ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1. ਮਾਈਨਿੰਗ ਪਾਲਿਸੀ ਨੂੰ ਲੈ ਕੇ ਸਵਾਲਾਂ ‘ਚ ਘਿਰੀ ਚੰਨੀ ਸਰਕਾਰ !
ਮਾਈਨਿੰਗ ਪਾਲਿਸੀ (Mining policy) ਨੂੂੰ ਲੈਕੇ ਹਾਈਕੋਰਟ (High Court) ਦੇ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਰਾਹੀਂ ਸਰਕਾਰ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਇੱਕ ਹਲਫਨਾਮਾ ਦਾਖਲ ਕੀਤਾ ਜਾਵੇ ਜਿਸ ‘ਚ ਦੱਸਿਆ ਕਿ ਜਾਵੇ ਕਿ ਸਰਕਾਰ ਕੋਈ ਵੀ ਪਾਲਿਸੀ ਨਹੀਂ ਲਿਆਈ ਹੈ ਅਤੇ ਨਾ ਹੀ ਕੋਈ ਕੰਟਰੈਕਟ ਰੱਦ ਕੀਤਾ ਗਿਆ ਹੈ। ਪੰਜਾਬ ਸਰਕਾਰ (Government of Punjab) ਵੱਲੋਂ ਪਿਛਲੀ ਕੈਬਨਿਟ ਵਿੱਚ ਮਾਈਨਿੰਗ ਨੂੰ ਲੈਕੇ ਇੱਕ ਅਹਿਮ ਫੈਸਲਾ ਲਿਆ ਗਿਆ ਸੀ। ਸਰਕਾਰ ਨੇ ਫੈਸਲਾ ਲੈਂਦਿਆਂ ਕਿਹਾ ਕਿ ਜੋ ਵੀ ਜ਼ਮੀਨ ਦਾ ਮਾਲਕ ਹੋਵੇਗਾ ਉਹ ਉਸ ਥਾਂ ਤੋਂ ਰੇਤਾ ਕੱਢ ਸਕੇਗਾ। ਇਸ ਦੇ ਨਾਲ ਹੀ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਜੋ ਮਾਈਨਿੰਗ ਨੂੰ ਲੈਕੇ ਜੋ ਕੰਟਰੈਕਟ ਕੀਤੇ ਗਏ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇਗਾ। ਇਸ ਮਸਲੇ ਤੋਂ ਬਾਅਦ ਠੇਕੇਦਾਰਾਂ ਵੱਲੋਂ ਸਰਕਾਰ ਦੇ ਇਸ ਫੈਸਲੇ ਨੂੰ ਹਾਈਕੋਰਟ ਦੇ ਵਿੱਚ ਚੁਣੌਤੀ ਦਿੱਤੀ ਗਈ ਹੈ।
2. ਪੰਜਾਬ ‘ਚ ਭਾਰਤ ਬੰਦ ਦਾ ਕਿੱਥੇ ਕਿਸ ਤਰ੍ਹਾਂ ਦਾ ਰਿਹਾ ਅਸਰ, ਵੇਖੋ ਪੂਰੀ ਖ਼ਬਰ
ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਅੰਮ੍ਰਿਤਸਰ ਵਿਚ ਭਰਵਾਂ ਹੁੰਗਾਰਾ ਮਿਲਿਆ। ਇਥੇ ਕਿਸਾਨਾਂ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਕੇ.ਐੱਮ.ਐੱਸ.ਸੀ.) ਦੇ ਬੈਨਰ ਹੇਠ, ਨੰਗੇ ਧੜ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਵਲੋਂ ਅੰਮ੍ਰਿਤਸਰ-ਦਿੱਲੀ ਰੇਲਵੇ ਟ੍ਰੈਕ ਰੋਕਿਆ ਗਿਆ। ਇਸਦੇ ਨਾਲ ਹੀ ਹੋਰ ਥਾਈਂ ਵੀ ਕਿਸਾਨਾਂ ਵਲੋਂ ਸੜਕਾਂ ਅਤੇ ਰੇਲਵੇ ਲਾਈਨਾਂ ਰੋਕੀਆਂ ਗਈਆਂ। ਤਰਨਤਾਰਨ ਵਿਚ ਵੀ ਅੰਮ੍ਰਿਤਸਰ-ਖੇਮਕਰਣ, ਅੰਮ੍ਰਿਤਸਰ ਤੋਂ ਤਰਨਤਾਰਨ ਦਾ ਬਿਆਸ ਰੇਲ ਰੂਟ ਵੀ ਬੰਦ ਕੀਤਾ ਗਿਆ।
3. ਜਾਣੋ, ਡਿਜੀਟਲ ਹੈਲਥ ਮਿਸ਼ਨ ਦੇ ਲਾਂਚ ਮੌਕੇ ਕੀ ਬੋਲੇ ਪੀਐੱਮ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਰਾਸ਼ਟਰੀ ਡਿਜੀਟਲ ਸਿਹਤ ਮਿਸ਼ਨ ਦੀ ਸ਼ੁਰੂਆਤ ਕੀਤੀ। ਜਿਸ ਵਿੱਚ ਕਿ ਡਿਜੀਟਲ ਹੈਲਥ ਮਿਸ਼ਨ ਨੂੰ ਲਾਂਚ ਕੀਤਾ ਗਿਆ।ਇਸ ਮੌਕੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਰਾਸ਼ਟਰੀ ਡਿਜੀਟਲ ਸਿਹਤ ਮਿਸ਼ਨ (National Digital Health Mission) ਦੀ ਸ਼ੁਰੂਆਤ ਕੀਤੀ। ਜਿਸ ਵਿੱਚ ਕਿ ਡਿਜੀਟਲ ਹੈਲਥ ਮਿਸ਼ਨ ਨੂੰ ਲਾਂਚ ਕੀਤਾ ਗਿਆ।ਇਸ ਮੌਕੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ ਸ਼ਿਰਕਤ ਕੀਤੀ।
Explainer--
ਅੱਜ ਹੈ ਭਾਰਤ ਮਾਤਾ ਦੇ ਮਹਾਨ ਸਪੁੱਤਰ ਸ਼ਹੀਦੇ ਆਜਮ ਭਗਤ ਸਿੰਘ ਦਾ ਜਨਮਦਿਨ
ਸ਼ਹੀਦ ਭਗਤ ਸਿੰਘ ਦਾ ਜਨਮ 27 ਸਤੰਬਰ 1907 ਨੂੰ ਹੋਇਆ ਸੀ। ਸੁਤੰਤਰਤਾ ਸੰਗਰਾਮ ਵਿੱਚ ਸ਼ਾਮਲ ਭਗਤ ਸਿੰਘ 23 ਸਾਲ ਦੀ ਛੋਟੀ ਉਮਰ ਵਿੱਚ ਸ਼ਹੀਦ ਹੋਏ ਸਨ। ਨੌਵੇਂ ਮਹੀਨੇ ਦਾ ਇਹ 27 ਸਤੰਬਰ ਦਾ ਦਿਨ ਇਤਿਹਾਸ ਵਿੱਚ ਭਾਰਤ ਮਾਤਾ ਦੇ ਸੱਭ ਤੋਂ ਲਾਡਲੇ ਪੁੱਤਰ ਅਤੇ ਅੰਗ੍ਰੇਜਾਂ ਦੀ ਗੁਲਾਮੀ ਤੋਂ ਆਜ਼ਾਦੀ ਦਵਾਉਣ ਭਗਤ ਸਿੰਘ ਦੇ ਜਨਮਦਿਨ ਵੱਜੋਂ ਇਤਿਹਾਸ ਵਿੱਚ ਦਰਜ਼ ਹੈ। ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਲਾਇਲਪੁਰ ਜਿਲ੍ਹੇ ਦੇ ਪਿੰਡ ਬੰਗਾ (ਪੰਜਾਬ, ਬਰਤਾਨਵੀ ਭਾਰਤ, ਹੁਣ ਪਾਕਿਸਤਾਨ) ਵਿੱਚ ਹੋਇਆ। ਉਨ੍ਹਾਂ ਦਾ ਜੱਦੀ ਘਰ ਭਾਰਤੀ ਪੰਜਾਬ ਦੇ ਨਵਾਂ ਸ਼ਹਿਰ (ਹੁਣ ਸ਼ਹੀਦ ਭਗਤ ਸਿੰਘ ਨਗਰ) ਜਿਲ੍ਹੇ ਦੇ ਖਟਕੜ ਕਲਾਂ ਪਿੰਡ ਵਿੱਚ ਸਥਿਤ ਹੈ।
Exclusive--
ਭਾਰਤ ਬੰਦ: ਟੋਲ ਪਲਾਜ਼ੇ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ
ਕੇਂਦਰ ਸਰਕਾਰ (Central Government) ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਰੋਸ਼ ਵਜੋਂ ਕਿਸਾਨੀ ਸੰਘਰਸ਼ (Peasant struggle) ਨੂੰ ਅਣਗੌਲਿਆਂ ਕਰਨ ਦੇ ਰੋਸ਼ ਵੱਜੋਂ ਭਾਵਕ ਹੋ ਕਿ ਸਥਾਨਕ ਘੁਲਾਲ ਟੋਲ ਪਲਾਜ਼ੇ 'ਤੇ ਬੀਤੀ ਰਾਤ ਇੱਕ ਕਿਸਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਖੇਤੀ ਕਾਨੂੰਨਾਂ (Agricultural laws) ਨੂੰ ਲੈ ਕੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਲਗਭਗ ਪਿਛਲੇ 10 ਮਹੀਨਿਆਂ ਤੋਂ ਰੋਸ਼ ਵਜੋਂ ਪ੍ਰਦਰਸ਼ਨ ਕਰ ਰਹੇ ਹਨ। ਇਸ ਵਿਚਾਲੇ ਕਿਸਾਨਾਂ ਦੀਆਂ ਸਰਕਾਰ ਨਾਲ ਕਈ ਮੀਟਿੰਗਾਂ ਵੀ ਹੋਈਆਂ ਹਨ ਪਰ ਕੋਈ ਹੱਲ ਨਹੀਂ ਨਿਕਲ ਸਕਿਆ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਮੁੱਢ ਤੋਂ ਰੱਦ ਕੀਤਾ ਜਾਵੇ ਅਤੇ ਐਮ.ਐਸ.ਪੀ (MSP) 'ਤੇ ਕਾਨੂੰਨੀ ਗਰੰਟੀ ਦਿੱਤੀ ਜਾਵੇ, ਪਰ ਸਰਕਾਰ ਦਾ ਕਹਿਣਾ ਕਿ ਕਾਨੂੰਨ ਰੱਦ ਨਹੀਂ ਹੋਣਗੇ।