ETV Bharat / bharat

Parliament Winter Session: ਸੰਸਦ ਦੇ ਦੋਵਾਂ ਸਦਨਾਂ ’ਚ ਖੇਤੀਬਾੜੀ ਕਾਨੂੰਨ ਵਾਪਸੀ ਬਿੱਲ ਪਾਸ - farm laws repeal bill 2021 passed by rajya sabha

ਤਿੰਨ ਖੇਤੀਬਾੜੀ ਕਾਨੂੰਨ ਵਾਪਸੀ ਬਿੱਲ ( farm laws repeal bill 2021) ਲੋਕਸਭਾ ਤੋਂ ਬਾਅਦ ਰਾਜਸਭਾ ’ਚ ਵੀ ਪਾਸ ਹੋ ਗਏ ਹਨ। ਵਿਰੋਧੀਆਂ ਦੇ ਹੰਗਾਮੇ ਦੌਰਾਨ ਸਰਕਾਰ ਵੱਲੋਂ ਤਿੰਨ ਖੇਤੀਬਾੜੀ ਕਾਨੂੰਨ ਵਾਪਸੀ ਬਿੱਲ ਲੋਕਸਭਾ ( farm laws repeal bill 2021 passed by lok sabha) ਅਤੇ ਰਾਜਸਭਾ (farm laws repeal bill 2021 passed by rajya sabha) ’ਚ ਪੇਸ਼ ਕੀਤਾ ਗਿਆ ਸੀ ਜਿਸ ਨੂੰ ਵੋਟਿੰਗ ਤੋਂ ਬਾਅਦ ਪਾਸ ਕਰ ਦਿੱਤਾ ਗਿਆ।

ਖੇਤੀਬਾੜੀ ਕਾਨੂੰਨ ਵਾਪਸੀ ਬਿੱਲ ਪਾਸ
ਖੇਤੀਬਾੜੀ ਕਾਨੂੰਨ ਵਾਪਸੀ ਬਿੱਲ ਪਾਸ
author img

By

Published : Nov 29, 2021, 4:24 PM IST

Updated : Nov 29, 2021, 5:23 PM IST

ਚੰਡੀਗੜ੍ਹ: ਸੰਸਦ ਦਾ ਸਰਦ ਰੁੱਤ ਇਜਲਾਸ (Winter session of parliament) ਤਿੰਨ ਖੇਤੀਬਾੜੀ ਕਾਨੂੰਨਾਂ (farm laws repeal bill 2021) ਨੂੰ ਰੱਦ ਕਰਨ ਵਾਲੇ ਬਿੱਲ ਦੇ ਨਾਲ ਸ਼ੁਰੂ ਹੋਇਆ। ਵਿਰੋਧੀਆਂ ਦੇ ਹੰਗਾਮੇ ਦੇ ਵਿਚਾਲੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਤਿੰਨ ਖੇਤੀਬਾੜੀ ਕਾਨੂੰਨ ਵਾਪਸੀ ਬਿੱਲ ਲੋਕਸਭਾ ਅਤੇ ਫਿਰ ਰਾਜਸਭਾ ਚ ਪੇਸ਼ ਕੀਤਾ। ਜਿਸ ਨੂੰ ਪਹਿਲਾਂ ਲੋਕਸਭਾ ਅਤੇ ਫਿਰ ਰਾਜਸਭਾ ਚ ਪਾਸ ਕੀਤਾ ਗਿਆ।

ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਬਿਆਨ

ਲੋਕਸਭਾ ’ਚ ਤਿੰਨ ਖੇਤੀਬਾੜੀ ਕਾਨੂੰਨ ਵਾਪਸੀ ਬਿੱਲ ਪਾਸ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਸਰਕਾਰ ਚਾਹੁੰਦੀ ਹੈ ਕਿ ਦੇਸ਼ ਵਿੱਚ ਕੋਈ ਵਿਰੋਧ ਪ੍ਰਦਰਸ਼ਨ ਨਾ ਹੋਵੇ, ਪਰ ਅਸੀਂ ਐਮਐਸਪੀ ਸਮੇਤ ਹੋਰ ਮੁੱਦਿਆਂ 'ਤੇ ਕਿਸੇ ਵੀ ਚਰਚਾ ਤੋਂ ਪਹਿਲਾਂ ਪ੍ਰਦਰਸ਼ਨ ਵਾਲੀ ਥਾਂ ਨਹੀਂ ਛੱਡਾਂਗੇ ਤੇ ਸਾਡਾ ਸੰਘਰਸ਼ ਜਾਰੀ ਰਹੇਗਾ।

ਸਾਂਸਦ ਭਗਵੰਤ ਮਾਨ ਦਾ ਬਿਆਨ

ਉੱਥੇ ਹੀ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਇਹ ਕਿਸਾਨਾਂ ਦਾ ਮੌਤ ਦਾ ਵਰੰਟ ਸੀ, ਜਿਸ ਨੂੰ ਰੱਦ ਕਰਨਾ ਹੀ ਪੈਣਾ ਸੀ। ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਭਾਜਪਾ ਆਗੂਆਂ ਨੂੰ ਕਿਸਾਨਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ, ਜਿਹਨਾਂ ਨੇ ਕਿਸਾਨਾਂ ਨੂੰ ਗਲਤ ਬੋਲਿਆ ਹੈ। ਉਹਨਾਂ ਨੇ ਕਿਹਾ ਕਿ ਐਮਐਸਪੀ ’ਤੇ ਵੀ ਕਾਨੂੰਨ ਹੋਣਾ ਚਾਹੀਦਾ ਹੈ।

ਇਹ ਵੀ ਪੜੋ: MSP ਸਮੇਤ ਹੋਰ ਮੁੱਦੇ ਅਜੇ ਪੈਂਡਿੰਗ ਹਨ:ਰਾਕੇਸ਼ ਟਿਕੈਤ

ਸੈਸ਼ਨ ਤੋਂ ਪਹਿਲਾਂ ਪੀਐੱਮ ਮੋਦੀ ਨੇ ਕੀਤਾ ਸੰਬੋਧਨ

ਪੀਐਮ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਆਜ਼ਾਦੀ ਦਾ ਅੰਮ੍ਰਿਤ ਤਿਉਹਾਰ ਮਨਾ ਰਿਹਾ ਹੈ। ਸੰਸਦ ਦਾ ਇਹ ਸੈਸ਼ਨ ਬਹੁਤ ਮਹੱਤਵਪੂਰਨ ਹੈ। ਦੇਸ਼ ਦਾ ਹਰ ਨਾਗਰਿਕ ਚਾਹੇਗਾ ਕਿ ਸੰਸਦ ਦੇ ਹਰ ਸੈਸ਼ਨ ਵਿੱਚ ਦੇਸ਼ ਦੀ ਤਰੱਕੀ ਦੀ ਚਰਚਾ ਹੋਵੇ। ਦੇਸ਼ ਦੇ ਹਿੱਤ ਅਤੇ ਵਿਕਾਸ ਲਈ ਸੰਸਦ ਵਿੱਚ ਚਰਚਾ ਹੋਣੀ ਚਾਹੀਦੀ ਹੈ। ਸਰਕਾਰ ਹਰ ਵਿਸ਼ੇ 'ਤੇ ਖੁੱਲ੍ਹੀ ਗੱਲਬਾਤ ਲਈ ਤਿਆਰ ਹੈ, ਸਰਕਾਰ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹੈ।

23 ਦਸੰਬਰ ਤੱਕ ਚੱਲੇਗਾ ਸੈਸ਼ਨ

ਸੰਸਦ ਦਾ ਇਹ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਅਤੇ 23 ਦਸੰਬਰ ਤੱਕ ਚੱਲੇਗਾ। ਸਰਕਾਰ ਮਹੀਨਾ ਭਰ ਚੱਲਣ ਵਾਲੇ ਸਰਦ ਰੁੱਤ ਸੈਸ਼ਨ (parliament winter session 2021) ਵਿੱਚ 26 ਬਿੱਲ ਪੇਸ਼ ਕਰੇਗੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਟਵੀਟ ਕਰਕੇ ਸਾਰੀਆਂ ਪਾਰਟੀਆਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਸੀ।

19 ਨਵੰਬਰ ਨੂੰ ਪੀਐਮ ਮੋਦੀ ਨੇ ਕੀਤਾ ਸੀ ਐਲਾਨ

ਦੱਸ ਦਈਏ ਕਿ 19 ਨਵੰਬਰ ਨੂੰ ਪੀਐਮ ਮੋਦੀ ਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਸਰਦ ਰੁੱਤ ਸੈਸ਼ਨ 'ਚ ਸਰਕਾਰ ਇਸ ਕਾਨੂੰਨ ਨੂੰ ਵਾਪਸ ਲੈ ਲਵੇਗੀ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਪੁਰਬ ਮੌਕੇ 'ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਉਨ੍ਹਾਂ ਦੇਸ਼ ਵਾਸੀਆਂ ਤੋਂ ਮੁਆਫੀ ਵੀ ਮੰਗੀ ਸੀ।

Last Updated : Nov 29, 2021, 5:23 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.