ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਦੋ ਵੱਖ-ਵੱਖ ਇਲਾਕਿਆਂ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਜਾਰੀ ਹੈ। ਕੁਲਗਾਮ ਦੇ ਡੀਐੱਚ ਪੋਰਾ ਇਲਾਕੇ 'ਚ ਸਥਿਤ ਚੱਕੀ ਸਮਦ ਅਤੇ ਅਨੰਤਨਾਗ ਜ਼ਿਲੇ ਦੇ ਸਿਰਹਾਮਾ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ।
-
#Encounter has started at Sirhama area of #Anantnag. Police and security forces are on the job. Further details shall follow.@JmuKmrPolice
— Kashmir Zone Police (@KashmirPolice) April 8, 2022 " class="align-text-top noRightClick twitterSection" data="
">#Encounter has started at Sirhama area of #Anantnag. Police and security forces are on the job. Further details shall follow.@JmuKmrPolice
— Kashmir Zone Police (@KashmirPolice) April 8, 2022#Encounter has started at Sirhama area of #Anantnag. Police and security forces are on the job. Further details shall follow.@JmuKmrPolice
— Kashmir Zone Police (@KashmirPolice) April 8, 2022
ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਦੱਸਿਆ ਕਿ ਅਨੰਤਨਾਗ ਦੇ ਸਿਰਹਾਮਾ ਵਿੱਚ ਫੌਜ ਨੇ ਲਸ਼ਕਰ-ਏ-ਤੋਇਬਾ ਦੇ ਕਮਾਂਡਰ ਨਿਸਾਰ ਡਾਰ ਨੂੰ ਮਾਰ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਫੌਜ ਨੇ ਕੁਲਗਾਮ ਵਿੱਚ ਵੀ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਮਾਰੇ ਗਏ ਦੋਵੇਂ ਅੱਤਵਾਦੀ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਸਨ।
-
#Encounter has started at ChakiSamad, DH Pora area of #Kulgam. Police and security forces are on the job. Further details shall follow.@JmuKmrPolice
— Kashmir Zone Police (@KashmirPolice) April 9, 2022 " class="align-text-top noRightClick twitterSection" data="
">#Encounter has started at ChakiSamad, DH Pora area of #Kulgam. Police and security forces are on the job. Further details shall follow.@JmuKmrPolice
— Kashmir Zone Police (@KashmirPolice) April 9, 2022#Encounter has started at ChakiSamad, DH Pora area of #Kulgam. Police and security forces are on the job. Further details shall follow.@JmuKmrPolice
— Kashmir Zone Police (@KashmirPolice) April 9, 2022
ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਇਨ੍ਹਾਂ ਦੋਹਾਂ ਥਾਵਾਂ 'ਤੇ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਇਲਾਕੇ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰ ਦਿੱਤੀ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਦੋਹਾਂ ਧਿਰਾਂ ਵਿਚਾਲੇ ਗੋਲੀਬਾਰੀ ਜਾਰੀ ਹੈ।
ਕਾਬਿਲੇਗੌਰ ਹੈ ਕਿ ਹਾਲ ਹੀ ਵਿੱਚ ਜੰਮੂ-ਕਸ਼ਮੀਰ ਵਿੱਚ ਇੱਕ ਕਸ਼ਮੀਰੀ ਪੰਡਤ ਦੀ ਅੱਤਵਾਦੀਆਂ (Terrorist Attack in Kashmir) ਨੇ ਗੋਲੀ (shoot kashmiri pandit) ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਦੇ ਨਾਲ ਹੀ ਚਾਰ ਮਜ਼ਦੂਰਾਂ ਨੂੰ ਅੱਤਵਾਦੀਆਂ ਨੇ ਨਿਸ਼ਾਨਾ ਬਣਾਇਆ। ਜਾਣਕਾਰੀ ਮੁਤਾਬਕ ਘਾਟੀ 'ਚ ਕੁੱਲ 7 ਲੋਕ ਅੱਤਵਾਦੀਆਂ ਦਾ ਸ਼ਿਕਾਰ ਹੋਏ। ਇਨ੍ਹਾਂ ਵਿੱਚ ਪੁਲਵਾਮਾ ਵਿੱਚ ਚਾਰ ਬਾਹਰੀ ਮਜ਼ਦੂਰ, ਸ੍ਰੀਨਗਰ ਵਿੱਚ ਸੀਆਰਪੀਐਫ ਦੇ ਦੋ ਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ ਅਵੰਤੀਪੋਰਾ ਦੇ ਤਰਾਲ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ।
ਜੰਮੂ-ਕਸ਼ਮੀਰ 'ਚ ਸਰਗਰਮ ਅੱਤਵਾਦੀ- ਅਧਿਕਾਰੀ ਮੁਤਾਬਕ ਜੰਮੂ-ਕਸ਼ਮੀਰ 'ਚ ਕੁੱਲ 172 ਅੱਤਵਾਦੀ ਸਰਗਰਮ ਹਨ। ਇਨ੍ਹਾਂ ਵਿੱਚੋਂ 93 ਸਥਾਨਕ ਹਨ ਅਤੇ ਬਾਕੀ 79 ਵਿਦੇਸ਼ੀ ਹਨ। ਇੱਕ ਰੱਖਿਆ ਬੁਲਾਰੇ ਨੇ ਭਾਰਤੀ ਸੈਨਾ ਦੀ ਉੱਤਰੀ ਕਮਾਨ ਦੁਆਰਾ ਜਾਰੀ ਅੰਕੜਿਆਂ ਦੇ ਹਵਾਲੇ ਨਾਲ ਕਿਹਾ ਕਿ ਕੁੱਲ 156 ਅੱਤਵਾਦੀ - 79 ਸਥਾਨਕ ਅਤੇ 77 ਵਿਦੇਸ਼ੀ - ਕਸ਼ਮੀਰ ਵਿੱਚ ਸਰਗਰਮ ਹਨ ਅਤੇ ਦੋ ਵਿਦੇਸ਼ੀ ਸਮੇਤ 16 ਹੋਰ ਜੰਮੂ ਖੇਤਰ ਵਿੱਚ ਸਰਗਰਮ ਹਨ।
ਜਨਵਰੀ ਤੋਂ ਮਾਰਚ 2022 ਤੱਕ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਕੁੱਲ 15 ਸਥਾਨਕ ਆਦਮੀ ਖਾੜਕੂਵਾਦ ਵਿੱਚ ਸ਼ਾਮਲ ਹੋਏ। ਫੌਜ ਨੇ ਕਿਹਾ ਕਿ ਇਸ ਸਾਲ ਕੰਟਰੋਲ ਰੇਖਾ ਤੋਂ ਘੁਸਪੈਠ ਦੀਆਂ ਦੋ ਕੋਸ਼ਿਸ਼ਾਂ - ਇੱਕ ਕਸ਼ਮੀਰ ਅਤੇ ਇੱਕ ਜੰਮੂ ਵਿੱਚ - ਨਾਕਾਮ ਕਰ ਦਿੱਤਾ ਗਿਆ। ਫੌਜ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਅਤੇ ਜੰਮੂ ਖੇਤਰ ਦੇ ਪੁੰਛ ਵਿੱਚ ਜਨਵਰੀ ਵਿੱਚ ਘੁਸਪੈਠ ਦੀਆਂ ਕੋਸ਼ਿਸ਼ਾਂ ਦਾ ਹਵਾਲਾ ਦੇ ਰਹੀ ਸੀ।
ਨਵੇਂ ਸਾਲ ਦੇ ਪਹਿਲੇ ਦਿਨ ਘੁਸਪੈਠ ਦੀ ਅਸਫਲ ਕੋਸ਼ਿਸ਼ ਦੌਰਾਨ ਕੁਪਵਾੜਾ ਵਿੱਚ ਇੱਕ ਪਾਕਿਸਤਾਨੀ ਅੱਤਵਾਦੀ ਮਾਰਿਆ ਗਿਆ ਅਤੇ ਇੱਕ ਹੋਰ ਨੂੰ ਜ਼ਿੰਦਾ ਫੜ ਲਿਆ ਗਿਆ, ਦੂਜੇ ਦਿਨ ਪੁੰਛ ਜ਼ਿਲ੍ਹੇ ਵਿੱਚ ਸਰਹੱਦ ਪਾਰ ਤੋਂ ਅੱਤਵਾਦੀਆਂ ਦੇ ਇੱਕ ਸਮੂਹ ਵੱਲੋਂ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਇਸ ਤੋਂ ਇਲਾਵਾ, ਫੌਜ ਨੇ ਸੋਮਵਾਰ ਨੂੰ ਪਾਕਿਸਤਾਨ ਦੀ ਤੀਜੀ ਘੁਸਪੈਠ ਦੀ ਕੋਸ਼ਿਸ਼ ਨੂੰ ਵੀ ਨਾਕਾਮ ਕਰ ਦਿੱਤਾ ਜਦੋਂ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿੱਚ ਕੰਟਰੋਲ ਰੇਖਾ ਦੇ ਨਾਲ ਚੌਕਸ ਸੈਨਿਕਾਂ ਦੁਆਰਾ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ।
ਅੱਤਵਾਦੀ ਘਟਨਾਵਾਂ 'ਤੇ ਫੌਜ ਨੇ ਕਿਹਾ ਕਿ ਇਸ ਸਾਲ ਦੇ ਪਹਿਲੇ ਤਿੰਨ ਮਹੀਨਿਆਂ 'ਚ ਅਜਿਹੀਆਂ ਕੁੱਲ 35 ਘਟਨਾਵਾਂ ਹੋਈਆਂ ਹਨ। ਇਸ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਵਿਚ ਸੁਰੱਖਿਆ ਬਲਾਂ ਖਿਲਾਫ 27 ਅੱਤਵਾਦੀ ਕਾਰਵਾਈਆਂ ਅਤੇ ਆਮ ਨਾਗਰਿਕਾਂ ਵਿਰੁੱਧ ਅੱਠ ਕਾਰਵਾਈਆਂ ਸ਼ਾਮਲ ਹਨ। ਅੰਕੜਿਆਂ ਤੋਂ ਇਹ ਵੀ ਸੰਕੇਤ ਮਿਲਦਾ ਹੈ ਕਿ ਜਨਵਰੀ ਤੋਂ ਮਾਰਚ ਦਰਮਿਆਨ ਪਾਕਿਸਤਾਨ ਵੱਲੋਂ ਕੋਈ ਜੰਗਬੰਦੀ ਦੀ ਉਲੰਘਣਾ ਨਹੀਂ ਕੀਤੀ ਗਈ।
ਭਾਰਤ ਅਤੇ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪਰੇਸ਼ਨਜ਼ (ਡੀਜੀਐਮਓ) ਨੇ 2021 ਵਿੱਚ 24 ਅਤੇ 25 ਫਰਵਰੀ ਦੀ ਦਰਮਿਆਨੀ ਰਾਤ ਤੋਂ ਕੰਟਰੋਲ ਰੇਖਾ ਦੇ ਨਾਲ ਜੰਗਬੰਦੀ ਨੂੰ ਕਾਇਮ ਰੱਖਣ ਲਈ ਇੱਕ ਸਮਝੌਤੇ ਦਾ ਐਲਾਨ ਕੀਤਾ ਸੀ। ਫੌਜ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਕਿਸੇ ਵੀ ਅੱਤਵਾਦੀ ਨੇ ਸੁਰੱਖਿਆ ਬਲਾਂ ਅੱਗੇ ਆਤਮ ਸਮਰਪਣ ਨਹੀਂ ਕੀਤਾ, ਜਦਕਿ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਵਿਰੋਧੀ ਮੁਹਿੰਮਾਂ ਦੌਰਾਨ 23 ਹਥਿਆਰ ਬਰਾਮਦ ਕੀਤੇ ਹਨ।
ਇਹ ਵੀ ਪੜੋ: RUSSIA UKRAINE WAR: ਚੀਨ ਨੇ ਕਿਹਾ, UNHRC ਤੋਂ ਰੂਸ ਦੀ ਮੁਅੱਤਲੀ 'ਖਤਰਨਾਕ'