ਅੱਜ ਜਿੰਨ੍ਹਾਂ ਖ਼ਬਰਾਂ 'ਤੇ ਰਹੇਗੀ ਨਜ਼ਰ
1. ਅੱਜ ਨੂੰ ਸਿੱਧੂ ਜਾਣਗੇ ਦਿੱਲੀ
ਕਾਂਗਸਰ ਤੋਂ ਨਰਾਜ਼ ਚੱਲ ਰਹੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦਿੱਲੀ ਵੱਲ ਰਵਾਨਾ ਹੋਣਗੇ।
ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1. ਸ਼ਹੀਦ ਜਵਾਨਾਂ ਨੂੰ ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ: ਜੰਮੂ-ਕਸ਼ਮੀਰ (Jammu and Kashmir) ਦੇ ਪੁੰਛ ਸੈਕਟਰ (Poonch sector) ਵਿੱਚ ਸੋਮਵਾਰ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਪੰਜ ਜਵਾਨ ਸ਼ਹੀਦ ਹੋ ਗਏ ਸਨ। ਜਿਨ੍ਹਾਂ ਚੋਂ ਤਿੰਨ ਜਵਾਨ ਪੰਜਾਬ ਦੇ ਰਹਿਣ ਵਾਲੇ ਹਨ। ਇਹ ਤਿੰਨੋਂ ਜਵਾਨ ਪੰਜਾਬ ਦੇ ਰੂਪਨਗਰ, ਗੁਰਦਾਸਪੁਰ ਅਤੇ ਕਪੂਰਥਲਾ ਨਾਲ ਸਬੰਧ ਰੱਖਦੇ ਸਨ। ਦੱਸ ਦਈਏ ਕਿ ਜ਼ਿਲ੍ਹਾ ਰੂਪਨਗਰ ਦੇ ਬਲਾਕ ਨੂਰਪੁਰ ਬੇਦੀ ਦੇ ਪਿੰਡ ਪੱਚਰੰਡੇ ਦੇ ਰਹਿਣ ਵਾਲੇ ਗੱਜਣ ਸਿੰਘ ਵੀ ਸੀ ਜੋ ਕਿ ਇਸ ਮੁਕਾਬਲੇ ਦੌਰਾਨ ਸ਼ਹੀਦ ਹੋ ਗਏ ਸੀ ਜਿਨ੍ਹਾਂ ਦਾ ਅੱਜ ਸਰਕਾਰੀ ਸਨਮਾਨਾਂ ਦੇ ਨਾਲ ਅੰਤਮ ਸਸਕਾਰ ਕੀਤਾ ਗਿਆ। ਇਸ ਦੌਰਾਨ ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ ਹੋਇਆ ਹੈ।
2. BSF ਨੂੰ ਮਿਲਿਆ ਅਧਿਕਾਰ, ਸਰਕਾਰ ‘ਚ ਤਕਰਾਰ, ਕੈਪਟਨ ਖੜਿਆ ਬਣਕੇ ਦੀਵਾਰ
ਚੰਡੀਗੜ੍ਹ: ਗ੍ਰਹਿ ਮੰਤਰਾਲੇ ਨੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰ ਖੇਤਰ ਨੂੰ ਵਧਾ ਦਿੱਤਾ ਹੈ। ਹੁਣ BSF ਦੇ ਅਧਿਕਾਰੀ ਦੇਸ਼ ਦੀ ਸਰਹੱਦ ਤੋਂ 50 ਕਿਲੋਮੀਟਰ ਤੱਕ ਇਨ੍ਹਾਂ ਸੂਬਿਆਂ ਵਿੱਚ ਤਲਾਸ਼ੀ, ਗ੍ਰਿਫਤਾਰੀਆਂ ਅਤੇ ਜ਼ਬਤ ਕਰਨ ਦੇ ਯੋਗ ਹੋਣਗੇ। ਭਾਵ 50 ਕਿਲੋਮੀਟਰ ਦੇ ਦਾਇਰੇ ਦੇ ਅੰਦਰ ਹੁਣ ਬੀਐਸਐਫ ਦੇ ਅਧਿਕਾਰ ਪੁਲਿਸ ਦੇ ਲਗਭਗ ਬਰਾਬਰ ਹੋ ਜਾਣਗੇ। ਪੰਜਾਬ ਅਤੇ ਪੱਛਮੀ ਬੰਗਾਲ ਵਿੱਚ ਵਿਰੋਧੀ ਪਾਰਟੀਆਂ ਦੀ ਸਰਕਾਰ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਦੇ ਇਸ ਕਦਮ ਉੱਤੇ ਵਿਵਾਦ ਹੋ ਸਕਦਾ ਹੈ।
3. ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਹਾਲਤ ਖਰਾਬ, ਏਮਜ਼ 'ਚ ਭਰਤੀ
ਨਵੀਂ ਦਿੱਲੀ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਦਿੱਲੀ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਦਿਲ ਦੀ ਸਮੱਸਿਆ ਕਾਰਨ ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਦਿਲ ਨਾਲ ਸੰਬੰਧਿਤ ਕੋਈ ਬਿਮਾਰੀ ਹੈ। ਡਾ. ਮਨਮੋਹਨ ਸਿੰਘ ਪਹਿਲਾਂ ਹੀ ਚੈਕਅੱਪ ਲਈ ਏਮਜ਼ ਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਕਈ ਵਾਰ ਇੱਥੇ ਭਰਤੀ ਕਰਵਾਇਆ ਗਿਆ ਹੈ। ਦਿਲ ਵਿੱਚ ਦਿੱਕਤ ਦੇ ਕਾਰਨ, ਉਹ ਲਗਾਤਾਰ ਚੈਕਅੱਪ ਲਈ ਆਉਂਦੇ ਰਹਿੰਦੇ ਹਨ।
Explainer--
1. ਆਖਿਰ ਕੀ ਹੈ ਲਾਲ ਡੋਰੇ ਦੀ ਜ਼ਮੀਨ, ਲੋਕਾਂ ਦੇ ਨਾਮ ‘ਤੇ ਸਿੱਧੀ ਚੜ੍ਹਨ ਤੋਂ ਬਾਅਦ ਲੋਕਾਂ ਨੂੰ ਕੀ ਹੋਵੇਗਾ ਫ਼ਾਇਦਾ ?
ਜਲੰਧਰ: ਲਾਲ ਲਕੀਰ ਜਾਂ ਲਾਲ ਡੋਰੀ ਜ਼ਮੀਨ ਜਾਇਦਾਦ ਨੂੰ ਅੰਗਰੇਜ਼ਾਂ ਦੇ ਸਮੇਂ 1908 ਵਿੱਚ ਘੋਸ਼ਿਤ ਕੀਤਾ ਗਿਆ ਸੀ ਜਿਸ ਵਿੱਚ ਲਾਲ ਲਕੀਰ ਉਸ ਜ਼ਮੀਨ ਨੂੰ ਦਰਸਾਉਂਦਾ ਹੈ ਜੋ ਪਿੰਡ, ਆਬਾਦੀ, ਰਿਹਾਇਸ਼ ਦਾ ਹਿੱਸਾ ਹੈ ਅਤੇ ਗੈਰ ਖੇਤੀ ਦੇ ਉਦੇਸ਼ਾਂ ਲਈ ਵਰਤੀ ਜਾਂਦੀ ਹੈ। ਪੰਜਾਬ ਵਿੱਚ ਤਕਰੀਬਨ 12,729 ਪਿੰਡ ਹਨ ਅਤੇ ਹਰ ਪਿੰਡ ਵਿੱਚ ਲਾਲ ਲਕੀਰ ਇਲਾਕੇ ਮੌਜੂਦ ਹਨ ਜਿੰਨ੍ਹਾਂ ਨੂੰ ਲੋਕ ਰਿਹਾਇਸ਼ ਵਜੋਂ ਇਸਤੇਮਾਲ ਕਰ ਰਹੇ ਹਨ। ਇਹ ਉਹ ਜ਼ਮੀਨ ਹੈ ਜਿਸ ਦਾ ਕਿਸੇ ਵੀ ਸਰਕਾਰੀ ਖਾਤੇ ਵਿੱਚ ਕੋਈ ਰਿਕਾਰਡ ਨਹੀਂ ਹੈ। ਨਾ ‘ਤੇ ਇਸ ਜ਼ਮੀਨ ਦਾ ਕੋਈ ਅਸਲ ਮਾਲਿਕ ਹੈ ਅਤੇ ਨਾ ਹੀ ਇਸ ਜ਼ਮੀਨ ਦਾ ਕੋਈ ਖਸਰਾ ਨੰਬਰ ਜਾਂ ਰਜਿਸਟਰੀ ਇੰਤਕਾਲ ਬਣਿਆ ਹੋਇਆ ਹੈ।
ਲਾਲ ਲਕੀਰ ਨੂੰ ਅੰਗਰੇਜ਼ਾਂ ਨੇ ਕੀਤਾ ਸੀ ਸ਼ੁਰੂ
ਅੰਗਰੇਜ਼ਾਂ ਦੇ ਸਮੇਂ ਘੋਸ਼ਿਤ ਕੀਤੀ ਗਈ ਇਸ ਜ਼ਮੀਨ ਦਾ ਅਸਲ ਮਕਸਦ ਇਹ ਸੀ ਕਿ ਇਸ ਜ਼ਮੀਨ ਨੂੰ ਸਿਰਫ ਰਿਹਾਇਸ਼ ਲਈ ਇਸਤੇਮਾਲ ਕੀਤਾ ਜਾਏਗਾ ਅਤੇ ਇਸ ‘ਤੇ ਕਿਸੇ ਵੀ ਤਰ੍ਹਾਂ ਦੀ ਕੋਈ ਖੇਤੀ ਨਹੀਂ ਕੀਤੀ ਜਾਵੇਗੀ। ਇਸ ਦਾ ਅੰਗਰੇਜ਼ਾਂ ਨੂੰ ਸਿੱਧਾ ਫਾਇਦਾ ਇਹ ਹੁੰਦਾ ਸੀ ਕਿ ਉਨ੍ਹਾਂ ਨੂੰ ਪਤਾ ਲੱਗਦਾ ਸੀ ਕਿ ਆਖ਼ਿਰ ਖੇਤੀ ਵਾਲੀ ਜ਼ਮੀਨ ਕਿੰਨੀ ਹੈ ਅਤੇ ਉਸ ‘ਤੇ ਕਿੰਨਾ ਟੈਕਸ ਲੱਗਣਾ ਹੈ।
Exclusive--
1. ਵਿਧਾਇਕਾਂ ਵੱਲੋਂ ਦੱਸੀਆਂ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਦਾ ਸੀਐਮ ਚੰਨੀ ਨੇ ਦਿੱਤਾ ਭਰੋਸਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਲਈ ਵਿਧਾਇਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ (District Administration) ਦੀ ਸਹਾਇਤਾ ਨਾਲ ਸੁਵਿਧਾ ਕੈਂਪ ਲਾਉਣ ਲਈ ਆਖਿਆ ਤਾਂ ਕਿ ਸੂਬਾਈ ਸ਼ਾਸਨ ਵਿਚ ਲੋਕਾਂ ਦਾ ਭਰੋਸਾ ਦ੍ਰਿੜ ਹੋ ਸਕੇ।
ਹਾਲਾਂਕਿ, ਚੰਨੀ ਨੇ ਕਿਹਾ ਕਿ ਸਾਫ-ਸੁਥਰਾ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਉਨ੍ਹਾਂ ਦੀ ਸਰਕਾਰ ਦੀ ਪਛਾਣ ਹੈ ਅਤੇ ਸੂਬੇ ਦੇ ਕਿਸੇ ਵੀ ਵਿਅਕਤੀ ਨੂੰ ਰੋਜ਼ਮੱਰਾ ਦੀਆਂ ਸਮੱਸਿਆਵਾਂ ਦੇ ਸੰਦਰਭ ਵਿਚ ਅਣਗੌਲਿਆ ਮਹਿਸੂਸ ਨਹੀਂ ਹੋਣਾ ਚਾਹੀਦਾ।