ETV Bharat / bharat

ਸੰਸਦ ਦੀ ਮੈਂਬਰਸ਼ਿਪ ਗੁਆਉਣ ਵਾਲੇ ਪਹਿਲੇ ਨਹੀਂ ਨੇ ਰਾਹੁਲ ਗਾਂਧੀ, ਹੋਰ ਪਾਰਟੀਆਂ ਦੇ ਸੰਸਦ ਮੈਂਬਰ ਵੀ ਧੋਅ ਚੁੱਕੇ ਨੇ ਹੱਥ

ਸੂਰਤ ਦੀ ਅਦਾਲਤ ਵਿੱਚ ਰਾਹੁਲ ਗਾਂਧੀ ਨੂੰ ਮਾਣਹਾਨੀ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਸਜ਼ਾ ਸੁਣਾਈ ਗਈ ਅਤੇ ਉਨ੍ਹਾਂ ਦੀ ਸੰਸਦ ਤੋਂ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ। ਦੱਸ ਦਈਏ ਰਾਹੁਲ ਗਾਂਧੀ ਆਪਣੀ ਮੈਂਬਰਸ਼ਿਪ ਗੁਆਉਣ ਵਾਲੇ ਪਹਿਲੇ ਸਾਂਸਦ ਨਹੀਂ ਹਨ ਰਾਹੁਲ ਤੋਂ ਪਹਿਲਾਂ ਵੀ ਹੋਰ ਪਾਰਟੀਆਂ ਨਾਲ ਸਬੰਧਿਤ ਸਾਂਸਦ ਆਪਣੀ ਮੈਂਬਰਸ਼ਿਪ ਗੁਆ ਚੁੱਕੇ ਨੇ।

Even before Rahul Gandhi, some MPs have lost their MPship
ਸੰਸਦ ਦੀ ਮੈਂਬਰਸ਼ਿਪ ਗੁਆਉਣ ਵਾਲੇ ਪਹਿਲੇ ਨਹੀਂ ਨੇ ਰਾਹੁਲ ਗਾਂਧੀ, ਹੋਰ ਪਾਰਟੀਆਂ ਦੇ ਸੰਸਦ ਮੈਂਬਰ ਵੀ ਧੋਅ ਚੁੱਕੇ ਨੇ ਹੱਥ
author img

By

Published : Mar 24, 2023, 3:45 PM IST

ਚੰਡੀਗੜ੍ਹ: ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਇਸ ਦਾ ਹੁਕਮ ਲੋਕ ਸਭਾ ਸਕੱਤਰੇਤ ਵੱਲੋਂ ਵੀ ਜਾਰੀ ਕਰ ਦਿੱਤਾ ਗਿਆ ਹੈ। ਰਾਹੁਲ ਨੂੰ ਵੀਰਵਾਰ ਨੂੰ ਸੂਰਤ ਦੀ ਇਕ ਅਦਾਲਤ ਨੇ ਮਾਣਹਾਨੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦੋ ਸਾਲ ਦੀ ਸਜ਼ਾ ਸੁਣਾਈ ਸੀ। ਰਾਹੁਲ 'ਤੇ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ 'ਮੋਦੀ ਸਰਨੇਮ' 'ਤੇ ਵਿਵਾਦਿਤ ਟਿੱਪਣੀ ਕਰਨ ਦਾ ਇਲਜ਼ਾਮ ਸੀ। ਇਸ ਮਾਮਲੇ 'ਚ ਗੁਜਰਾਤ ਦੇ ਬੀਜੇਪੀ ਵਿਧਾਇਕ ਅਤੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਵੱਲੋਂ ਰਾਹੁਲ 'ਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਨਿਯਮ ਮੁਤਾਬਕ ਜੇਕਰ ਕਿਸੇ ਸੰਸਦ ਮੈਂਬਰ ਜਾਂ ਵਿਧਾਇਕ ਨੂੰ ਦੋ ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਹੁੰਦੀ ਹੈ ਤਾਂ ਉਸ ਦੀ ਮੈਂਬਰਸ਼ਿਪ ਖਤਮ ਹੋ ਜਾਂਦੀ ਹੈ। ਰਾਹੁਲ ਨਾਲ ਵੀ ਅਜਿਹਾ ਹੀ ਹੋਇਆ

ਆਜ਼ਮ ਖਾਨ ਦੀ ਮੈਂਬਰਸ਼ਿਪ ਰੱਦ ਕੀਤੀ ਗਈ ਸੀ: ਦੱਸ ਦਈਏ ਰਾਹੁਲ ਅਜਿਹੇ ਪਹਿਲੇ ਲੀਡਰ ਨਹੀਂ ਹਨ ਜਿਨ੍ਹਾਂ ਦੀ ਮੈਂਬਰਸ਼ਿਪ ਚਲੀ ਗਈ ਹੋਵੇ। ਇਸ ਤੋਂ ਪਹਿਲਾਂ ਸਮਾਜਵਾਦੀ ਪਾਰਟੀ ਦੇ ਆਗੂ ਅਤੇ ਰਾਮਪੁਰ ਤੋਂ ਵਿਧਾਇਕ ਆਜ਼ਮ ਖਾਨ ਦੀ ਮੈਂਬਰਸ਼ਿਪ ਚਲੀ ਗਈ ਸੀ। ਆਜ਼ਮ ਰਾਮਪੁਰ ਤੋਂ ਲਗਾਤਾਰ 10 ਵਾਰ ਵਿਧਾਇਕ ਚੁਣੇ ਗਏ ਹਨ ਅਤੇ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ। ਆਜ਼ਮ ਖਾਨ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ 'ਤੇ ਅਸ਼ਲੀਲ ਟਿੱਪਣੀ ਕਰਨ ਦਾ ਇਲਜ਼ਾਮ ਸੀ। ਇਸ ਮਾਮਲੇ ਵਿੱਚ ਅਦਾਲਤ ਵਿੱਚ ਤਿੰਨ ਸਾਲ ਤੱਕ ਕੇਸ ਚੱਲਿਆ ਅਤੇ ਫਿਰ ਅਦਾਲਤ ਨੇ ਉਸ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ। ਆਜ਼ਮ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਜ਼ਮਾਨਤ ਮਿਲ ਗਈ ਸੀ ਪਰ ਉਹ ਵਿਧਾਨ ਸਭਾ ਦੀ ਮੈਂਬਰਸ਼ਿਪ ਗੁਆ ਬੈਠਾ ਸੀ।

ਦੋ ਸਾਲ ਜਾਂ ਵੱਧ ਦੀ ਸਜ਼ਾ ਕਾਰਣ ਹੁੰਦੀ ਹੈ ਮੈਂਬਰਸ਼ਿਪ ਰੱਦ: ਦੱਸ ਦਈਏ ਆਜ਼ਮ ਖਾਨ ਤੋਂ ਬਾਅਦ ਉਨ੍ਹਾਂ ਦੇ ਬੇਟੇ ਅਬਦੁੱਲਾ ਆਜ਼ਮ ਦੀ ਵਿਧਾਨ ਸਭਾ ਮੈਂਬਰਸ਼ਿਪ ਵੀ ਰੱਦ ਕਰ ਦਿੱਤੀ ਗਈ ਹੈ। ਮੁਰਾਦਾਬਾਦ ਦੀ ਵਿਸ਼ੇਸ਼ ਅਦਾਲਤ ਨੇ ਸਪਾ ਦੇ ਜਨਰਲ ਸਕੱਤਰ ਆਜ਼ਮ ਖਾਨ ਅਤੇ ਉਨ੍ਹਾਂ ਦੇ ਵਿਧਾਇਕ ਪੁੱਤਰ ਅਬਦੁੱਲਾ ਆਜ਼ਮ ਨੂੰ 15 ਸਾਲ ਪੁਰਾਣੇ ਇੱਕ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਸੀ। ਅਬਦੁੱਲਾ ਆਜ਼ਮ ਰਾਮਪੁਰ ਦੀ ਸਵਾੜ ਸੀਟ ਤੋਂ ਵਿਧਾਇਕ ਬਣੇ ਹਨ। ਹੁਣ ਇਸ ਸੀਟ 'ਤੇ ਉਪ ਚੋਣਾਂ ਹੋਣੀਆਂ ਹਨ। ਦੱਸ ਦਈਏ ਨਿਯਮ ਮੁਤਾਬਕ ਜੇਕਰ ਕਿਸੇ ਸੰਸਦ ਮੈਂਬਰ ਜਾਂ ਵਿਧਾਇਕ ਨੂੰ ਦੋ ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਹੁੰਦੀ ਹੈ ਤਾਂ ਉਸ ਦੀ ਮੈਂਬਰਸ਼ਿਪ ਖਤਮ ਹੋ ਜਾਂਦੀ ਹੈ ਅਤੇ ਰਾਹੁਲ ਗਾਂਧੀ ਨਾਲ ਵੀ ਅਜਿਹਾ ਹੀ ਹੋਇਆ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੂੰ ਲੱਗਿਆ ਵੱਡਾ ਝਟਕਾ, ਲੋਕ ਸਭਾ ਮੈਂਬਰਸ਼ਿਪ ਹੋਈ ਰੱਦ

ETV Bharat Logo

Copyright © 2024 Ushodaya Enterprises Pvt. Ltd., All Rights Reserved.