ETV Bharat / bharat

ਪੰਜਾਬ 'ਚ ਸਵੇਰੇ 7 ਤੋਂ ਸ਼ਾਮ 5 ਵਜੇ ਤੱਕ ਹੀ ਮਿਲੇਗਾ ਪੈਟਰੋਲ,ਮੀਂਹ ਕਾਰਨ ਮੰਡੀਆਂ ‘ਚ ਖੱਜਲ ਖੁਆਰ ਹੋ ਰਹੇ ਕਿਸਾਨਾਂ ਨੂੰ ਲੈਕੇ CM ਚੰਨੀ ਨੇ ਦਿੱਤੇ ਇਹ ਨਿਰਦੇਸ਼, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

author img

By

Published : Oct 25, 2021, 6:15 AM IST

ਕੱਲ੍ਹ ਅਤੇ ਅੱਜ ਦੀਆਂ ਵੱਡੀਆਂ ਖ਼ਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖ਼ਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀਆਂ ਵੱਡੀਆਂ ਖ਼ਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

BIG NEWS TODAY
BIG NEWS TODAY

ਅੱਜ ਦੀਆਂ ਵੱਡੀਆਂ ਖ਼ਬਰਾਂ

  1. ਚੰਡੀਗੜ੍ਹ ਚ ਦੁਪਿਹਰ 12 ਵਜੇ ਪੰਜਾਬ ਸਰਕਾਰ ਦੀ ਸਰਬਦਲ ਬੈਠਕ ਹੋਵੇਗੀ।

2. ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਕਰਕੇ ਕਿਸਾਨ ਅਣਮਿੱਥੇ ਸਮੇਂ ਲਈ ਕਰਨਗੇ ਬਠਿੰਡਾ ਸੈਕਟਰੀਏਟ ਦਾ ਘਿਰਾਓ

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1.ਮੀਂਹ ਕਾਰਨ ਮੰਡੀਆਂ ‘ਚ ਖੱਜਲ ਖੁਆਰ ਹੋ ਰਹੇ ਕਿਸਾਨਾਂ ਨੂੰ ਲੈਕੇ CM ਚੰਨੀ ਨੇ ਦਿੱਤੇ ਇਹ ਨਿਰਦੇਸ਼

ਪੰਜਾਬ ਚ ਪਏ ਮੀਂਹ ਕਾਰਨ ਕਿਸਾਨਾਂ ਨੂੰ ਅਨਾਜ ਮੰਡੀਆਂ ਦੇ ਵਿੱਚ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦੇ ਇਸ ਮਸਲੇ ਨੂੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਸਾਨਾਂ ਦੀ ਇਸ ਸਮੱਸਿਆ ਨੂੰ ਪਹਿਲ ਦੇ ਆਧਾਰ ਉੱਪਰ ਹੱਲ ਕਰਨ ਦੇ ਨਿਰਦੇਸ਼ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ ਦਿੱਤੇ ਹਨ ਤਾਂ ਕਿ ਕਿਸਾਨ ਮੰਡੀਆਂ ਵਿੱਚ ਖੱਜਲ ਖੁਆਰ ਨਾ ਹੋਣ। ਇਸਦੇ ਨਾਲ ਹੀ ਉਨ੍ਹਾਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਪੰਚਾਇਤਾਂ ਵੱਲੋਂ ਪਾਣੀ ਭਰਨ ਦੀ ਸਮੱਸਿਆ ਨੂੰ ਤਰਜੀਹੀ ਤੌਰ ‘ਤੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ।

2. ਪੰਜਾਬ 'ਚ ਸਵੇਰੇ 7 ਤੋਂ ਸ਼ਾਮ 5 ਵਜੇ ਤੱਕ ਹੀ ਮਿਲੇਗਾ ਪੈਟਰੋਲ, ਜਾਣੋ ਕਿਉਂ

ਪੰਜਾਬ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ 7 ਨਵੰਬਰ ਤੋਂ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਕੰਮ ਕਰਨ ਦਾ ਫ਼ੈਸਲਾ ਕੀਤਾ ਹੈ।ਜਿਸਦੇ ਤਹਿਤ ਹੀ ਪੰਜਾਬ ਦੇ ਡੀਲਰ 22 ਨਵੰਬਰ ਨੂੰ ਪੈਟਰੋਲ ਪੰਪ ਪੂਰਨ ਤੌਰ ਤੇ ਬੰਦ ਕਰਨਗੇ। ਪੈਟਰੋਲ ਪੰਪ ਡੀਲਰਜ਼ ਦਾ ਕਹਿਣਾ ਹੈ ਕਿ ਇਸ ਫ਼ੈਸਲੇ ਨਾਲ ਉਨ੍ਹਾਂ ਦੇ ਖ਼ਰਚ ਘਟਣਗੇ ਕਿਉਂਕਿ 24 ਘੰਟੇ ਪੈਟਰੋਲ ਪੰਪ ਖੋਲ੍ਹਣ ਨਾਲ ਉਨ੍ਹਾਂ ਦੇ ਖ਼ਰਚੇ ਵੱਧ ਹਨ।

3. ISI ਨੂੰ ਜਾਣਕਾਰੀ ਦਿੰਦਾ ਭਾਰਤੀ ਫੌਜ ਦਾ ਜਵਾਨ ਗ੍ਰਿਫਤਾਰ, 4 ਦਿਨਾਂ ਦੀ ਪੁਲਿਸ ਰਿਮਾਂਡ 'ਤੇ ਭੇਜਿਆ

ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਨੂੰ ਇੱਕ ਵੱਡੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਵੱਲੋਂ ਇੱਕ ਆਈਐਸਆਈ ਨਾਲ ਕੰਮ ਕਰ ਰਹੇ ਭਾਰਤੀ ਫੌਜ ਦੇ ਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤਾ ਇਹ ਜਵਾਨ ਗੁਜਰਾਤ ਦੇ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ। ਮੁਲਜ਼ਮ ਦੀ ਪਛਾਣ ਕੁਨਾਲ ਕੁਮਾਰ ਵਜੋਂ ਹੋਈ ਹੈ। ਕੁਨਾਲ ਕੁਮਾਰ ਬਰਿਆ ਧਮਨੋਦ, ਪੰਚਮਹਿਲ, ਗੁਜਰਾਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਫਿਰੋਜ਼ਪੁਰ ਦੇ ਵਿੱਚ ਤਾਇਨਾਤ ਸੀ ਅਤੇ ਉੱਥੋਂ ਹੀ ਪਾਕਿਸਤਾਨ ਨੂੰ ਭਾਰਤੀ ਫੌਜ ਦੀ ਅਹਿਮ ਜਾਣਕਾਰੀ ਸਾਂਝੀ ਕਰ ਰਿਹਾ ਸੀ।

Exclusive-

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ETV ਭਾਰਤ 'ਤੇ ਵਿਸ਼ੇਸ਼ ਇੰਟਰਵਿਊ, ਕੀਤੀ ਇਨ੍ਹਾਂ ਮੁੱਦਿਆਂ 'ਤੇ ਗੱਲਬਾਤ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਮੱਧ ਪ੍ਰਦੇਸ਼ ਦੇ ਸਤਨਾ ਜ਼ਿਲ੍ਹੇ ਦੇ ਰਾਏਗਾਉਂ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਦੋ ਦਿਨਾਂ ਦੌਰੇ 'ਤੇ ਸਤਨਾ ਵਿੱਚ ਹਨ। ਇਸ ਦੌਰਾਨ ਈਟੀਵੀ ਇੰਡੀਆ ਨੇ ਜਨਤਾ ਦੇ ਸਾਰੇ ਮੁੱਦਿਆਂ ਬਾਰੇ ਕੇਂਦਰੀ ਮੰਤਰੀ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਇਸ ਦੌਰਾਨ ਅਸੀਂ ਕਾਂਗਰਸ ਵੱਲੋਂ ਭਾਜਪਾ 'ਤੇ ਲਗਾਏ ਜਾ ਰਹੇ ਦੋਸ਼ਾਂ ਬਾਰੇ ਵੀ ਗੱਲ ਕੀਤੀ। ਚਰਚਾ ਦੌਰਾਨ ਨਰਿੰਦਰ ਸਿੰਘ ਤੋਮਰ ਨੇ ਕਾਂਗਰਸ ਸਰਕਾਰ 'ਤੇ ਚੁਟਕੀ ਲੈਂਦਿਆਂ ਉਪ ਚੋਣਾਂ ਵਿੱਚ ਭਾਜਪਾ ਦੀ ਜਿੱਤ ਦਾ ਦਾਅਵਾ ਕੀਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.