ਅੱਜ ਜਿੰਨ੍ਹਾਂ ਖ਼ਬਰਾਂ 'ਤੇ ਰਹੇਗੀ ਨਜ਼ਰ
- ਪਹਿਲਵਾਨ ਬਜਰੰਗ ਕਾਂਸੇ ਤਮਗੇ ਦੇ ਲਈ ਲਾਉਣਗੇ ਦਾਅ
ਕੁਸ਼ਤੀ ਵਿੱਚ, ਟੋਕੀਓ ਓਲੰਪਿਕ ਵਿੱਚ ਸੋਨ ਤਮਗੇ ਦੀ ਭਾਰਤ ਦੀ ਆਖ਼ਰੀ ਉਮੀਦ ਬਜਰੰਗ ਪੁਨੀਆ 65 ਕਿਲੋਗ੍ਰਾਮ ਭਾਰ ਵਰਗ ਦੇ ਸੈਮੀਫਾਈਨਲ ਵਿੱਚ ਹਾਰ ਗਏ। ਹੁਣ ਉਹ ਸ਼ਨੀਵਾਰ ਨੂੰ ਕਾਂਸੀ ਦੇ ਤਮਗੇ ਲਈ ਮੈਚ ਖੇਡਣਗੇ।
ਭਾਰਤੀ ਪੁਰਸ਼ ਰਿਲੇਅ ਟੀਮ ਫਾਈਨਲ ਲਈ ਉਤਰੇਗੀ ਮੈਦਾਨ 'ਚ
ਭਾਰਤ ਦੇ 4x400 ਮੀਟਰ ਪੁਰਸ਼ ਰਿਲੇਅ ਵਿੱਚ ਖਿਡਾਰੀ ਸ਼ਨੀਵਾਰ ਨੂੰ ਫਾਈਨਲ ਮੈਚ ਖੇਡਣਗੇ
- ਗੋਲਫ 'ਚ ਵੀ ਭਾਰਤ ਨੂੰ ਅੱਜ ਤਮਗੇ ਦੀ ਉਮੀਦ
ਟੋਕੀਓ ਓਲੰਪਿਕਸ ਵਿੱਚ ਭਾਰਤ ਦੇ ਖਾਤੇ ਵਿੱਚ ਇੱਕ ਹੋਰ ਤਮਗਾ ਆ ਸਕਦਾ ਹੈ। ਸਟਾਰ ਗੋਲਫਰ ਅਦਿਤੀ ਅਸ਼ੋਕ ਨੇ ਆਪਣੇ ਪ੍ਰਦਰਸ਼ਨ ਨਾਲ ਮੈਡਲ ਦੀ ਉਮੀਦ ਜਗਾ ਦਿੱਤੀ ਹੈ। ਔਰਤਾਂ ਦੇ ਵਿਅਕਤੀਗਤ ਸਟ੍ਰੋਕ ਖੇਡ ਦੇ ਤੀਜੇ ਗੇੜ ਤੋਂ ਬਾਅਦ ਅਦਿਤੀ ਦੂਜੇ ਸਥਾਨ 'ਤੇ ਹੈ। ਅਦਿਤੀ ਕੋਲ ਸੋਨ ਤਮਗਾ ਜਿੱਤਣ ਦਾ ਸੁਨਹਿਰੀ ਮੌਕਾ ਹੈ।
ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1. ਅਫ਼ਗਾਨਿਸਤਾਨ 'ਚ ਗੁਰਦੁਆਰਾ ਸਾਹਿਬ ਨੂੰ ਬਣਾਇਆ ਨਿਸ਼ਾਨਾ
ਚੰਡੀਗੜ੍ਹ: ਅਫਗਾਨਿਸਤਾਨ ਵਿੱਚ ਤਾਲਿਬਾਨ ਦਾ ਆਤੰਕ ਲਗਾਤਾਰ ਵਧਦਾ ਜਾ ਰਿਹਾ ਹੈ। ਤਾਲਿਬਾਨ ਦੇ ਵੱਲੋਂ ਦੂਜੇ ਧਰਮਾਂ ਦੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ । ਖਬਰ ਸਾਹਮਣੇ ਆ ਰਹੀ ਹੈ ਕਿ ਤਾਲਿਬਾਨ ਨੇ ਅਫਗਾਨਿਸਤਾਨ ਦੇ ਪਕਟੀਆ ਸੂਬੇ ਵਿੱਚ ਸਥਿਤ ਚਮਕਾਨੀ ਖੇਤਰ ਵਿਖੇ ਗੁਰਦੁਆਰਾ ਥਾਲਾ ਸਾਹਿਬ ਦੀ ਛੱਤ ਤੋਂ ਸਿੱਖਾਂ ਦਾ ਪਵਿੱਤਰ ਨਿਸ਼ਾਨ ਸਾਹਿਬ ਉਤਾਰ ਦਿੱਤਾ ਗਿਆ ਹੈ। ਇਹ ਇਤਿਹਾਸਿਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹੈ।
2. ਖੇਡ ਰਤਨ ਪੁਰਸਕਾਰ ਦਾ ਬਦਲਿਆ ਨਾਮ
ਚੰਡੀਗੜ੍ਹ: ਖੇਡ ਰਤਨ ਪੁਰਸਕਾਰ ਦਾ ਨਾਂ ਬਦਲ ਦਿੱਤਾ ਗਿਆ ਹੈ, ਜਿਥੇ ਪਹਿਲਾਂ ਇਸ ਨੂੰ ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਉਥੇ ਹੀ ਹੁਣ ਮੇਜਰ ਧਿਆਨ ਚੰਦ ਨੇ ਨਾਂ ਨਾਲ ਜਾਣਿਆ ਜਾਵੇਗਾ।
3. DSGMC ਦੀਆਂ ਚੋਣਾਂ ਹੋ ਸਕਦੀਆਂ ਨੇ ਸਮੇਂ ਤੋਂ ਪਹਿਲਾਂ, ਜੋੜ ਤੋੜ ਜਾਰੀ
ਨਵੀਂ ਦਿੱਲੀ : ਦਿੱਲੀ ਦੇ ਸਿੱਖ ਸਮਾਜ ਵਿੱਚ ਅਹਿਮ ਸਥਾਨ ਰੱਖਣ ਵਾਲੇ ਰਾਮਗੜ੍ਹੀਆ ਬੋਰਡ ਨੇ 45 ਸਾਲਾਂ ਬਾਅਦ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਦਾ ਸਰਬ ਸਹਿਮਤੀ ਨਾਲ ਸਮਰਥਨ ਕੀਤਾ ਹੈ। ਆਗਾਮੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ( DSGMC ) ਦੀਆਂ ਚੋਣਾਂ ਦੇ ਮੱਦੇਨਜ਼ਰ ਇਸ ਨੂੰ ਬੇਹਦ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
4. ਪੰਜਾਬ 'ਚ ਮੁੜ ਬੰਦ ਹੋ ਸਕਦੇ ਨੇ ਸਕੂਲ !
ਚੰਡੀਗੜ੍ਹ : ਸੂਬੇ 'ਚ ਕੋਰੋਨਾ ਦੀ ਦੂਜੀ ਲਹਿਰ ਕੁਝ ਘੱਟ ਹੋਣ 'ਤੇ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਾਰੇ ਸਕੂਲ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਸੀ। ਇਸ ਦੇ ਨਾਲ ਹੀ ਕੋਵਿਡ ਦੀ ਦੂਜੀ ਲਹਿਰ ਤੋਂ ਬਾਅਦ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਦੇ ਮੱਦੇਨਜ਼ਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸਾਰੇ ਸਿਵਲ ਸਰਜਨਾਂ ਨੂੰ ਮਾਹਿਰ ਕਮੇਟੀ ਵੱਲੋਂ ਸਿਫ਼ਾਰਿਸ਼ ਕੀਤੇ ਐਸ.ਓ.ਪੀਜ਼ ਅਨੁਸਾਰ ਸਕੂਲਾਂ 'ਚ ਕੋਵਿਡ-19 ਦੇ ਨਿਰਦੇਸ਼ਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
Explainer
1.STF ਦੀ ਰਿਪੋਰਟ ਖੋਲ੍ਹਣ 'ਚ ਪੰਜਾਬ ਸਰਕਾਰ ਦੀ ਢਿੱਲ: ਐਡਵੋਕੇਟ ਨਵਕਿਰਨ ਸਿੰਘ
ਚੰਡੀਗੜ੍ਹ: ਸਾਲ 2017 ਦੀਆਂ ਵਿਧਾਨ ਸਭਾ ਚੋਣਾਂ(Assembly elections) ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ(Capt. Amarinder Singh) ਵਲੋਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਹ ਚਾਰ ਹਫ਼ਤਿਆਂ 'ਚ ਨਸ਼ੇ ਦਾ ਲੱਕ ਤੋੜ ਦੇਣਗੇ। ਜਿਸ ਤੋਂ ਬਾਅਦ ਸੱਤਾ 'ਚ ਆਉਂਦੇ ਹੀ ਸਰਕਾਰ ਵਲੋਂ ਨਸ਼ੇ 'ਤੇ ਠੱਲ ਪਾਉਣ ਲਈ ਕਈ ਤਰ੍ਹਾਂ ਦੇ ਯਤਨ ਵੀ ਕੀਤੇ ਗਏ। ਇਸ ਦੇ ਨਾਲ ਹੀ ਪੰਜਾਬ ਸਰਕਾਰ(Government of Punjab) ਵਲੋਂ ਐਸਟੀਐਫ ਦਾ ਗਠਨ ਕੀਤਾ ਗਿਆ ਸੀ ਤਾਂ ਜੋ ਨਸ਼ੇ ਨੂੰ ਪੰਜਾਬ 'ਚੋਂ ਖ਼ਤਮ ਕੀਤਾ ਜਾ ਸਕੇ।
Exclusive
1. ਓਲੰਪੀਅਨ ਮਨਦੀਪ ਨੇ ਈਵੀਟੀ ਭਾਰਤ ਨਾਲ ਸਾਂਝੇ ਕੀਤੇ ਤਜ਼ਰਬੇ
ਜਲੰਧਰ: ਭਾਰਤੀ ਹਾਕੀ ਟੀਮ ਵੱਲੋਂ ਓਲੰਪਿਕ ਵਿਚ ਬਰੋਨਜ਼ ਮੈਡਲ ਜਿੱਤਣ ਤੋਂ ਬਾਅਦ ਪੂਰਾ ਦੇਸ਼ ਉਨ੍ਹਾਂ ਨੂੰ ਵਧਾਈਆਂ ਦੇ ਰਿਹਾ ਹੈ। ਹੁਣ ਇਹ ਇੰਤਜ਼ਾਰ ਕੀਤਾ ਜਾ ਰਿਹਾ ਹੈ ਕਿ ਕਦੋਂ ਟੀਮ ਵਾਪਸ ਆਪਣੇ ਘਰਾਂ ਨੂੰ ਪਰਤੇ ਤਾਂ ਕਿ ਪੂਰਾ ਦੇਸ਼ ਉਨ੍ਹਾਂ ਦਾ ਸੁਆਗਤ ਕਰ ਸਕੇ। ਈਵੀਟੀ ਭਾਰਤ ਨੇ ਭਾਰਤੀ ਹਾਕੀ ਟੀਮ ਦੇ ਖਿਡਾਰੀ ਓਲੰਪੀਅਨ ਮਨਦੀਪ ਸਿੰਘ ਨਾਲ ਖਾਸ ਗੱਲਬਾਤ ਕੀਤੀ।