬਲਿਕ ਸੇਫਟੀ ਐਕਟ ਤਹਿਤ ਹਿਰਾਸਤ 'ਚ ਲਿਆ ਗਿਆ ਹੈ।

ਇਹ ਵੀ ਪੜੋ: ਵੱਡੀ ਖ਼ਬਰ: ਭਗੌੜੇ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਗ੍ਰਿਫ਼ਤਾਰ, ਮਿਲਿਆ ਪੁਲਿਸ ਰਿਮਾਂਡ

ETV Bharat Logo

Copyright © 2024 Ushodaya Enterprises Pvt. Ltd., All Rights Reserved.