ਨਵੀਂ ਦਿੱਲੀ: ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਨਾਲ ਜੁੜੀ 'ਟੂਲਕਿੱਟ' ਸੋਸ਼ਲ ਮੀਡੀਆ 'ਤੇ ਸਾਂਝਾ ਕਰਨ ਦੇ ਮਾਮਲੇ 'ਚ ਐਤਵਾਰ ਨੂੰ ਪਹਿਲੀ ਗ੍ਰਿਫ਼ਤਾਰੀ ਹੋਈ। ਦਿੱਲੀ ਪੁਲਿਸ ਦੀ ਸਾਈਵਰ ਸੈਲ ਨੇ ਸ਼ਨੀਵਾਰ ਨੂੰ ਇਸ 'ਚ ਸ਼ਾਮਲ ਹੋਣ ਦੇ ਦੋਸ਼ 'ਚ ਕਰਨਾਟਕ ਦੇ ਬੰਗਲੌਰ ਤੋਂ 21 ਸਾਲਾ ਵਾਤਾਵਰਣ ਪ੍ਰੇਮੀ ਦਿਸ਼ਾ ਰਵੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਉਸ ਨੂੰ ਐਤਵਾਰ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ 5 ਦਿਨਾਂ ਲਈ ਪੁਲਿਸ ਹਿਰਾਸਤ ਵਿੱਚ ਭੇਜਿਆ ਗਿਆ। ਉਸ 'ਤੇ ਵਾਤਾਵਰਣ ਤਬਦੀਲੀ ਕਾਰਕੁਨ ਗ੍ਰੇਟਾ ਥਨਬਰਗ ਵੱਲੋਂ ਸਾਂਝੀ ਕੀਤੀ ਗਈ ਟੂਲਕਿੱਟ ਨੂੰ ਸੰਪਾਦਿਤ ਕਰਨ ਅਤੇ ਅੱਗੇ ਵਧਾਉਣ ਦਾ ਦੋਸ਼ ਹੈ।
ਪਟਿਆਲਾ ਹਾਉਸ ਕੋਰਟ ਕੰਪਲੈਕਸ ਦੇ ਡਿਊਟੀ ਮੈਟਰੋਪੋਲੀਟਨ ਮੈਜਿਸਟਰੇਟ ਦੇਵ ਸਰੋਹਾ ਨੇ ਦਿਸ਼ਾ ਰਵੀ ਤੋਂ ਪੁੱਛਗਿੱਛ ਲਈ ਪੰਜ ਦਿਨਾਂ ਦੀ ਪੁਲਿਸ ਹਿਰਾਸਤ ਦੀ ਇਜਾਜ਼ਤ ਦਿੱਤੀ। ਪੁਲਿਸ ਨੇ ਹਾਲਾਂਕਿ ਸੱਤ ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ।