ਨਵੀਂ ਦਿੱਲੀ: ਦਿੱਲੀ ਸਰਕਾਰ ਪਟਾਕਿਆਂ ਨੂੰ ਲੈ ਕੇ ਪੂਰੀ ਤਰ੍ਹਾਂ ਸਖਤ ਹੋ ਗਈ ਹੈ। ਪਟਾਕੇ ਚਲਾਉਣ 'ਤੇ ਪਾਬੰਦੀ ਦੇ ਬਾਅਦ ਹੁਣ ਸਰਕਾਰ ਨੇ ਪਟਾਕੇ ਚਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਨੇ ਕਿਹਾ ਹੈ ਕਿ ਜੇਕਰ ਕੋਈ ਪਟਾਕੇ ਚਲਾਉਂਦਾ ਹੈ ਤਾਂ ਉਸ ਨੂੰ 1 ਤੋਂ 6 ਸਾਲ ਦੀ ਸਜ਼ਾ ਹੋ ਸਕਦੀ ਹੈ।
'ਹੋ ਸਕਦਾ ਹੈ 1 ਲੱਖ ਤੱਕ ਦਾ ਜ਼ੁਰਮਾਨਾ'
ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਸਰਕਾਰ ਪਟਾਕਿਆਂ ਤੋਂ ਪ੍ਰਦੂਸ਼ਣ ਫੈਲਾਉਣ ਦੇ ਖਿਲਾਫ਼ ਏਅਰ ਐਕਟ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਵਿੱਚ ਏਅਰ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਜਾਵੇਗੀ ਅਤੇ ਜੁਰਮਾਨੇ ਦੇ ਨਾਲ ਘੱਟੋ-ਘੱਟ 1 ਸਾਲ ਅਤੇ ਵੱਧ ਤੋਂ ਵੱਧ 6 ਸਾਲ ਦੀ ਸਜ਼ਾ ਹੋ ਸਕਦੀ ਹੈ।
ਗੋਪਾਲ ਰਾਏ ਨੇ ਕਿਹਾ ਕਿ ਪਟਾਕੇ ਚਲਾਉਣ ਵਾਲਿਆਂ ਖਿਲਾਫ਼ ਦਿੱਲੀ ਪੁਲਿਸ ਸਿੱਧੇ ਤੌਰ 'ਤੇ ਐਫਆਈਆਰ ਦਰਜ਼ ਕਰੇਗੀ। ਇਸ ਵਿੱਚ ਐਸਡੀਐਮ ਅਤੇ ਡੀਐਮ ਨਜ਼ਰ ਰੱਖਣਗੇ ਅਤੇ ਉਹ ਦਿੱਲੀ ਪੁਲਿਸ ਨੂੰ ਸੂਚਿਤ ਕਰਨਗੇ। ਇਸ ਮਾਮਲੇ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ, ਜਿਸ ਵਿੱਚ ਪੁਲਿਸ ਅਧਿਕਾਰੀ, ਨਿਗਮ ਦੇ ਅਧਿਕਾਰੀ, ਸਾਰੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਪੂਰੇ ਮਾਮਲੇ ਵਿੱਚ, ਦਿੱਲੀ ਸਰਕਾਰ ਨੋਟੀਫਿਕੇਸ਼ਨ ਜਾਰੀ ਕਰ ਰਹੀ ਹੈ।