ETV Bharat / bharat

ਪੰਜਾਬ ਕੈਬਨਿਟ ਮੀਟਿੰਗ 4 ਅਕਤੂਬਰ ਨੂੰ, ਸਿੱਧੂ - ਚੰਨੀ ਮੀਟਿੰਗ ਖ਼ਤਮ, ਹਾਈ ਕਮਾਨ ਬਣਾਏਗੀ ਕਮੇਟੀ, ਪੰਜਾਬ ਦੀ ਸਿਆਸਤ 'ਚ ਬਿਉਰੋਕ੍ਰੇਸੀ ਦਾ ਆਪਸੀ ਸੰਬੰਧ - ਨਵਜੋਤ ਸਿੰਘ ਸਿੱਧੂ

ਕੱਲ ਅਤੇ ਅੱਜ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀ ਵੱਡੀ ਖਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

ETV BHARAT TOP NEWS BIG NEWS TODAY
ETV BHARAT TOP NEWS BIG NEWS TODAY
author img

By

Published : Oct 1, 2021, 6:03 AM IST

ਅੱਜ ਜਿੰਨ੍ਹਾਂ ਖ਼ਬਰਾਂ 'ਤੇ ਰਹੇਗੀ ਨਜ਼ਰ

1. ਪੰਜਾਬ ਕੈਬਨਿਟ ਮੀਟਿੰਗ 4 ਅਕਤੂਬਰ ਨੂੰ

ਚੰਡੀਗੜ੍ਹ: ਪੰਜਾਬ ਦੀ ਚੰਨੀ ਸਰਕਾਰ (Channi Govt.) ਨੇ 4 ਅਕਤੂਬਰ ਨੂੰ ਇੱਕ ਹੋਰ ਮੀਟਿੰਗ ਸੱਦ ਲਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਲਾਂਕਿ ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਹੈ ਤੇ ਇਸ ਨੂੰ ਗੁਪਤ ਹੀ ਰੱਖਿਆ ਗਿਆ ਹੈ। ਵੀਰਵਾਰ ਨੂੰ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਨੇ ਇੱਕ ਪੱਤਰ ਜਾਰੀ ਕਰਕੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੋਂ ਇਲਾਵਾ ਉਪ ਮੁੱਖ ਮੰਤਰੀਆਂ ਤੇ ਸਾਰੇ ਮੰਤਰੀਆਂ ਨੂੰ ਜਾਣਕਾਰੀ ਭੇਜ ਦਿੱਤੀ ਹੈ ਕਿ ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜਲ ‘ਤੇ ਕਮੇਟੀ ਹਾਲ ਵਿੱਚ ਸਵੇਰੇ 11 ਵਜੇ ਮੰਤਰੀ ਮੰਡਲ ਦੀ ਮੀਟਿੰਗ ਰੱਖੀ ਗਈ ਹੈ।

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1. ਸਹੋਤਾ ਨੇ ਬਾਦਲਾਂ ਨੂੰ ਕਲੀਨ ਚਿੱਟ ਦਿੱਤੀ:ਨਵਜੋਤ ਸਿੱਧੂ

ਚੰਡੀਗੜ੍ਹ: ਪ੍ਰਧਾਨਗੀ ਤੋਂ ਅਸਤੀਫਾ ਦੇ ਚੁੱਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਹੁਣ ਸਿੱਧੇ ਤੌਰ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀਆਂ ਨਿਯੁਕਤੀਆਂ ‘ਤੇ ਸੁਆਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਇੱਕ ਟਵੀਟ ਕਰਕੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਨਿਯੁਕਤੀ ਬਾਰੇ ਸੁਆਲੀਆ ਨਿਸ਼ਾਨ ਲਗਾਇਆ ਹੈ। ਉਨ੍ਹਾਂ ਕਿਹਾ ਸਹੋਤਾ ਬਾਦਲਾਂ ਦੇ ਸਮੇਂ ਬੇਅਦਬੀ ਕੇਸਾਂ ਦੀ ਜਾਂਚ ਟੀਮ ਦੇ ਮੁਖੀ ਸੀ ਪਰ ਉਨ੍ਹਾਂ ਬਾਦਲਾਂ ਨੂੰ ਕਲੀਨ ਚਿੱਟ ਦੇ ਕੇ ਦੋ ਕਥਿਤ ਬੇਕਸੂਰ ਨੌਜਵਾਨਾਂ ਨੂੰ ਇਸ ਮਾਮਲੇ ਵਿੱਚ ਫਸਾ ਦਿੱਤਾ। ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਕਾਂਗਰਸੀ ਮੰਤਰੀਆਂ ਤੇ ਤੱਤਕਾਲੀ ਪ੍ਰਧਾਨ ਤੋਂ ਇਲਾਵਾ ਮੌਜੂਦਾ ਗ੍ਰਹਿ ਮੰਤਰੀ ਨੂੰ ਨਾਲ ਲੈ ਕੇ ਇਨ੍ਹਾਂ ਨੌਜਵਾਨਾਂ ਨੂੰ ਇਨਸਾਫ ਦਿਵਾਉਣ ਵਿੱਚ ਮਦਦ ਕਰਨ ਦਾ ਭਰੋਸਾ ਦਿੱਤਾ ਸੀ।

2. ਸਿੱਧੂ - ਚੰਨੀ ਮੀਟਿੰਗ ਖ਼ਤਮ, ਹਾਈ ਕਮਾਨ ਬਣਾਏਗੀ ਕਮੇਟੀ

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਪੰਜਾਬ ਕਾਂਗਰਸ ਵਿੱਚ ਉਠੇ ਭੂਚਾਲ ਕਾਰਨ ਸ਼ੁਰੂ ਹੋਇਆ ਨਵਾਂ ਵਿਵਾਦ ਖਤਮ ਨਹੀਂ ਹੋਇਆ ਹੈ। ਚੰਨੀ ਦੇ ਸੱਦੇ ਨਵਜੋਤ ਸਿੱਧੂ ਪੰਜਾਬ ਭਵਨ ਵਿਖੇ ਮੀਟਿੰਗ ਕਰਨ ਪੁੱਜੇ। ਕੇਂਦਰੀ ਆਬਜ਼ਰਵਰ ਹਰੀਸ਼ ਚੌਧਰੀ ਦੀ ਮੌਜੂਦਗੀ ਵਿੱਚ ਦੋ ਘੰਟੇ ਤੱਕ ਚੱਲੀ ਮੀਟਿੰਗ ਉਪਰੰਤ ਹਾਲਾਂਕਿ ਕੁਝ ਵਿਧਾਇਕਾਂ ਦਾ ਮੰਨਣਾ ਸੀ ਕਿ ਸਿੱਧੂ ਨੂੰ ਮਨਾ ਲਿਆ ਗਿਆ ਹੈ ਪਰ ਦੂਜੇ ਪਾਸੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਨਵਾਂ ਬਿਆਨ ਦੇ ਦਿੱਤਾ ਹੈ ਕਿ ਮਸਲਾ ਸੁਲਝਾਉਣ ਨੂੰ ਇੱਕ ਹਫਤਾ ਲੱਗੇਗਾ। ਉਨ੍ਹਾਂ ਇੱਕ ਬਿਆਨ ਵਿੱਚ ਕਿਹਾ ਹੈ ਕਿ ਉਨ੍ਹਾਂ ਸੋਚਿਆ ਸੀ ਕਿ ਕੈਬਨਿਟ ਬਣਾਉਣ ਦੇ ਨਾਲ ਪੰਜਾਬ ਦਾ ਮਸਲਾ ਹੱਲ ਹੋ ਗਿਆ ਹੈ ਪਰ ਇਸ ਨੂੰ ਸੁਲਝਾਉਣ ਲਈ ਇੱਕ ਹਫਤਾ ਹੋਰ ਲੱਗੇਗਾ ਤੇ ਮਸਲਾ ਸੁਲਝਾਉਣ ਲਈ ਉਹ ਆਪ ਚੰਡੀਗੜ੍ਹ ਆ ਰਹੇ ਹਨ।

3. ਫਲੋਰ ਟੈਸਟ ਕਰਵਾਉਣ ਦਾ ਫੈਸਲਾ ਸਪੀਕਰ ਦਾ-ਕੈਪਟਨ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਭਾਜਪਾ(BJP) ਵਿੱਚ ਨਹੀਂ ਜਾ ਰਹੇ ਹਨ ਪਰ ਕਾਂਗਰਸ (Congress) ਵਿੱਚ ਵੀ ਨਹੀਂ ਰਹਿਣਗੇ। ਪੰਜਾਬ ਕਾਂਗਰਸ ਵਿੱਚ ਬਣੇ ਹਾਲਾਤ ਦੇ ਦੌਰਾਨ ਚੰਨੀ ਸਰਕਾਰ ‘ਤੇ ਵਿਧਾਨ ਸਭਾ ਵਿੱਚ ਬਹੁਮਤ ਸਾਬਤ ਕਰਨ ਦੀ ਨੌਬਤ ਆਉਣ ਦੀ ਸੰਭਾਵਨਾਵਾਂ ਬਾਰੇ ਪੁੱਛੇ ਇੱਕ ਸੁਆਲ ਦੇ ਜਵਾਬ ਵਿੱਚ ਉਨ੍ਹਾਂ ਮੀਡੀਆ ਨੂੰ ਅਜਿਹੇ ਘਟਨਾਕ੍ਰਮ ਦੇ ਵਾਪਰਨ ਤੋਂ ਇਨਕਾਰ ਨਹੀਂ ਕੀਤਾ, ਸਗੋਂ ਇਹ ਕਹਿ ਦਿੱਤਾ ਕਿ ਇਹ ਫੈਸਲਾ ਸਪੀਕਰ ਦਾ ਹੈ ਕਿ ਉਨ੍ਹਾਂ ਫਲੋਰ ਟੈਸਟ ਕਰਵਾਉਣਾ ਹੈ ਜਾਂ ਨਹੀਂ।
ਦਰਅਸਲ ਉਨ੍ਹਾਂ ਨੂੰ ਪੁੱਛਿਆ ਗਿਆ ਸੀ ਕਿ ਕੀ ਅਜਿਹੇ ਹਾਲਾਤ ਵਿੱਚ ਪੰਜਾਬ ਦੀ ਸੱਤਾ ਧਿਰ ਹਿੱਸਿਆਂ ਵਿੱਚ ਵੰਡੀ ਜਾ ਸਕਦੀ ਹੈ ਤੇ ਅਜਿਹੇ ਵਿੱਚ ਸਰਕਾਰ ‘ਤੇ ਬਹੁਮਤ ਸਾਬਤ (Floor test) ਕਰਨ ਦੀ ਨੌਬਤ ਆ ਸਕਦੀ ਹੈ।

Explainer--

1. ਪੰਜਾਬ ਦੀ ਸਿਆਸਤ 'ਚ ਬਿਉਰੋਕ੍ਰੇਸੀ ਦਾ ਆਪਸੀ ਸੰਬੰਧ

ਚੰਡੀਗੜ੍ਹ: ਪੰਜਾਬ ਦੀ ਰਾਜਨੀਤੀ ਅਤੇ ਅਫ਼ਸਰਸ਼ਾਹੀ ਦੋਵੇਂ ਹਮੇਸ਼ਾ ਸੁਰਖੀਆਂ ਵਿੱਚ ਰਹੀਆਂ ਹਨ। ਜਿਸ ਤਰ੍ਹਾਂ ਅਫਸਰਸ਼ਾਹੀ ਪੰਜਾਬ ਦੀ ਰਾਜਨੀਤੀ ਵਿੱਚ ਦਖ਼ਲ ਦੇ ਰਹੀ ਹੈ। ਇਸਦੇ ਕਾਰਨ ਭਾਵੇਂ ਸਰਕਾਰ ਕੋਈ ਵੀ ਰਹੀ ਹੋਵੇ, ਉਸਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੰਨਿਆ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਨੌਕਰਸ਼ਾਹੀ ਕਾਰਨ ਆਪਣੀ ਕੁਰਸੀ ਗੁਆ ਬੈਠੇ ਹਨ। ਕਿਉਂਕਿ ਉਸਦੇ ਕੈਬਨਿਟ ਸਾਥੀਆਂ ਨੂੰ ਨੌਕਰਸ਼ਾਹਾਂ ਤੋਂ ਕਿਸੇ ਕਿਸਮ ਦੀ ਸਹਾਇਤਾ ਨਹੀਂ ਮਿਲਦਾ ਸੀ। ਉਹ ਦੋਸ਼ ਉਹ ਹਮੇਸ਼ਾ ਲਗਾਉਂਦੇ ਰਹਿੰਦੇ ਸੀ।

ਅਫ਼ਸਰਸ਼ਾਹੀ ਅਤੇ ਪੰਜਾਬ ਦੀ ਰਾਜਨੀਤੀ

ਇਹ ਪੰਜਾਬ ਦੀ ਰਾਜਨੀਤੀ 'ਤੇ ਹਾਵੀ ਅਫ਼ਸਰਸ਼ਾਹੀ ਦੇ ਤਾਜ਼ਾ ਮਾਮਲੇ ਹਨ। ਜਿਸ ਕਾਰਨ ਸੂਬੇ ਦੀ ਸਿਆਸਤ ਗਰਮਾ ਗਈ ਹੈ। ਇਸ ਕਾਰਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਆਹਮੋ-ਸਾਹਮਣੇ ਹੋ ਗਏ ਹਨ। ਇਸ ਤੋਂ ਨਾਰਾਜ਼ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਜਿਸ ਤੋਂ ਬਾਅਦ ਹਾਈਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਪੂਰੇ ਮਾਮਲੇ ਦੇ ਹੱਲ ਲਈ ਕਦਮ ਚੁੱਕਣ ਲਈ ਕਿਹਾ ਸੀ।

Exclusive--

1. ਰਾਜਨੀਤਕ ਗਲਿਆਰਿਆਂ 'ਚ ਸੁਰਖੀਆਂ 'ਚ ਕੈਪਟਨ, ਕੀ ਹਨ ਭਵਿੱਖ ਦੀਆਂ ਯੋਜਨਾਵਾਂ ?

ਰਾਜਨੀਤਕ ਗਲਿਆਰਿਆਂ 'ਚ ਸੁਰਖੀਆਂ 'ਚ ਕੈਪਟਨ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਨ੍ਹੀਂ ਦਿਨੀਂ ਦੇਸ਼ ਦੇ ਰਾਜਨੀਤਕ ਗਲਿਆਰਿਆਂ ਵਿੱਚ ਸੁਰਖੀਆਂ ਵਿੱਚ ਹਨ, ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਬਾਰੇ ਕਈ ਤਰ੍ਹਾਂ ਦੇ ਕਿਆਸ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਦਿੱਲੀ ਫੇਰੀ ਤੋਂ ਬਾਅਦ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਵੀ ਤੇਜ਼ ਹੋ ਗਈਆਂ ਸਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਜੀਤ ਡੋਭਾਲ ਨਾਲ ਮੁਲਾਕਾਤ ਤੋਂ ਬਾਅਦ ਹਰ ਜਗ੍ਹਾ ਇਸ ਗੱਲ ਦਾ ਜ਼ਿਕਰ ਕੀਤਾ ਜਾ ਰਿਹਾ ਸੀ ਕਿ ਉਹ ਛੇਤੀ ਹੀ ਭਾਜਪਾ ਵਿੱਚ ਜਾਣਗੇ। ਪਰ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਅਜਿਹੀਆਂ ਅਟਕਲਾਂ ਦਾ ਅੰਤ ਕਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਰਹੇ ਹਨ। ਪਰ ਅਜੇ ਵੀ ਉਸਦੇ ਭਵਿੱਖ ਬਾਰੇ ਸਪੱਸ਼ਟ ਤੌਰ 'ਤੇ ਕੁਝ ਨਹੀਂ ਕਿਹਾ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਅੱਗੇ ਕੀ ਕਰਨਗੇ ?

ਕੈਪਟਨ ਅਮਰਿੰਦਰ ਸਿੰਘ ਦੀਆਂ ਭਵਿੱਖ ਦੀਆਂ ਯੋਜਨਾਵਾਂ ਕੀ ਹਨ ? ਸਿਆਸੀ ਗਲਿਆਰਿਆਂ ਦੇ ਨਾਲ-ਨਾਲ, ਸਿਆਸੀ ਵਿਸ਼ਲੇਸ਼ਕ ਵੀ ਇਸ ਬਾਰੇ ਆਪਣੇ ਪੱਧਰ 'ਤੇ ਵਿਸ਼ਲੇਸ਼ਣ ਕਰ ਰਹੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.