ETV Bharat / bharat

ਪਨਬਸ ਤੇ PRTC ਦੇ ਕੱਚੇ ਮੁਲਾਜ਼ਮ ਕਰਨਗੇ ਕੈਪਟਨ ਦਾ ਘਿਰਾਓ,ਕਿਸਾਨਾਂ ਦੀ ਸਿਆਸੀ ਪਾਰਟੀਆਂ ਨਾਲ ਮੀਟਿੰਗ,ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਨੇ ਪਹਿਲੀ ਵਾਰ ਘੇਰੀ ਕੇਂਦਰ ਸਰਕਾਰ ,ਕਿਸਾਨੀ ਅੰਦੋਲਨ ‘ਤੇ ਹਰਸਿਮਰਤ ਬਾਦਲ ਦਾ ਵੱਡਾ ਬਿਆਨ,ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਛੱਡ ਬਾਕੀ ਸਿਆਸੀਆਂ ਪਾਰਟੀਆਂ ਨਾਲ ਮੀਟਿੰਗ

author img

By

Published : Sep 10, 2021, 5:52 AM IST

ਕੱਲ੍ਹ ਅਤੇ ਅੱਜ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀ ਵੱਡੀ ਖਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

ਅੱਜ ਦੀਆਂ ਵੱਡੀਆਂ ਖਬਰਾਂ
ਅੱਜ ਦੀਆਂ ਵੱਡੀਆਂ ਖਬਰਾਂ

ਅੱਜ ਜਿੰਨ੍ਹਾਂ ਖ਼ਬਰਾਂ ਤੇ ਰਹੇਗੀ ਨਜ਼ਰ

1.ਪਨਬਸ ਤੇ PRTC ਦੇ ਕੱਚੇ ਮੁਲਾਜ਼ਮ ਕਰਨਗੇ ਕੈਪਟਨ ਦਾ ਘਿਰਾਓ

ਪਨਬਸ ਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮ ਭਲਕੇ ਸਿਸਵਾ ਫਾਰਮ ਹਾਊਸ ਪੁੱਜ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਘਿਰਾਓ ਕਰਨਗੇ। ਦੱਸਣਯੋਗ ਹੈ ਕਿ ਬੀਤੇ ਕਈ ਦਿਨਾਂ ਤੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਪਨਬਸ ਤੇ PRTC ਦੇ ਕੱਚੇ ਮੁਲਾਜ਼ਮ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ।

2. ਕਿਸਾਨਾਂ ਦੀ ਸਿਆਸੀ ਪਾਰਟੀਆਂ ਨਾਲ ਮੀਟਿੰਗ

ਕਿਸਾਨਾਂ ਦੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਹੈ। ਕਿਸਾਨ ਕਿਉਂ ਚਾਹੁੰਦੇ ਹਨ ਕਿ ਸਿਆਸੀ ਪਾਰਟੀਆਂ ਰੈਲੀਆਂ ਨਾ ਕਰਨ? ਕੀ ਸਿਆਸੀ ਪਾਰਟੀਆਂ ਇਸ ਨਾਲ ਸਹਿਮਤ ਹੋਣਗੀਆਂ। ਜੇ ਕਿਸਾਨਾਂ ਅਤੇ ਰਾਜਨੀਤਿਕ ਪਾਰਟੀਆਂ ਵਿੱਚ ਸਹਿਮਤੀ ਹੈ, ਤਾਂ ਇਸਦੇ ਕੀ ਕਾਰਨ ਹਨ? ਮੀਟਿੰਗ 'ਚ ਇਨ੍ਹਾਂ ਖ਼ਾਸ ਮੁੱਦਿਆਂ 'ਤੇ ਹੋਵੇਗੀ ਚਰਚਾ।

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1. ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਨੇ ਪਹਿਲੀ ਵਾਰ ਘੇਰੀ ਕੇਂਦਰ ਸਰਕਾਰ

ਪੰਜਾਬ ਵਿੱਚ ਕਾਂਗਰਸ ਦੇ ਪ੍ਰਧਾਨ ਬਨਣ ਤੋਂ ਬਾਅਦ ਪਹਿਲੀ ਵਾਰ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ। ਸਿੱਧੂ ਨੇ ਅੱਜ ਇਕ ਵੀਡੀਓ ਜਾਰੀ ਕਰ ਕਿਹਾ ਕਿ ਕੇਂਦਰ ਸਰਕਾਰ ਨੇ 2022 ਤੱਕ ਕਿਸਾਨਾਂ ਦੀ ਆਮਦਨ ਦੋਗੁਣੀ ਕਰਨ ਦਾ ਵਾਅਦਾ ਕੀਤਾ ਸੀ।ਉਸ ਦੇ ਉਲਟ ਗੰਨੇ ਦੀ ਪ੍ਰਤੀ ਕੁਇੰਟਲ ਰੇਟ ਵਿੱਚ ਸਿਰਫ਼ 1.75 ਫੀਸਦ ਯਾਨੀ ਕਿ ਪੰਜ ਰੁਪਏ ਅਤੇ ਕਣਕ ਦੀ ਐਮ.ਐ.ਪੀ ਵਿੱਚ ਸਿਰਫ਼ 2% ਹੀ ਵਾਧਾ ਕੀਤਾ ਗਿਆ ਹੈ। ਸਿੱਧੂ ਨੇ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਲਾਗਤ ਖ਼ਰਚ ਕਈ ਗੁਣਾਂ ਵਧ ਚੁੱਕਿਆ ਹੈ।

2. ਕਿਸਾਨੀ ਅੰਦੋਲਨ ‘ਤੇ ਹਰਸਿਮਰਤ ਬਾਦਲ ਦਾ ਵੱਡਾ ਬਿਆਨ...

ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਣ ‘ਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਬਠਿੰਡਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਦਾਨ ਵਿੱਚ ਉਤਾਰੇ ਗਏ। ਪ੍ਰਕਾਸ਼ ਸਿੰਘ ਭੱਟੀ ਨੇ ਅੱਜ ਬਠਿੰਡਾ ਦੇ ਗੁਰਦੁਆਰਾ ਹਾਜੀ ਰਤਨ ਸਾਹਿਬ ਮੱਥਾ ਟੇਕ ਕੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਇਸ ਮੌਕੇ ਬਠਿੰਡਾ ਤੋਂ ਪਾਰਲੀਮੈਂਟ (Parliament) ਹਰਸਿਮਰਤ ਕੌਰ ਬਾਦਲ (Rasimrat Kaur Badal) ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, ਕਿ ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ‘ਤੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ 100 ਹਲਕਿਆਂ ਦੀ ਯਾਤਰਾ ਨੂੰ ਰੱਦ ਕੀਤਾ ਹੈ।

3. ਸਾਬਕਾ DGP ਸੈਣੀ ‘ਤੇ HC ਵੱਲੋਂ ਫੈਸਲਾ ਭਲਕੇ

ਆਮਦਨ ਤੋਂ ਵੱਧ ਪ੍ਰਾਪਰਟੀ ਦੇ ਮਾਮਲੇ ਵਿੱਚ ਫਸੇ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Former DGP Sumedh Singh Saini) ਦੀ ਪਟੀਸ਼ਨ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਬਹਿਸ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ। ਦੱਸਿਆ ਜਾ ਰਿਹਾ ਹੈ, ਕਿ ਹਾਈ ਕੋਰਟ ਇਸ ਫੈਸਲੇ ‘ਤੇ ਕੱਲ੍ਹ ਸੁਣਵਾਈ ਕਰ ਸਕਦਾ ਹੈ। ਸੈਣੀ ਵੱਲੋਂ ਇੱਕ ਪਟੀਸ਼ਨ ਦਾਖ਼ਲ ਕਰਕੇ ਮੰਗ ਕੀਤੀ ਗਈ ਸੀ, ਕਿ ਉਨ੍ਹਾਂ ਦੀ ਪੂਰੀ ਸਰਵਿਸ ਦੇ ਦੌਰਾਨ ਉਨ੍ਹਾਂ ਖ਼ਿਲਾਫ਼ ਜਿੰਨੇ ਵੀ ਮਾਮਲੇ ਦਰਜ ਕੀਤੇ ਗਏ ਹਨ, ਉਨ੍ਹਾਂ ਸਾਰੇ ਮਾਮਲੇ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਇੱਕ ਹਫ਼ਤਾ ਪਹਿਲਾਂ ਨੋਟਿਸ ਦਿੱਤਾ ਜਾਵੇ।

4. ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਛੱਡ ਬਾਕੀ ਸਿਆਸੀਆਂ ਪਾਰਟੀਆਂ ਨਾਲ ਮੀਟਿੰਗ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਹਨ, ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਖੇਤੀ ਕਾਨੂੰਨ (Agricultural laws) ਰੱਦ ਨਹੀਂ ਹੋ ਜਾਂਦੇ ਉਦੋਂ ਤਕ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ। ਉਥੇ ਹੀ 2022 ਵਿੱਚ ਪੰਜਾਬ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ ਤੇ ਕਿਸਾਨਾਂ ਵੱਲੋਂ ਸਿਆਸੀ ਪਾਰਟੀਆਂ ਦਾ ਬਾਈਕਾਟ ਕੀਤਾ ਗਿਆ ਹੈ। ਇਸ ਸਬੰਧੀ ਭਲਕੇ ਦਿੱਲੀ ਸਰਹੱਦ ’ਤੇ ਡਟੀਆਂ ਦੇਸ਼ ਦੀਆਂ 32 ਕਿਸਾਨ ਜਥੇਬੰਦੀਆਂ (Farmers' organizations) ਵੱਲੋਂ ਭਾਜਪਾ ਨੂੰ ਛੱਡ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਬੈਠਕ ਕੀਤੀ ਜਾਵੇਗੀ। ਦੱਸ ਦਈਏ ਕਿ ਇਹ ਬੈਠਕ ਚੰਡੀਗੜ੍ਹ ਦੇ ਸੈਕਟਰ 36 (Behind ISKON Temple) ’ਚ ਸਵੇਰੇ 11 ਵਜੇ ਰੱਖੀ ਗਈ ਹੈ।

Explainer

1. ਅਕਾਲੀ ਦਲ ਦੇ ਇਹ ਆਗੂ ਕਿਸਾਨ ਜਥੇਬੰਦੀਆਂ ਨਾਲ ਕਰਨਗੇ ਮੀਟਿੰਗ

ਖੇਤੀ ਕਾਨੂੰਨ (Agricultural laws) ਨੂੰ ਰੱਦ ਕਰਵਾਉਣ ਲਈ ਦਿੱਲੀ ਸਰਹੱਦ ’ਤੇ ਡਟੀਆਂ ਦੇਸ਼ ਦੀਆਂ 32 ਕਿਸਾਨ ਜਥੇਬੰਦੀਆਂ (Farmers' organizations) ਵੱਲੋਂ ਭਲਕੇ ਭਾਜਪਾ ਨੂੰ ਛੱਡ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਬੈਠਕ ਕੀਤੀ ਜਾਵੇਗੀ। ਦੱਸ ਦਈਏ ਕਿ ਇਹ ਬੈਠਕ ਚੰਡੀਗੜ੍ਹ ਦੇ ਸੈਕਟਰ 36 (Behind ISKON Temple) ’ਚ ਸਵੇਰੇ 11 ਵਜੇ ਰੱਖੀ ਗਈ ਹੈ। ਉਥੇ ਹੀ ਅਕਾਲੀ ਦੀ ਕੋਰ ਕਮੇਟੀ ਨੇ ਫੈਸਲਾ ਲਿਆ ਹੈ ਕਿ ਉਹਨਾਂ ਨੇ 4 ਆਗੂ ਕਿਸਾਨ ਜਥੇਬੰਦੀਆਂ (Agricultural laws) ਨਾਲ ਮੀਟਿੰਗ ਕਰਨਗੇ।

Exclusive

1. ‘ਸੀਟਾ ਦੇ ਫੇਰਬਦਲ ਨਾਲ ਅਕਾਲੀ ਦਲ ਤੇ ਬਸਪਾ ਨੂੰ ਹੋਵੇਗਾ ਫਾਇਦਾ’

ਅੰਮ੍ਰਿਤਸਰ: 2022 ਦੇ ਸ਼ੁਰੂ ਵਿੱਚ ਹੀ ਪੰਜਾਬ ਵਿੱਚ ਵਿਧਾਨਸਭਾ ਚੋਣਾਂ (Assembly elections) ਹੋਣ ਜਾ ਰਹੀਆਂ ਹਨ ਤੇ ਇਹਨਾਂ ਚੋਣਾਂ ਨੂੰ ਲੈ ਕੇ ਸੂਬੇ ਵਿੱਚ ਅਖਾੜਾ ਭਖਿਆ ਹੋਇਆ ਹੈ ਤੇ ਹਰ ਪਾਰਟੀ ਵੱਲੋਂ ਕੁਰਸੀ ਲਈ ਪੂਰਾ ਵਾਹ ਲਗਾਈ ਜਾ ਰਹੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਗੱਲ ਕੀਤੀ ਜਾਵੇ ਤਾਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਇਸ ਵਾਰ ਬਸਪਾ ਨਾਲ ਗਠਜੋੜ ਕਰ ਚੋਣਾਂ ਲੜ ਰਿਹਾ ਹੈ ਤੇ ਸੀਟਾ ਦੀ ਵੰਡ ਵੀ ਹੋ ਚੁੱਕੀ ਹੈ, ਪਰ ਇਥੇ ਵੱਡੀ ਗੱਲ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਨਾਲ ਅੰਮ੍ਰਿਤਸਰ ਉੱਤਰੀ ਤੇ ਸੁਜਾਨਪੁਰ ਸੀਟ ਦਾ ਤਬਾਦਲਾ ਕੀਤਾ ਹੈ। ਦੱਸ ਦਈਏ ਕਿ ਜਿੱਥੇ ਪਹਿਲਾਂ ਅਕਾਲੀ ਦਲ (Shiromani Akali Dal) ਵੱਲੋਂ ਕਪੂਰਥਲਾ ਤੇ ਸ਼ਾਮ ਚੁਰਾਸੀ ਸੀਟ ’ਤੇ ਚੋਣ ਲੜੀ ਜਾਣੀ ਸੀ ਹੁਣ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅੰਮ੍ਰਿਤਸਰ ਉੱਤਰੀ ਤੇ ਸੁਜਾਨਪੁਰ ਸੀਟ ’ਤੇ ਚੋਣ ਲੜੇਗਾ ਜਦਕਿ ਬਸਪਾ ਇਸ ਦੇ ਉਲਟ ਕਪੂਰਥਲਾ ਤੇ ਸ਼ਾਮ ਚੁਰਾਸੀ ਸੀਟ ਤੋਂ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇਗੀ।

ਇਸੇ ਖਬਰ ਸਬੰਧੀ ਵੀਡੀਓ

‘ਸੀਟਾ ਦੇ ਫੇਰਬਦਲ ਨਾਲ ਅਕਾਲੀ ਦਲ ਤੇ ਬਸਪਾ ਨੂੰ ਹੋਵੇਗਾ ਫਾਇਦਾ’

ETV Bharat Logo

Copyright © 2024 Ushodaya Enterprises Pvt. Ltd., All Rights Reserved.