ਅੱਜ ਦੀਆਂ ਵੱਡੀਆਂ ਖਬਰਾਂ
- ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਲਖੀਮਪੁਰ ਖੀਰੀ ਲਈ ਕੱਢਿਆ ਜਾਵੇਗਾ ਰੋਸ ਮਾਰਚ
ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1. ਇਸ ਤਸਵੀਰ ਤੋਂ ਬਾਅਦ ਰਾਕੇਸ਼ ਟਿਕੈਤ 'ਤੇ ਉੱਠੇ ਸਵਾਲ
ਲਖਨਊ: ਕਿਸਾਨ ਅੰਦੋਲਨ ਨੂੰ ਲੈ ਕੇ ਕਈਂ ਵਾਰ ਖਾਲਿਸਤਾਨ ਸਬਦ ਦਾ ਜ਼ਿਕਰ ਹੋ ਚੁੱਕਿਆ ਹੈ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦਾ ਸਿਲਸਿਲਾ ਲਗਭਗ ਇੱਕ ਸਾਲ ਤੋਂ ਚਲਦਾ ਆ ਰਿਹਾ ਹੈ। ਪਰ ਇਸ ਦਾ ਕੋਈ ਵੀ ਹੱਲ ਨਿੱਕਲਦਾ ਦਿਖਾਈ ਨਹੀਂ ਦੇ ਰਿਹਾ। ਫਿਲਹਾਲ ਪੱਤਰਕਾਰਾਂ ਨੇ ਰਾਕੇਸ਼ ਟਿਕੈਤ ਨੂੰ ਇੱਕ ਨੌਜਵਾਨ ਦੀ ਟੀ-ਸਰਟ 'ਤੇ ਛਪੀ ਭਿੰਡਰਾਂ ਵਾਲੇ ਦੀ ਤਸਵੀਰ ਨੂੰ ਲੈ ਕੇ ਸਵਾਲ ਕੀਤਾ ਜਿਸਨੂੰ ਲੈ ਕੇ ਵਬਾਲ ਹੋ ਗਿਆ।
2. ਰਾਹੁਲ ਗਾਂਧੀ ਪਹੁੰਚੇ ਲਖੀਮਪੁਰ ਖੀਰੀ
ਕਾਂਗਰਸ ਦੇ ਆਗੂ ਰਾਹੁਲ ਗਾਂਧੀ, ਭੁਪੇਸ਼ ਬਘੇਲ, ਪ੍ਰਿਯੰਕਾ ਗਾਂਧੀ ਅਤੇ ਚਰਨਜੀਤ ਚੰਨੀ ਲਖੀਮਪੁਰ ਖੀਰੀ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਲਖੀਮਪੁਰ ਖੀਰੀ ਪਹੁੰਚੇ। ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ( Rahul Gandhi), ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਸਿੰਘ ਬਘੇਲ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਦੇ ਨਾਲ ਲਖੀਮਪੁਰ ਖੀਰੀ ਪਹੁੰਚੇ ਹਨ। ਇਸ ਦੇ ਨਾਲ ਹੀ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਪੱਤਰਕਾਰ ਸਮੇਤ ਸਾਰੇ ਲੋਕਾਂ ਨੂੰ ਆਪਣੀ ਸਰਕਾਰ ਦੇ ਲਈ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਪੰਜਾਬ ਸਰਕਾਰ ਦੀ ਤਰਫੋਂ ਮ੍ਰਿਤਕਾਂ ਲਈ 50 ਲੱਖ ਦੇਣ ਦਾ ਐਲਾਨ ਕੀਤਾ ਹੈ।
3. ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਸਿਆਸੀ ਸਫ਼ਰ 'ਤੇ ਇੱਕ ਝਾਤ
ਸੇਵਾ ਸਿੰਘ ਸੇਖਵਾਂ ਉੱਘੇ ਸਿਆਸਤਦਾਨ ਅਤੇ ਅਕਾਲੀ ਆਗੂ ਜਥੇਦਾਰ ਉਜਾਗਰ ਸਿੰਘ ਸੇਖਵਾਂ ਦੇ ਸਪੁੱਤਰ ਸਨ। ਸੇਵਾ ਸਿੰਘ ਸੇਖਵਾਂ ਦੇ ਪਿਤਾ ਵੀ ਅਕਾਲੀ ਦਲ ਦੀ ਸਰਕਾਰ ਮੌਕੇ ਵਿਧਾਇਕ ਬਣਦੇ ਆਏ ਸਨ। ਜਥੇਦਾਰ ਉਜਾਗਰ ਸਿੰਘ ਸੇਖਵਾਂ ਐਮਰਜੈਂਸੀ ਸਮੇਂ 'ਚ ਕੁਝ ਸਮੇਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੀ ਬਣੇ ਸਨ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਜਥੇਦਾਰ ਸੇਖਵਾਂ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦਿਹਾਂਤ ਸਬੰਧੀ ਖ਼ਬਰ ਉਨ੍ਹਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਵਲੋਂ ਸੋਸ਼ਲ ਮੀਡੀਆ ਰਾਹੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਅੰਤਿਮ ਸਸਕਾਰ ਵੀਰਵਾਰ ਦੁਪਹਿਰ 2 ਵਜੇ ਉਨ੍ਹਾਂ ਦੇ ਜੱਦੀ ਪਿੰਡ ਸੇਖਵਾਂ 'ਚ ਕੀਤਾ ਜਾਵੇਗਾ।
Explainer--
Shardiya navratri 2021 : 7 ਅਕਤੂਬਰ ਨੂੰ ਸਵੇਰੇ ਸ਼ੁਭ ਮਹੂਰਤ 'ਚ ਕਰੋ ਕਲਸ਼ ਸਥਾਪਨਾ
ਹਿੰਦੂ ਧਰਮ ਵਿੱਚ, ਨਰਾਤੇ ਦਾ ਤਿਉਹਾਰ ਸਾਲ ਵਿੱਚ 4 ਵਾਰ ਮਨਾਇਆ ਜਾਂਦਾ ਹੈ, ਪਰ ਚੈਤਰ ਅਤੇ ਸ਼ਰਦ ਨਰਾਤਿਆਂ ਨੂੰ ਸਭ ਤੋਂ ਖਾਸ ਮੰਨਿਆ ਜਾਂਦਾ ਹੈ। ਇਸ ਸਾਲ ਸ਼ਰਦ ਨਰਾਤੇ 7 ਅਕਤੂਬਰ 2021 ਤੋਂ ਸ਼ੁਰੂ ਹੋ ਰਹੇ ਹਨ। 9 ਦਿਨਾਂ ਤੱਕ ਚੱਲਣ ਵਾਲੇ ਇਸ ਤਿਉਹਾਰ ਵਿੱਚ ਸ਼ਰਧਾਲੂ ਮਾਂ ਦੁਰਗਾ ਦੇ ਨੌ ਰੂਪਾਂ ਦੀ ਪੂਜਾ ਕਰਦੇ ਹਨ। ਸ਼ਰਦ ਨਰਾਤੇ 7 ਅਕਤੂਬਰ ਤੋਂ ਸ਼ੁਰੂ ਹੋਣਗੇ। ਨਰਾਤੇ ਵਿੱਚ ਮਾਂ ਦੁਰਗਾ ਦੇ 9 ਵੱਖ -ਵੱਖ ਰੂਪਾਂ ਦੀ ਪੂਜਾ ਕੀਤੀ ਜਾਂਦੀ ਹੈ। ਨਰਾਤੇ ਵਿੱਚ ਹਰ ਰੋਜ਼ ਮਾਤਾ ਰਾਣੀ ਦੀ ਪੂਜਾ ਦਾ ਵਿਸ਼ੇਸ਼ ਮਹੱਤਵ ਹੈ। ਇਨ੍ਹਾਂ ਨੌਂ ਦਿਨਾਂ ਵਿੱਚ, ਮਾਂ ਦੀ ਪੂਜਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਖੁਸ਼ ਕਰਨ ਲਈ ਕਈ ਉਪਾਅ ਕੀਤੇ ਜਾਂਦੇ ਹਨ। ਨਰਾਤੇ ਦੇ ਪਹਿਲੇ ਦਿਨ ਕਲਸ਼ ਦੀ ਸਥਾਪਨਾ ਕੀਤੀ ਜਾਂਦੀ ਹੈ।
Exclusive-
ਪੰਜਾਬ 'ਚ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਸਮੇਂ ਦੀਆਂ ਸਰਕਾਰਾਂ ਨੇ ਕੀ ਕੀਤਾ?
ਦੇਸ਼ ਵਿੱਚ ਹਰੀ ਕ੍ਰਾਂਤੀ ਲਿਆਉਣ ਵਾਲਾ ਪੰਜਾਬ ਅੱਜ ਦੇਸ਼ ਵਿੱਚ ਸਭ ਤੋਂ ਵੱਧ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦਾ ਸੂਬਾ ਵੀ ਬਣ ਗਿਆ ਹੈ। ਵੱਖ-ਵੱਖ ਯੂਨੀਵਰਸਿਟੀਆਂ ਵੱਲੋਂ ਦਿੱਤੇ ਗਏ ਡਾਟੇ ਦੇ ਮੁਤਾਬਕ 1990 ਤੋਂ ਬਾਅਦ ਪੰਜਾਬ ਦੇ ਵਿੱਚ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦੀ ਤਾਦਾਦ ਲਗਾਤਾਰ ਵਧਦੀ ਗਈ। ਡਾਟਾ ਮੁਤਾਬਿਕ ਪੰਜਾਬ ਦੇ ਵਿੱਚ ਲਗਪਗ 16 ਹਜ਼ਾਰ 606 ਕਿਸਾਨ ਅਤੇ ਖੇਤ ਮਜ਼ਦੂਰ ਸਾਲ 2000 ਤੋਂ ਲੈ ਕੇ 2015 ਤਕ ਖ਼ੁਦਕੁਸ਼ੀਆਂ ਕਰ ਚੁੱਕੇ ਹਨ। ਦੇਸ਼ ਵਿੱਚ ਹਰੀ ਕ੍ਰਾਂਤੀ ਲਿਆਉਣ ਵਾਲਾ ਪੰਜਾਬ ਅੱਜ ਦੇਸ਼ ਵਿੱਚ ਸਭ ਤੋਂ ਵੱਧ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦਾ ਸੂਬਾ ਵੀ ਬਣ ਗਿਆ ਹੈ। ਵੱਖ-ਵੱਖ ਯੂਨੀਵਰਸਿਟੀਆਂ ਵੱਲੋਂ ਦਿੱਤੇ ਗਏ ਡਾਟੇ ਦੇ ਮੁਤਾਬਕ 1990 ਤੋਂ ਬਾਅਦ ਪੰਜਾਬ ਦੇ ਵਿੱਚ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦੀ ਤਾਦਾਦ ਲਗਾਤਾਰ ਵਧਦੀ ਗਈ।