ETV Bharat / bharat

ਕੇਂਦਰ 'ਤੇ ਕਿਸਾਨਾਂ ਵਿਚਾਲੇ 11ਵੇਂ ਗੇੜ ਦੀ ਬੈਠਕ ਵੀ ਰਹੀ ਬੇਸਿੱਟਾ

author img

By

Published : Jan 22, 2021, 7:08 AM IST

Updated : Jan 22, 2021, 10:54 PM IST

Farmer Agitation: 11th Round Meeting of Farmers with Center Government
ਕਿਸਾਨ ਅੰਦੋਲਨ: ਕੇਂਦਰ 'ਤੇ ਕਿਸਾਨਾਂ ਦੀ 11ਵੇਂ ਗੇੜ ਦੀ ਬੈਠਕ

20:26 January 22

ਕਿਸਾਨਾਂ ਆਗੂਆਂ ਨੇ ਕੇਂਦਰ ਸਰਕਾਰ ਨੂੰ ਦਿੱਤੀ ਚੇਤਾਵਨੀ

ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਆਪਣਾ ਸਟੈਂਡ ਪਹਿਲਾਂ ਹੀ ਸਾਫ ਕਰ ਦਿੱਤਾ ਸੀ ਅਤੇ ਅਸੀ ਹੁਣ ਵੀ ਆਪਣੇ ਸਟੈਂਡ ‘ਤੇ ਕਾਇਮ ਹਾਂ।ਸਾਨੂੰ ਤਿੰਨੋਂ  ਕਾਨੂੰਨ ਰੱਦ ਕਰਨ ਤੋਂ ਘੱਟ ਕੁਝ ਵੀ ਮੰਨਜ਼ੂਰ ਨਹੀਂ ਹੈ।ਕਿਸਾਨ ਆਗੂਆਂ ਨੇ ਕਿਹਾ ਅਸੀਂ ਕੇਂਦਰ ਸਰਕਾਰ ਦੀ ਪੇਸ਼ਕਸ ‘ਤੇ ਪਹਿਲਾਂ ਹੀ ਚਰਚਾ ਕਰ ਚੁੱਕੇ ਹਾਂ, ਇਸ ਲਈ ਮੁੜ ਚਰਚਾ ਕਰਨ ਦਾ ਕੋਈ ਤੁਕ ਨਹੀਂ ਬਣਦਾ। ਕਿਸਾਨਾਂ ਆਗੂਆਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਭਰੇ ਲਹਿਜੇ ਨਾਲ ਕਿਹਾ ਕਿ ਅਸੀਂ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ

ਅੱਜ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਵਿਗਿਆਨ ਭਵਨ ਵਿੱਚ ਮੀਟਿੰਗ ਸ਼ੁਰੂ ਹੋਈ, ਪਰ ਲਗਭਗ 30 ਮਿੰਟ ਤੱਕ ਮੀਟਿੰਗ ਚੱਲਣ ਤੋਂ ਬਾਅਦ ਕੇਂਦਰੀ ਮੰਤਰੀ ਚਲੇ ਗਏ।ਇਸਤੋਂ 5 ਘੰਟਿਆਂ ਦੇ ਸਮੇਂ ਬਾਅਦ ਮੀਟਿੰਗ ਮੁੜ ਸ਼ੁਰੂ ਹੋਈ, ਪਰ ਮੀਟਿੰਗ ਲੰਬਾ ਸਮਾਂ ਨਹੀਂ ਚੱਲ ਸਕੀ ਅਤੇ ਮੀਟਿੰਗ ਬੇਸਿੱਟਾ ਹੋ ਰਹੀ। ਇਸ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਆਗੂਆਂ ਨੂੰ ਕਿਹਾ ਕਿ ਅਸੀ ਕਾਨੂੰਨਾਂ ਨੂੰ ਮੁਅੱਤਲ ਕਰਨ ਦੀ ਤਜਵੀਜ਼ ‘ਤੇ ਦੁਬਾਰਾ ਚਰਚਾ ਕਰਨ ਲਈ ਤਿਆਰ ਹਾਂ ਅਤੇ ਜੇਕਰ ਕਿਸਾਨ ਕਾਨੂੰਨਾਂ ਨੂੰ ਮੁਅੱਤਲ ਕਰਨ ਦੀ ਚਰਚਾ ਕਰਨੀ ਚਾਹੁੰਦੇ ਹਨ, ਤਾਂ ਅਸੀਂ ਤਿਆਰ ਹਾਂ, ਕਾਨੂੰਨਾਂ ਨੂੰ ਰੱਦ ਕਿਸੇ ਵੀ ਕੀਮਤ ‘ਤੇ ਰੱਦ ਨਹੀਂ ਕੀਤਾ ਜਾਵੇਗਾ।

17:05 January 22

ਅਗਲੀ ਬੈਠਕ ਦੀ ਤਾਰੀਖ਼ ਅਜੇ ਤੈਅ ਨਹੀਂ

ਕੇਂਦਰ ਤੇ ਕਿਸਾਨਾਂ ਵਿਚਾਲੇ ਅੱਜ ਦੀ ਬੈਠਕ ਵੀ ਬੇਸਿੱਟਾ ਰਹੀ। 11ਵੇਂ ਗੇੜ ਦੀ ਪਹਿਲੀ ਰਾਉਂਡ ਦੀ ਬੈਠਕ ਤੋਂ ਬਾਅਦ ਸਾਢੇ 3 ਘੰਟੇ ਦੇ ਬ੍ਰੇਕ ਤੋਂ ਬਾਅਦ ਵੀ ਇਹ ਗੱਲਬਾਤ ਬੇਨਤੀਜਾ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਉਹ 26 ਜਨਵਰੀ ਨੂੰ ਇਤਿਹਾਸਕ ਟਰੈਕਟਰ ਪਰੇਡ ਕੱਢਣਗੇ। 

17:00 January 22

ਕਿਸਾਨ ਤੇ ਕੇਂਦਰ ਵਿਚਾਲੇ ਬੈਠਕ ਖ਼ਤਮ

ਅੱਜ ਦੀ ਬੈਠਕ 'ਚ ਸਰਕਾਰ ਦਾ ਕੜਾ ਰੁੱਖ

ਇਸ ਤੋਂ ਜ਼ਿਆਦਾ ਪ੍ਰਪੋਜ਼ਲ ਅਸੀਂ ਨਹੀਂ ਦੇ ਸਕਦੈ: ਤੋਮਰ 

ਇਸ ਤੋਂ ਜ਼ਿਆਦਾ ਅਸੀਂ ਕੁਝ ਨਹੀਂ ਕਰ ਸਕਦੈ:ਤੋਮਰ 

ਅਪਣੀਆਂ ਮੰਗਾਂ 'ਤੇ ਅੜੇ ਰਹੇ ਕਿਸਾਨ

15:43 January 22

11ਵੀਂ ਗੇੜ ਦੀ ਪਹਿਲੀ ਰਾਉਂਡ ਦੀ ਮੀਟਿੰਗ ਖ਼ਤਮ

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪਹਿਲੇ ਗੇੜ ਵਿੱਚ ਕਿਸਾਨਾਂ ਨੇ ਸਰਕਾਰ ਅੱਗੇ ਆਪਣਾ ਪੱਖ ਰੱਖ ਦਿੱਤਾ ਹੈ, ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਨਹੀਂ ਮਿਲੀ। ਕਾਨੂੰਨ ਰੱਦ ਦੇ ਹੇਠਾਂ ਕੁਝ ਵੀ ਮਨਜ਼ੂਰ ਨਹੀਂ ਹੈ।  

  • ਕਿਸਾਨ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਕਾਨੂੰਨ ਬਣਾਉਣ ਦੀ ਮੰਗ ’ਤੇ ਅੜੇ ਹੋਏ ਹਨ।
  • ਸਰਕਾਰ ਨੇ ਮੁੜ ਕਿਸਾਨ ਜੱਥੇਬੰਦੀਆਂ ਨੂੰ ਅਪੀਲ ਕੀਤੀ।
  • ਬ੍ਰੇਕ ਸਿਰਫ ਪੰਜ ਮਿੰਟ ਦੀ ਬੈਠਕ ਤੋਂ ਬਾਅਦ ਹੋਈ.
  • ਸਰਕਾਰ ਦਾ ਪੱਖ - ਅਸੀਂ ਆਪਣੀ ਤਰਫੋਂ ਸਭ ਤੋਂ ਵਧੀਆ ਪੇਸ਼ਕਸ਼ ਕੀਤੀ ਹੈ, ਮੁੜ ਵਿਚਾਰ ਕਰੇਂ ਕਿਸਾਨ ਸੰਗਠਨ।
  • ਕਿਸਾਨ ਆਗੂਆਂ ਨੇ ਅੰਦੋਲਨ ਪ੍ਰਤੀ ਪੁਲਿਸ ਦੇ ਰਵੱਈਏ ‘ਤੇ ਇਤਰਾਜ਼ ਜਤਾਇਆ
  • ਫੋਨ 'ਤੇ ਮਿਲੀ ਕਿਸਾਨ ਆਗੂਆਂ ਨੂੰ ਧਮਕੀ
  • ਸੋਸ਼ਲ ਮੀਡੀਆ 'ਤੇ ਕਿਸਾਨ ਆਗੂਆਂ ਦੀ ਟਰੋਲਿੰਗ ਦਾ ਮੁੱਦਾ ਉੱਠਿਆ।

14:01 January 22

ਪ੍ਰਸਤਾਵ 'ਤੇ ਮੁੜ ਵਿਚਾਰ ਕਰਨ ਕਿਸਾਨ: ਨਰਿੰਦਰ ਤੋਮਰ

ਕਿਸਾਨਾਂ ਨੇ ਕੇਂਦਰ ਦੇ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਹੈ। ਕਿਸਾਨਾਂ ਨੇ ਪੁਲਿਸ ਤੇ ਬਦਸਲੂਕੀ ਦੇ ਇਲਜ਼ਾਮ ਲਾਏ ਹਨ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਪ੍ਰਸਤਾਵ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

12:57 January 22

ਸਰਕਾਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਜਾਰੀ

ਸਰਕਾਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਜਾਰੀ
ਸਰਕਾਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਜਾਰੀ

ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ 11ਵੇਂ ਦੌਰ ਦੀ ਬੈਠਕ ਸ਼ੁਰੂ ਹੋ ਗਈ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਬੈਠਕ ਦੀ ਅਗਵਾਈ ਕਰ ਰਹੇ ਹਨ। ਬੈਠਕ ਵਿੱਚ ਕੈਬਨਿਟ ਮੰਤਰੀ ਪੀਯੂਸ਼ ਗੋਇਲ ਤੇ ਸੋਮ ਪ੍ਰਕਾਸ਼ ਵੀ ਮੌਜੂਦ ਹਨ।

11:04 January 22

ਸਾਡੇ 'ਤੇ ਜਾਲ ਪਾਉਣਾ ਸਰਕਾਰ ਦੀ ਰਣਨੀਤੀ ਸੀ: ਐਸ ਐਸ ਪੰਧੇਰ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਐਸਐਸਪੰਧੇਰ ਨੇ ਕਿਹਾ ਕਿ ਸਰਕਾਰ ਦੀ ਰਣਨੀਤੀ ਸਾਡੇ 'ਤੇ ਜਾਲ ਪਾਉਣਾ, ਮਠਿਆਈਆਂ ਦੇ ਅੰਦਰ ਜ਼ਹਿਰ ਲੁਕਾਉਣਾ ਸੀ। ਉਹ ਕਿਸੇ ਤਰ੍ਹਾਂ ਵਿਰੋਧ ਪ੍ਰਦਰਸ਼ਨ ਨੂੰ ਖਤਮ ਕਰਨਾ ਚਾਹੁੰਦੇ ਹਨ। ਸਾਡੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਉਨ੍ਹਾਂ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਗਿਆ।

07:11 January 22

ਟਰੈਕਟਰ ਪਰੇਡ ਨੂੰ ਲੈਕੇ ਦਿੱਲੀ ਪੁਲਿਸ ਨਾਲ ਕਿਸਾਨਾਂ ਦੀ ਬੈਠਕ

26 ਜਨਵਰੀ ਗਣਤੰਤਰ ਦਿਹਾੜੇ ਲਈ ਕਿਸਾਨ ਟਰੈਕਟਰ ਪਰੇਡ ਦੀ ਤਿਆਰੀ ਕਰ ਰਹੇ ਹਨ। ਅੱਜ ਦਿੱਲੀ ਪੁਲਿਸ ਦੇ ਅਧਿਕਾਰੀਆਂ ਤੇ ਕਿਸਾਨਾਂ ਵਿਚਾਲੇ ਬੈਠਕ ਹੋਵੇਗੀ। ਫਿਲਹਾਲ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਪਰੇਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪਰੇਡ ਦੇ ਕਾਰਜਕ੍ਰਮ ਵਿੱਚ ਕੋਈ ਤਬਦੀਲੀ ਨਹੀਂ ਆਵੇਗੀ।

06:57 January 22

ਕੇਂਦਰ 'ਤੇ ਕਿਸਾਨਾਂ ਵਿਚਾਲੇ 11ਵੇਂ ਗੇੜ ਦੀ ਬੈਠਕ ਵੀ ਰਹੀ ਬੇਸਿੱਟਾ

ਨਵੀਂ ਦਿੱਲੀ: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕੜਾਕੇ ਦੀ ਠੰਡ ਵਿੱਚਕਾਰ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਲਗਾਤਾਰ ਡਟੇ ਹੋਏ ਹਨ। ਅੱਜ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 11ਵੇਂ ਗੇੜ ਦੀ ਬੈਠਕ ਹੋਵੇਗੀ। ਪਿਛਲੇ 10 ਦੌਰ ਦੀ ਬੈਠਕ ਬੇਸਿੱਟਾ ਰਹੀ ਹੈ। ਹਾਲਾਂਕਿ ਬੈਠਕਾਂ ਦੇ 10ਵੇਂ ਦੌਰ ਵਿੱਚ ਕੇਂਦਕਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਤੱਕ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਜਿਸਨੂੰ ਕਿਸਾਨ ਜਥੇਬੰਦੀਆਂ ਨੇ ਠੁਕਰਾ ਦਿੱਤਾ ਹੈ। 

Last Updated : Jan 22, 2021, 10:54 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.