ETV Bharat / bharat

ਰਾਜਾ ਵੜਿੰਗ ਨੇ ਟਰਾਂਸਪੋਰਟ ਵਿਭਾਗ ਦੇ 21 ਦਿਨਾਂ ਦੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਕੀਤਾ ਪੇਸ਼, ਚੋਣਾਂ ਤੋਂ ਪਹਿਲਾਂ ਸ਼ੁਰੂ ਕੀਤੇ ਪ੍ਰਾਜੈਕਟ ਆਖਿਰ ਕਿਉਂ ਰਹਿ ਜਾਂਦੇ ਨੇ ਅਧੂਰੇ, ਜ਼ਿੰਮੇਵਾਰ ਕੌਣ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

ਕੱਲ੍ਹ ਅਤੇ ਅੱਜ ਦੀਆਂ ਵੱਡੀਆਂ ਖ਼ਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖ਼ਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀਆਂ ਵੱਡੀਆਂ ਖ਼ਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

BIG NEWS TODAY
BIG NEWS TODAY
author img

By

Published : Oct 21, 2021, 10:04 PM IST

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1.ਰਾਜਾ ਵੜਿੰਗ ਨੇ ਟਰਾਂਸਪੋਰਟ ਵਿਭਾਗ ਦੇ 21 ਦਿਨਾਂ ਦੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਕੀਤਾ ਪੇਸ਼

ਪੰਜਾਬ ਦੇ ਟਰਾਂਸਪੋਰਟ ਮੰਤਰੀ (Transport Minister) ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਦੁਆਰਾ ਪ੍ਰੈਸ ਕਾਨਫਰੰਸ (Press conference) ਰਾਹੀਂ ਰਿਪੋਰਟ ਕਾਰਡ (Report card) ਪੇਸ਼ ਕੀਤਾ ਗਿਆ। ਇਸ ਰਿਪੋਟ ਕਾਰਡ ਵਿੱਚ ਟਰਾਂਸਪੋਰਟ ਵਿਭਾਗ ਦੀ 21 ਦਿਨਾਂ ਦੀ ਕਾਰਗੁਜ਼ਾਰੀ ਨੂੰ ਦਰਸਾਇਆ ਗਿਆ। ਪਿਛਲੇ ਦਿਨੀਂ ਡਿਫ਼ਾਲਟਰਾਂ ਤੋਂ ਬਕਾਇਆ ਟੈਕਸਾਂ ਦੇ 3.29 ਕਰੋੜ ਰੁਪਏ ਵਸੂਲੇ, 53 ਲੱਖ ਰੁਪਏ ਰੋਜ਼ਾਨਾ ਦੇ ਵਾਧੇ ਨਾਲ ਵਿਭਾਗ ਦੀ ਆਮਦਨ ਵਿੱਚ 7.98 ਕਰੋੜ ਦਾ ਵਾਧਾ ਹੋਇਆ ਹੈ। ਇਸਦੇ ਨਾਲ ਹੀ ਕਰੀਬ 800 ਡਰਾਈਵਰਾਂ, ਕੰਡਕਟਰਾਂ ਅਤੇ ਹੋਰ ਸਟਾਫ਼ ਦੀ ਭਰਤੀ ਪ੍ਰਕਿਰਿਆ ਜਾਰੀ ਹੈ।

2.'ਜੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਕਰਾਂਗੇ ਖੁਦਕੁਸ਼ੀ'

ਪ੍ਰਦਰਸ਼ਨਕਾਰੀ ਪ੍ਰੋਫੇਸਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਘਰ ਘਰ ਰੁਜ਼ਗਾਰ ਸਕੀਮ ਦੀ ਆੜ ਵਿਚ 18-20 ਸਾਲਾਂ ਤੋਂ ਨਿਗੁਣਨੀਆਂ ਤਨਖਾਹਾਂ ਤੇ ਕੰਮ ਕਰਨ ਵਾਲੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੇਸਰਾਂ ਨੂੰ ਨੋਕਰੀ ਤੋਂ ਲਾਂਭੇ ਕਰਨ ਜਾ ਰਹੀ ਹੈ ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਿਹੜੇ ਨੋਜਵਾਨ ਮੁਲਾਜ਼ਮ ਸਰਕਾਰੀ ਕਾਲਜਾਂ ਵਿੱਚ ਨਿਗੁਣੀਆਂ ਤਨਖਾਹਾਂ ’ਤੇ ਕੰਮ ਕਰਕੇ ਸਰਕਾਰੀ ਕਾਲਜਾਂ ਨੂੰ ਸਾਂਭੀ ਬੈਠੇ ਸਨ, ਉਨ੍ਹਾਂ ਨੂੰ ਵੀ ਰੁਜ਼ਗਾਰ ਤੋਂ ਵਾਝਾਂ ਕਰਨ ਲਈ ਸਰਕਾਰੀ ਕਾਲਜਾਂ ਵਿਚ ਨਵੀਆਂ ਅਸਾਮੀਆਂ ਭਰਨ ਦਾ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ।

3.ਸਿੰਘੂ ਕਤਲ ਕਾਂਡ ਮਾਮਲਾ: ਮ੍ਰਿਤਕ ਲਖਬੀਰ ਸਿੰਘ ਖਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ

ਸਿੰਘੂ ਬਾਰਡਰ (Singhu Border) ਲਖਬੀਰ ਸਿੰਘ ਕਤਲ ਕੇਸ ਦੇ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਸੋਨੀਪਤ ਪੁਲਿਸ ਨੇ ਮ੍ਰਿਤਕ ਲਖਬੀਰ ਸਿੰਘ ਦੇ ਖਿਲਾਫ਼ ਬੇਅਦਬੀ ਦਾ ਮਾਮਲਾ ਦਰਜ ਕੀਤਾ ਹੈ। ਕੁੰਡਲੀ ਖੇਤਰ ਦੇ ਡੀਐਸਪੀ ਰਾਓ ਬੀਰੇਂਦਰ ਸਿੰਘ ਦੇ ਅਨੁਸਾਰ, ਨਿਹੰਗ ਸਿੰਘਾਂ ਦੀ ਤਰਫੋਂ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਤੋਂ ਬਾਅਦ ਲਖਵੀਰ ਸਿੰਘ ਉੱਤੇ ਬੇਅਦਬੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਇਸ ਮਾਮਲੇ ਵਿੱਚ ਵੀ ਜਾਂਚ ਕਰ ਰਹੀ ਹੈ ਅਤੇ ਹਰ ਪਾਸੇ ਤੋਂ ਸਾਰੇ ਸਬੂਤਾਂ ਦੀ ਜਾਂਚ ਕਰ ਰਹੀ ਹੈ।

Explainer-

ਪੰਜਾਬ ਦੀ ਧੀ ਦਾ ਹੌਂਸਲਾ 'ਤੇ ਹਿੰਮਤ ਵੇਖ ਮੂੰਹੋਂ ਨਿਕਲਦਾ, ਵਾਹ !

ਕੇਂਦਰ ਸਰਕਾਰ (Central Government) ਵੱਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਸੰਘਰਸ਼ ਚੱਲ ਰਿਹਾ ਹੈ। ਇੱਕ ਪਾਸੇ ਕਿਸਾਨ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਦਿੱਲੀ ਬੈਠੇ ਹਨ। ਉਥੇ ਹੀ ਨਵੀਂ ਜਵਾਨੀ ਬਾਹਰਲੇ ਦੇਸ਼ਾਂ ਵਿੱਚ ਜਾਣ ਲਈ ਤਿਆਰੀਆਂ ਕਰ ਰਹੀ ਹੈ, ਪਰ ਮਾਨਸਾ ਦੇ ਪਿੰਡ ਖਿਆਲਾ ਕਲਾਂ ਦੀ ਰਾਜਦੀਪ ਕੌਰ ਨੂੰ ਖੇਤਬਾੜੀ (Agriculture) ਦਾ ਬਹੁਤ ਸ਼ੌਂਕ ਹੈ। ਉਹ ਛੋਟੀ ਉਮਰ ਵਿੱਚ ਬਣ ਆਪਣੇ ਖੇਤੀ ਦੇ ਕੰਮਾਂ ਵਿੱਚ ਹੱਥ ਵਟਾ ਕੇ ਆਪਣੇ ਪਿਤਾ ਦਾ ਸਹਾਰਾ ਬਣ ਰਹੀ ਹੈ।

Exclusive-

ਚੋਣਾਂ ਤੋਂ ਪਹਿਲਾਂ ਸ਼ੁਰੂ ਕੀਤੇ ਪ੍ਰਾਜੈਕਟ ਆਖਿਰ ਕਿਉਂ ਰਹਿ ਜਾਂਦੇ ਨੇ ਅਧੂਰੇ, ਜ਼ਿੰਮੇਵਾਰ ਕੌਣ ?

ਰਾਜਨੀਤਿਕ ਪਾਰਟੀਆਂ (Political parties) ਜਦੋਂ ਚੋਣਾਂ ਤੋਂ ਮਹਿਜ਼ ਇਕ ਸਾਲ ਪਹਿਲਾਂ ਜਾਂ ਅਖੀਰਲੇ ਸਾਲ ਜਿਹੜੇ ਵਾਅਦੇ ਲੋਕਾਂ ਨਾਲ ਕਰਦੀਆਂ ਹਨ ਹਨ ਉਹ ਅਕਸਰ ਅਧੂਰੇ ਰਹਿ ਜਾਂਦੇ ਹਨ। ਫਿਰ ਗੱਲ ਚਾਹੇ ਪੰਜ ਸਾਲ ਪਹਿਲਾਂ ਅਕਾਲੀ ਦਲ ਬਾਦਲ-ਭਾਜਪਾ ਗੱਠਜੋੜ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਅਰਬਾਂ ਦੇ ਪ੍ਰੋਜੈਕਟਾਂ ਦੀ ਹੋਵੇ ਜਾਂ ਫਿਰ ਉਨ੍ਹਾਂ ਵੱਲੋਂ ਚਲਾਈਆਂ ਗਈਆਂ ਅਲੱਗ-ਅਲੱਗ ਸਕੀਮਾਂ ਹੋਣ। ਜਿੱਥੇ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਅਖੀਰਲੇ ਸਾਲ ਸ਼ੁਰੂ ਕੀਤੇ ਗਏ ਇਹ ਕਰੋੜਾਂ ਰੁਪਏ ਦੇ ਪ੍ਰਾਜੈਕਟ ਜ਼ਿਆਦਾਤਰ ਅਜੇ ਵੀ ਅਧੂਰੇ ਪਏ ਹਨ ਉੱਥੇ ਹੁਣ ਮੌਜੂਦਾ ਕਾਂਗਰਸ ਸਰਕਾਰ ਵੀ ਲੋਕਾਂ ਨਾਲ ਕੁਝ ਅਜਿਹਾ ਹੀ ਕਰਦੀ ਵਿਖਾਈ ਦੇ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.