ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਬੁੱਧਵਾਰ ਨੂੰ ਹੋਏ ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦਾ ਇਕ ਅੱਤਵਾਦੀ ਮਾਰਿਆ ਗਿਆ ਅਤੇ ਇਕ ਪੁਲਸ ਕਰਮਚਾਰੀ ਸ਼ਹੀਦ ਹੋ ਗਿਆ। ਇਸ ਤੋਂ ਇਲਾਵਾ ਤਿੰਨ ਜਵਾਨਾਂ ਸਮੇਤ ਪੰਜ ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਜ਼ਿਲੇ ਦੇ ਪਰੀਵਾਨ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਚਲਾਈ ਗਈ। ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਕਸ਼ਮੀਰ ਜ਼ੋਨ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਦੱਸਿਆ ਕਿ ਮੁਕਾਬਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਿਆ ਅਤੇ ਜੈਸ਼-ਏ-ਮੁਹੰਮਦ ਦਾ ਇੱਕ ਅੱਤਵਾਦੀ ਮਾਰਿਆ ਗਿਆ।
ਕੁਮਾਰ ਨੇ ਟਵੀਟ ਕੀਤਾ, 'ਇਕ ਪੁਲਿਸ ਕਰਮਚਾਰੀ ਸਿਲੈਕਸ਼ਨ ਗ੍ਰੇਡ ਕਾਂਸਟੇਬਲ ਰੋਹਿਤ ਛਿੱਬ ਸ਼ਹੀਦ ਹੋ ਗਿਆ, ਜਦਕਿ ਤਿੰਨ ਫੌਜੀ ਜ਼ਖਮੀ ਹੋ ਗਏ। ਦੋ ਆਮ ਲੋਕ ਵੀ ਜ਼ਖਮੀ ਹੋਏ ਹਨ। ਜੈਸ਼-ਏ-ਮੁਹੰਮਦ ਦਾ ਇੱਕ ਅੱਤਵਾਦੀ ਮਾਰਿਆ ਗਿਆ। ਮੁਹਿੰਮ ਜਾਰੀ ਹੈ। ਸੂਤਰਾਂ ਮੁਤਾਬਕ ਇਲਾਕੇ 'ਚ ਦੋ ਅੱਤਵਾਦੀ ਲੁਕੇ ਹੋਏ ਹਨ।