ਅੱਜ ਜਿੰਨ੍ਹਾਂ ਖ਼ਬਰਾਂ ‘ਤੇ ਰਹੇਗੀ ਨਜ਼ਰ
ਅੱਜ ਭਾਰਤ ਬੰਦ
1.ਸੰਯੁਕਤ ਕਿਸਾਨ ਮੋਰਚਾ (SKM ) ਨੇ 27 ਸਤੰਬਰ ਨੂੰ ਭਾਰਤ ਬੰਦ (BHARAT BANDH) ਦਾ ਸੱਦਾ ਦਿੱਤਾ ਹੈ। ਕਿਸਾਨ ਆਗੂ ਨੇ ਬੰਦ ਸਮਰਥਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਗੜਬੜ ਨਾ ਪੈਦਾ ਕਰਨ ਦੀ ਅਪੀਲ ਕੀਤੀ ਹੈ।
ਭਾਰਤ ਬੰਦ ਨੂੰ ਲੈਕੇ ਚੰਡੀਗੜ੍ਹ ਪੁਲਿਸ ਚੌਕਸ
2.ਚੰਡੀਗੜ੍ਹ ਪੁਲਿਸ ਪ੍ਰਸ਼ਾਸਨ (Chandigarh Police Administration) ਦੇ ਵੱਲੋਂ ਭਲਕੇ ਕਿਸਾਨਾਂ ਵੱਲੋਂ ਭਾਰਤ ਬੰਦ(bharat bhand) ਦੇ ਦਿੱਤੇ ਸੱਦੇ ਨੂੰ ਲੈਕੇ ਆਵਾਜਾਈ ਨੂੰ ਲੈਕੇ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਤਾਂ ਕਿ ਆਵਾਜਾਈ ਦੇ ਵਿੱਚ ਕਿਸੇ ਵੀ ਕਿਸਮ ਦੀ ਲੋਕਾਂ ਨੂੰ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸਦੇ ਨਾਲ ਹੀ ਪ੍ਰਸ਼ਾਸਨ ਦੇ ਵਲੋਂ ਲੋਕਾਂ ਨੂੰ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ ਗਈ ਹੈ।
ਅੱਜ ਨਵੀਂ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ
3. ਅੱਜ ਨਵੀਂ ਪੰਜਾਬ ਕੈਬਨਿਟ ਦੀ ਪਹਿਲੀ ਬੈਠਕ ਕਰੀਬ 10:30 ਵਜੇ ਪੰਜਾਬ ਸਕੱਤਰੇਤ ਵਿੱਚ ਹੋਵੇਗੀ। ਇਸ ਮੀਟਿੰਗ ਤੋਂ ਪਹਿਲਾਂ ਪੰਜਾਬ ਕਾਂਗਰਸ ਮਾਮਿਲਆਂ ਦੇ ਇੰਚਾਰਜ ਹਰੀਸ਼ ਰਾਵਤ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇੱਕ ਮੀਟਿੰਗ ਕੀਤੀ ਜਾਵੇਗੀ।
ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
ਚੰਨੀ ਦੀ ਨਵੀਂ ਕੈਬਨਿਟ ਨੇ ਚੁੱਕੀ ਸਹੁੰ
1.ਪੰਜਾਬ ਦੀ ਨਵੀਂ ਵਜ਼ਾਰਤ ( New Ministry of Punjab) ਬਣ ਗਈ ਹੈ। ਕਾਂਗਰਸ ਹਾਈਕਮਾਂਡ (Congress High Command) ਕੋਲੋਂ ਅੰਤਮ ਰੂਪ ਦਿਵਾਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵੱਲੋਂ ਇਨ੍ਹਾਂ ਮੰਤਰੀਆਂ ਨੂੰ ਸਹੁੰ ਚੁਕਾਉਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੂੰ ਸੌਂਪੀ ਗਈ ਸੂਚੀ ਵਿੱਚ 7 ਨਵੇਂ ਚਿਹਰੇ ਸ਼ਾਮਲ ਕੀਤੇ ਗਏ ਹਨ, ਜਦੋਂਕਿ 8 ਪੁਰਾਣੇ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਚੰਨੀ ਦੀ ਨਵੀਂ ਕੈਬਨਿਟ ਤੇ ਵਿਰੋਧੀਆਂ ਦੇ ਸਵਾਲ
2.ਸੁਖਬੀਰ ਸਿੰਘ ਬਾਦਲ (Sukhbir Badal) ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Channi) ਅਤੇ ਨਵੀਂ ਕੈਬਨਿਟ ਵਿਸਥਾਰ ਨੂੰ ਲੈਕੇ ਵੱਡੇ ਸਵਾਲ ਚੁੱਕੇ ਗਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਸੀਐੱਮ ਚੰਨੀ ਦੀ ਪਾਰਟੀ ਵਿੱਚ ਕੋਈ ਪੁੱਛਗਿੱਛ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਰੇ ਉਨ੍ਹਾਂ ਦੇ ਕੋਲ ਇਕੱਲੇ ਦਸਤਖਤ ਕਰਵਾਉਣ ਹੀ ਆਉਂਦੇ ਹਨ।
Explainer
ਭਾਰਤ ਬੰਦ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੀ ਅਪੀਲ
1.ਸੰਯੁਕਤ ਕਿਸਾਨ ਮੋਰਚਾ (SKM ) ਨੇ 27 ਸਤੰਬਰ ਨੂੰ ਭਾਰਤ ਬੰਦ (BHARAT BANDH) ਦਾ ਸੱਦਾ ਦਿੱਤਾ ਹੈ। ਕਿਸਾਨ ਆਗੂ ਨੇ ਬੰਦ ਸਮਰਥਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਗੜਬੜ ਨਾ ਪੈਦਾ ਕਰਨ ਦੀ ਅਪੀਲ ਕੀਤੀ ਹੈ।
Exclusive--
ਈਟੀਵੀ ਭਾਰਤ ਵੱਲੋਂ ਮਨਪ੍ਰੀਤ ਬਾਦਲ ਨਾਲ ਖਾਸ ਗੱਲਬਾਤ
1.ਪੰਜਾਬ ਦੀ ਨਵੀਂ ਵਜ਼ਾਰਤ (New Ministry of Punjab) ਬਣ ਗਈ ਹੈ। ਕਾਂਗਰਸ ਹਾਈਕਮਾਂਡ (Congress High Command) ਕੋਲੋਂ ਅੰਤਮ ਰੂਪ ਦਿਵਾਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵੱਲੋਂ ਇਨ੍ਹਾਂ ਮੰਤਰੀਆਂ ਨੂੰ ਸਹੁੰ ਚੁਕਾਉਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੂੰ ਸੌਂਪੀ ਗਈ ਸੂਚੀ ਵਿੱਚ 7 ਨਵੇਂ ਚਿਹਰੇ ਸ਼ਾਮਲ ਕੀਤੇ ਗਏ ਹਨ, ਜਦੋਂਕਿ 8 ਪੁਰਾਣੇ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ।