ਸੋਨੀਪਤ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਸਿੰਘੂ ਬਾਰਡਰ 'ਤੇ ਵੀ ਕਿਸਾਨ ਲਗਾਤਾਰ ਅੰਦੋਲਨ ਕਰ ਰਹੇ ਹਨ। ਅੰਦੋਲਨ ਦੌਰਾਨ ਕਿਸਾਨਾਂ ਦੀ ਮੌਤ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਬੀਤੀ ਰਾਤ ਇੱਕ ਤੇਜ਼ ਰਫਤਾਰ ਕਾਰ ਦੀ ਚਪੇਟ 'ਚ ਆਉਣ ਨਾਲ ਇੱਕ ਕਿਸਾਨ ਦੀ ਮੌਤ ਹੋ ਗਈ।
ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਨੇੜੇ ਦੇ ਕਿਸਾਨ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ, ਪਰ ਉਦੋਂ ਤੱਕ ਕਿਸਾਨ ਦੀ ਮੌਤ ਹੋ ਚੁੱਕੀ ਸੀ। ਫਿਲਹਾਲ ਪੁਲਿਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੋਨੀਪਤ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਦੇ ਮੋਗਾ ਜ਼ਿਲ੍ਹੇ ਦਾ ਵਸਨੀਕ ਸੀ ਮ੍ਰਿਤਕ ਕਿਸਾਨ
ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਇੱਕ ਢਾਬੇ 'ਤੇ ਖਾਣਾ ਖਾਣ ਗਿਆ ਸੀ। ਖਾਣਾ ਖਾ ਕੇ ਉਹ ਮੁੜ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਜਾ ਰਿਹਾ ਸੀ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਜੀਤ ਸਿੰਘ ਨਾਂਅ ਦੇ ਕਿਸਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਕਿਸਾਨ ਜੀਤ ਸਿੰਘ ਪੰਜਾਬ ਦੇ ਮੋਗਾ ਜ਼ਿਲ੍ਹੇ ਦਾ ਵਸਨੀਕ ਸੀ।
ਜੀਤ ਸਿੰਘ ਦੇ ਸਾਥੀ ਕਿਸਾਨ ਜਗਤ ਸਿੰਘ ਨੇ ਦੱਸਿਆ ਕਿ ਉਹ 21 ਫਰਵਰੀ ਨੂੰ ਅੰਦੋਲਨ 'ਚ ਸ਼ਾਮਲ ਹੋਣ ਆਇਆ ਸੀ ਤੇ ਰਾਤ ਦਾ ਖਾਣਾ ਖਾਣ ਲਈ ਸੜਕ ਪਾਰ ਇੱਕ ਢਾਬੇ 'ਤੇ ਗਿਆ ਸੀ। ਉਸ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਪਿਛੋਂ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ : ’ਪ੍ਰਸ਼ਾਂਤ ਕਿਸ਼ੋਰ ਨੁੰ ਪ੍ਰਮੁੱਖ ਸਲਾਹਕਾਰ ਨਿਯੁਕਤ ਕਰ ਲੋਕਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ