ETV Bharat / bharat

ਕੈਪਟਨ-ਸ਼ਾਹ ਦੀ ਮੁਲਾਕਾਤ ‘ਤੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ - ਗ੍ਰਹਿ ਮੰਤਰੀ ਅਮਿਤ ਸ਼ਾਹ

ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਭਾਜਪਾ ਵਿੱਚ ਸ਼ਾਮਿਲ ਹੋਣ ਦੀਆਂ ਅਟਕਲਾਂ ਦੇ ਵਿਚਕਾਰ, ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨਾਲ ਮੁਲਾਕਾਤ ਕੀਤੀ। ਦੋਵਾਂ ਦੀ ਇਸ ਮੁਲਾਕਾਤ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ( RAKESH TIKAIT) ਨੇ ਕਿਹਾ ਕਿ ਕੈਪਟਨ ਕੇਂਦਰ ਸਰਕਾਰ' ਚ ਸ਼ਾਮਲ ਨਹੀਂ ਹੈ। ਉਨ੍ਹਾਂ ਦੀ ਮੁਲਾਕਾਤ ਦੌਰਾਨ ਹੋਈ ਗੱਲਬਾਤ ਦਾ ਮਤਲਬ ਇਹ ਨਹੀਂ ਕਿ ਕੋਈ ਹੱਲ ਨਿੱਕਲੇਗਾ।

ਕੈਪਟਨ-ਸ਼ਾਹ ਦੀ ਮੁਲਾਕਾਤ ‘ਤੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ
author img

By

Published : Sep 30, 2021, 5:33 PM IST

Updated : Sep 30, 2021, 11:01 PM IST

ਨਵੀਂ ਦਿੱਲੀ: ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਬੁੱਧਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਅਮਰਿੰਦਰ ਨੇ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਅਤੇ ਲਿਖਿਆ ਕਿ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਖੇਤੀਬਾੜੀ ਕਾਨੂੰਨਾਂ ਕਾਰਨ ਪੈਦਾ ਹੋਏ ਅੜਿੱਕੇ ਬਾਰੇ ਗੱਲ ਕੀਤੀ। ਈਟੀਵੀ ਭਾਰਤ ਦੀ ਟੀਮ ਨੇ ਰਾਕੇਸ਼ ਟਿਕੈਤ, ਜੋ ਕਿ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਹਨ, ਨਾਲ ਇਸ ਮੀਟਿੰਗ ਬਾਰੇ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਗੱਲਬਾਤ ਦਾ ਮਤਲਬ ਹੱਲ ਨਹੀਂ ਹੁੰਦਾ।

ਕੈਪਟਨ-ਸ਼ਾਹ ਦੀ ਮੁਲਾਕਾਤ ‘ਤੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ

ਅਮਰਿੰਦਰ ਸਿੰਘ (Capt. Amarinder Singh) ਨੇ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਇੱਕ ਟਵੀਟ ਵਿੱਚ ਲਿਖਿਆ ਕਿ ਲੰਮੇ ਸਮੇਂ ਤੋਂ ਚੱਲੇ ਆ ਰਹੇ ਕਿਸਾਨ ਅੰਦੋਲਨ ਨੂੰ ਖਤਮ ਕਰਨ, ਖੇਤੀਬਾੜੀ ਕਾਨੂੰਨਾਂ ਨੂੰ ਖ਼ਤਮ ਕਰਨ, ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਅਤੇ ਪੰਜਾਬ ਵਿੱਚ ਫਸਲਾਂ ਦੇ ਉਤਪਾਦਨ ਨੂੰ ਲੈਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚਰਚਾ ਕੀਤੀ। ਇਸ ਦੇ ਨਾਲ ਹੀ ਜਦੋਂ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਪੁੱਛਿਆ ਗਿਆ ਕਿ ਕੀ ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਿੱਕਲਣ ਦੀ ਕੋਈ ਉਮੀਦ ਹੈ ? ਟਿਕੈਤ ਨੇ ਸਾਡੇ ਨਾਲ ਅਜਿਹੀ ਕੋਈ ਗੱਲ ਨਹੀਂ ਹੋਈ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਸਬੰਧੀ ਸਾਨੂੰ ਕੁਝ ਨਹੀਂ ਪਤਾ ਕਿ ਇਸ ਮੁਲਾਕਾਤ ਤੋਂ ਬਾਅਦ ਹੱਲ ਨਿਕਲੇਗਾ ਜਾਂ ਨਹੀਂ। ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਵਿੱਚ ਸ਼ਾਮਿਲ ਨਹੀਂ ਹਨ। ਗੱਲਬਾਤ ਦਾ ਮਤਲਬ ਹੱਲ ਨਹੀਂ ਹੁੰਦਾ ਹੈ। ਟਿਕੈਤ ਨੇ ਕਿਹਾ ਕਿ ਗੱਲਬਾਤ ਤਾਂ ਕਿਸਾਨਾਂ ਨਾਲ ਵੀ ਸਰਕਾਰ ਦੀ ਕਈ ਵਾਰ ਵੀ ਹੋ ਚੁੱਕੀ ਹੈ।

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਕਿਸਾਨ ਅੰਦੋਲਨ ਨੂੰ ਸਮਰਥਨ ਨਹੀਂ ਰਿਹਾ। ਪੰਜਾਬ ਵਿੱਚ, ਅੰਦੋਲਨਕਾਰੀ ਕਿਸਾਨਾਂ ਉੱਤੇ ਮੁਕੱਦਮਾ ਚਲਾਇਆ ਗਿਆ ਅਤੇ ਡੰਡੇ ਬਰਸਾਏਗਏ। ਟਿਕੈਤ ਨੇ ਕਿਹਾ ਕਿ ਗੱਲਬਾਤ ਉਦੋਂ ਸ਼ੁਰੂ ਹੋਵੇਗੀ, ਜਦੋਂ ਗੱਲਬਾਤ ਦਾ ਸੱਦਾ ਮਿਲੇਗਾ। ਸਰਕਾਰ ਕਿਸਾਨਾਂ ਨਾਲ ਸਿੱਧੀ ਗੱਲ ਕਰ ਸਕਦੀ ਹੈ। ਕਿਸਾਨ ਸਰਕਾਰ ਦੇ ਦਰਵਾਜ਼ੇ ‘ਤੇ ਬੈਠੇ ਹਨ। ਸਰਕਾਰ ਇੱਕ ਮੱਕੜਜਾਲ ਬਣਾ ਰਹੀ ਹੈ।

ਇਸਦੇ ਨਾਲ ਹੀ ਬਠਿੰਡਾ ਤੋਂ ਕਿਸਾਨ ਬੰਗੀ ਸਿੰਘ ਨੇ ਖੇਤੀ ਅਤ ਹੋਰ ਕਈ ਮਸਲਿਆਂ ਨੂੰ ਲੈਕੇ ਕੈਪਟਨ ਅਮਰਿੰਦਰ ਸਿੰਘ ਤੇ ਨਿਸ਼ਾਨੇ ਸਾਧੇ ਹਨ। ਕਿਸਾਨ ਆਗੂ ਨੇ ਕਿਹਾ ਕਿ ਕੈਪਟਨ ਦੀਆਂ ਹੋਰ ਪਾਰਟੀ ਦੇ ਆਗੂਆਂ ਦੇ ਨਾਲ ਮੀਟਿੰਗ ਦੀਆਂ ਜੋ ਚਰਚਾਵਾਂ ਚੱਲ ਰਹੀਆਂ ਹਨ ਕਿ ਕੈਪਟਨ ਕਿਸੇ ਹੋਰ ਪਾਰਟੀ ਚ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਦੁਬਾਰਾ ਤੋਂ ਗੱਦੀ ਹਥਿਆਉਣ ਚਾਹੁੰਦੇ ਹਨ। ਕਿਸਾਨ ਆਗੂ ਨੇ ਕਿਹਾ ਕਿ ਕੈਪਟਨ ਵੱਲੋਂ ਜੋ ਪਹਿਲਾਂ ਵਾਅਦੇ ਕੀਤੇ ਗਏ ਸਨ ਉਹ ਪੂਰੇ ਨਹੀਂ ਕੀਤੇ ਗਏ ਜਿਸ ਕਰਕੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਗਏ ਹਨ। ਇਸਦੇ ਨਾਲ ਹੀ ਕਿਸਾਨ ਆਗੂ ਵੱਲੋਂ ਹੋਰ ਵੀ ਵੱਡੇ ਸਵਾਲ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਉੱਪਰ ਚੁੱਕੇ ਗਏ ਹਨ।

ਇਹ ਵੀ ਪੜ੍ਹੋ: ਸਿੱਧੂ-ਚੰਨੀ ‘ਚ ਗੱਲਬਾਤ ਦਾ ਇੱਕ ਦੌਰ ਖਤਮ

Last Updated : Sep 30, 2021, 11:01 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.