ਅੱਜ ਦੀਆਂ ਵੱਡੀਆਂ ਖਬਰਾਂ
- ਅੱਜ ਹਰਸਿਮਰਤ ਕੌਰ ਦਾ ਬਠਿੰਡਾ ਦਾ ਦੌਰਾ
2. ਅੱਜ ਸੁਖਬੀਰ ਬਾਦਲ ਲੁਧਿਆਣਾ 'ਚ ਕਰਨਗੇ ਪ੍ਰੈਸ ਕਾਨਫ਼ਰੰਸ
ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1. ਰਣਜੀਤ ਕਤਲ ਕੇਸ: ਉਮਰਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਮੁੜ ਹੋਈ ਉਮਰਕੈਦ
ਰਣਜੀਤ ਸਿੰਘ ਹੱਤਿਆਕਾਂਡ ਮਾਮਲੇ ਚ ਪੰਚਕੁਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਸੱਚਾ ਸੌਦਾ ਦੇ ਗੁਰਮੀਤ ਰਾਮ ਰਹੀਮ ਅਤੇ 4 ਹੋਰ ਮੁਲਜ਼ਮਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ।
2.ਕੈਬਨਿਟ ਮੀਟਿੰਗ ਤੋਂ ਬਾਅਦ CM ਚੰਨੀ ਨੇ ਪੰਜਾਬੀਆਂ ਲਈ ਕੀਤੇ ਇਹ ਵੱਡੇ ਐਲਾਨ
ਪੰਜਾਬ ਕੈਬਨਿਟ (Punjab Cabinet) ਨੇ ਇੱਕ ਮੀਟਿੰਗ ਕਰਕੇ ਲੋਕਾਂ ਨੂੰ ਵੱਡੀਆਂ ਰਾਹਤਾਂ ਦਿੱਤੀਆਂ ਹਨ। ਜਿੱਥੇ ਲੋਕਾਂ ਦੇ ਪਾਣੀ ਦੇ ਬਕਾਇਆ ਬਿਲ ਮੁਆਫ ਕੀਤੇ ਗਏ ਹਨ, ਉੱਥੇ ਹੀ ਪਿੰਡਾਂ ਵਿੱਚ ਵਾਟਰ ਸਪਲਾਈ ਲਈ ਟਿਊਬਵੈੱਲਾਂ ਦੇ ਬਿਜਲੀ ਦੇ ਬਕਾਇਆ ਬਿਲ ਵੀ ਮੁਆਫ ਕਰ ਦਿੱਤੇ ਗਏ। ਇਸ ਤੋਂ ਇਲਾਵਾ ਚੌਥਾ ਦਰਜੇ ਦੀਆਂ ਨੌਕਰੀਆਂ ਹੁਣ ਆਊਟ ਸੋਰਸ ਨਹੀਂ ਸਗੋਂ ਰੈਗੂਲਰ ਹੋਣਗੀਆਂ।
3. ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਿਜਲੀ ਬਿੱਲਾਂ ਨੂੰ ਲਾਈ ਅੱਗ
ਪੰਜਾਬ ਸਰਕਾਰ (Government of Punjab) ਨੇ 2 ਕਿਲੋਵਾਟ ਤੱਕ ਦੇ ਬਿਜਲੀ ਲੋਡ (Power loads up to 2 kW) ਵਾਲੇ ਸਾਰੇ ਖਪਤਕਾਰਾਂ ਦੇ ਬਕਾਏ ਮੁਆਫ਼ ਕਰਨ ਦਾ ਫੈਸਲਾ ਲਾਗੂ ਕਰ ਦਿੱਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਸੰਕੇਤਕ ਤੌਰ ਉੱਤੇ ਬਕਾਏ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਲੋਕਾਂ ਨੂੰ ਪੁਰਾਣੇ ਬਿੱਲਾਂ ਦੀਆਂ ਦੇਣਦਾਰੀਆਂ ਭੁੱਲ ਜਾਣ ਲਈ ਕਿਹਾ ਹੈ।
Explainer--
ਦਿੱਲੀ ਦੀ ਤੀਜੀ ਫੇਰੀ:ਕੈਪਟਨ ਅਮਰਿੰਦਰ ਸਿੰਘ ਤੇ ਅਮਿਤ ਸ਼ਾਹ ਦੀ ਹੋ ਸਕਦੀ ਹੈ ਮੁਲਾਕਾਤ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਅੱਜ ਯਾਨੀ 18 ਅਕਤੂਬਰ ਨੂੰ ਦਿੱਲੀ (Delhi) ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
Exclusive--
- ਰੇਲਾਂ ਰੋਕਣ ਨਾਲ ਹੱਲ ਨਾ ਨਿਕਲਿਆ ਤਾਂ ਬਣਾਈ ਜਾਵੇਗੀ ਅਗਲੀ ਰਣਨੀਤੀ: ਰਾਕੇਸ਼ ਟਿਕੈਤ
ਲਖੀਮਪੁਰ ਖੀਰੀ ਹਿੰਸਾ (Lakhimpur Khiri violence) ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਗ੍ਰਿਫ਼ਤਾਰੀ ਲਈ ਸੰਯੁਕਤ ਕਿਸਾਨ ਮੋਰਚੇ ਨੇ ਸੋਮਵਾਰ ਨੂੰ ਰੇਲ ਰੋਕੋ ਅੰਦੋਲਨ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਨੇ ਈ.ਟੀ.ਵੀ ਭਾਰਤ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਜੇਕਰ ਰੇਲ ਰੋਕੋ ਅੰਦੋਲਨ (Stop the train movement) ਨਾਲ ਕੋਈ ਹੱਲ ਨਹੀਂ ਨਿਕਲਦਾ, ਤਾਂ ਉਹ ਅੱਗੇ ਦੀ ਰਣਨੀਤੀ ਤਿਆਰ ਕਰੇਗਾ।