ਅੱਜ ਦੀਆਂ ਵੱਡੀਆਂ ਖ਼ਬਰਾਂ
- ਅੱਜ ਹੋਵੇਗੀ ਕੈਬਨਿਟ ਦੀ ਮੀਟਿੰਗ
2. ਪੰਜਾਬ ਚੋਣਾਂ ਦੇ ਮੱਦੇਨਜ਼ਰ ਅੱਜ ਲੁਧਿਆਣਾ ਵਿੱਚ ਭਾਜਪਾ ਦੀ ਵੱਡੀ ਰੈਲੀ, ਕੇਂਦਰੀ ਮੰਤਰੀ ਹਰਦੀਪ ਪੁਰੀ ਤੇ ਗਜੇਂਦਰ ਸੇਖਾਵਤ ਵਰਕਰਾਂ ਨਾਲ ਕਰਨਗੇ ਬੈਠਕ
ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
ਹਰਨਾਜ ਸੰਧੂ ਬਣੀ ਮਿਸ ਯੂਨੀਵਰਸ 2021, 21 ਸਾਲ ਬਾਅਦ ਭਾਰਤ ਦੀ ਧੀ ਨੂੰ ਮਿਲਿਆ ਖਿਤਾਬ
ਭਾਰਤ ਦੀ ਹਰਨਾਜ਼ ਸੰਧੂ ਨੇ ਮਿਸ ਯੂਨੀਵਰਸ 2021 (Miss Universe 2021) ਦਾ ਖਿਤਾਬ ਜਿੱਤ ਲਿਆ ਹੈ। 70ਵਾਂ ਮਿਸ ਯੂਨੀਵਰਸ ਮੁਕਾਬਲਾ ਇਸ ਸਾਲ 12 ਦਸੰਬਰ ਨੂੰ ਇਜ਼ਰਾਈਲ ਵਿੱਚ ਹੋਇਆ। ਇਸ ਮੁਕਾਬਲੇ ਦੇ ਸ਼ੁਰੂਆਤੀ ਪੜਾਅ ਵਿੱਚ 75 ਤੋਂ ਵੱਧ ਸੁੰਦਰ ਅਤੇ ਪ੍ਰਤਿਭਾਸ਼ਾਲੀ ਔਰਤਾਂ ਨੇ ਭਾਗ ਲਿਆ, ਪਰ ਤਿੰਨ ਦੇਸ਼ਾਂ ਦੀਆਂ ਔਰਤਾਂ ਨੇ ਟਾਪ 3 ਵਿੱਚ ਥਾਂ ਬਣਾਈ, ਜਿਸ ਵਿੱਚ ਭਾਰਤ ਦੀ ਹਰਨਾਜ਼ ਸੰਧੂ ਵੀ ਸ਼ਾਮਲ ਸੀ।
2. ਕਾਂਗਰਸ ਨੇ ਐਲਾਨੀ ਪੰਜਾਬ ਪ੍ਰਦੇਸ਼ ਇਲੈਕਸ਼ਨ ਕਮੇਟੀ, ਸਿੱਧੂ ਹੋਣਗੇ ਚੇਅਰਮੈਨ
ਆਲ ਇੰਡੀਆ ਕਾਂਗਰਸ ਕਮੇਟੀ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2022 (Punjab assembly election 2022) ਲਈ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਹੈ (Congress appoints Punjab Pradesh Election Committee)। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਦੇ ਚੇਅਰਮੈਨ ਬਣਾਏ ਗਏ ਹਨ (Navjot Sidhu to be Chairman), ਜਦੋਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਕਮੇਟੀ ਦੇ ਇੱਕ ਮੈਂਬਰ (CM Channi is a member of committee) ਦੇ ਰੂਪ ਵਿੱਚ ਲਿਆ ਗਿਆ ਹੈ।
3. ਸਿੱਧੂ ਦੇ ਚੋਣ ਕਮੇਟੀ ਦਾ ਚੇਅਰਮੈਨ ਬਣਨ 'ਤੇ ਰਾਤ ਦੇ ਚੌਕੀਦਾਰ ਬਣ ਕੇ ਰਹਿ ਜਾਣਗੇ ਚੰਨੀ: ਕੈਪਟਨ ਅਮਰਿੰਦਰ ਸਿੰਘ
ਆਲ ਇੰਡੀਆ ਕਾਂਗਰਸ ਕਮੇਟੀ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2022 (Punjab assembly election 2022) ਲਈ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਹੈ (Congress appoints Punjab Pradesh Election Committee)। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਦੇ ਚੇਅਰਮੈਨ ਬਣਾਏ ਗਏ ਹਨ ਜਦੋਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਕਮੇਟੀ ਦੇ ਇੱਕ ਮੈਂਬਰ ਦੇ ਰੂਪ ਵਿੱਚ ਲਿਆ ਗਿਆ ਹੈ। ਜਿਸ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਦਾ ਮਜ਼ਾਕ ਉਡਾਇਆ ਹੈ।
Explainer-
Kashi Vishwanath Corridor: ਪੀਐਮ ਮੋਦੀ ਨੇ ਮੰਗਿਆ ਸਵੱਛਤਾ, ਨਿਰਮਾਣ ਅਤੇ ਸਵੈ-ਨਿਰਭਰ ਭਾਰਤ ਦਾ ਸੰਕਲਪ
1. ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵਨਾਥ ਕੋਰੀਡੋਰ (Kashi Vishwanath Corridor) ਧਾਮ ਦਾ ਉਦਘਾਟਨ ਕਰਨ ਤੋਂ ਬਾਅਦ ਇੱਕ ਸ਼ਾਨਦਾਰ ਰਸਮ ਤੋਂ ਬਾਅਦ ਲੋਕਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਲੋਕਾਂ ਤੋਂ ਤਿੰਨ ਮਤੇ ਮੰਗੇ। ਇਹ ਤਿੰਨ ਸੰਕਲਪ ਸਨ- ਸਵੱਛਤਾ, ਸਿਰਜਣਾ ਅਤੇ ਸਵੈ-ਨਿਰਭਰ ਭਾਰਤ ਲਈ ਨਿਰੰਤਰ ਯਤਨ।
Exclusive-
1. ਸਿੱਧੂ ਨੇ ਮਖੌਲ ਉਡਾਉਂਦਿਆਂ ਕਿਹਾ ਡਾਇਨਾਸੋਰ ਵਾਪਿਸ ਆ ਸਕਦੇ ਨੇ ਪਰ ਅਕਾਲੀ ਨਹੀਂ
ਵਿਧਾਨਸਭਾ ਚੋਣਾਂ 2022 (Assembly Elections 2022) ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਲਗਾਤਾਰ ਭਖਦੀ ਜਾ ਰਹੀ ਹੈ। ਇਸੇ ਤਹਿਤ ਬਠਿੰਡਾ ਦੇ ਹਲਕਾ ਦਿਹਾਤੀ ਵਿੱਚ ਜਨ ਸਭਾ ਨੂੰ ਸੰਬੋਧਨ ਕਰਨ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਜਮ ਕੇ ਵਰੇ। ਬਠਿੰਡਾ ਦੇ ਹਲਕਾ ਦਿਹਾਤੀ ਵਿੱਚ ਜਨ ਸਭਾ ਨੂੰ ਸੰਬੋਧਨ ਕਰਨ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਦੁਨੀਆਂ ਤੇ ਡਾਇਨਾਸੌਰ ਵਾਪਿਸ ਆ ਸਕਦੇ ਹਨ ਪਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਨਹੀਂ ਆ ਸਕਦੀ।