ਨਵੀਂ ਦਿੱਲੀ/ਗਾਜ਼ੀਆਬਾਦ: ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਦੇ ਸਵਾਲ ਦਾ ਜਵਾਬ ਦਿੰਦੇ ਕਿਹਾ ਕਿ ਇਸ ਬਾਰੇ ਮੈਨੂੰ ਕੋਈ ਜਾਣਕਾਰੀ ਨਹੀਂ ਹੈ ਕੀ ਕੇਜਰੀਵਾਲ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਜੋ ਵੀ ਫੈਸਲਾ ਲਿਆ ਜਾਵੇਗਾ, ਉਹ ਮੀਟਿੰਗ ਕਰਕੇ ਸੰਯੁਕਤ ਕਿਸਾਨ ਮੋਰਚਾ ਲਵੇਗਾ। ਰਾਕੇਸ਼ ਟਿਕੈਤ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਇਥੇ ਆ ਰਹੀਆਂ ਹਨ ਅਤੇ ਸਮਰਥਨ ਦੇ ਨਾਂਅ ‘ਤੇ ਹਮਦਰਦੀ ਜਤਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਇਥੇ ਤੰਬੂ ਲਗਾਕੇ ਤਾਂ ਨੀ ਬੈਠਾ ਨਾ, ਘਿਓ ਤੋਂ ਬਿਨਾਂ ਸੁੱਕਾ ਆਟਾ ਖਾਣਾ ਅਸੰਭਵ ਹੈ।
ਕੇਜਰੀਵਾਲ ਵਿਧਾਨ ਸਭਾ ਵਿੱਚ ਕਰ ਸਕਦੇ ਹਨ ਵਿਚਾਰ-ਵਟਾਂਦਰੇ
ਜਾਣਕਾਰੀ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਦੁਪਹਿਰ ਦੇ ਖਾਣੇ ਦਾ ਸਮਾਂ ਰੱਖਿਆ ਹੈ। ਅਰਵਿੰਦ ਕੇਜਰੀਵਾਲ ਸਾਰੇ ਕਿਸਾਨ ਆਗੂਆਂ ਨਾਲ ਖੇਤੀਬਾੜੀ ਕਾਨੂੰਨਾਂ ਦੇ ਸਬੰਧ ਵਿੱਚ ਵਿਚਾਰ ਵਟਾਂਦਰੇ ਕਰਨਾ ਚਾਹੁੰਦੇ ਹਨ। ਇਸ ਵਿਚਾਰ-ਵਟਾਂਦਰੇ ’ਚ ਤਿੰਨੇ ਖੇਤੀਬਾੜੀ ਕਾਨੂੰਨਾਂ ਵਿੱਚ ਕੀ ਕਮੀਆਂ ਹਨ, ਉਨ੍ਹਾਂ ਉੱਤੇ ਗੱਲਬਾਤ ਕੀਤੀ ਜਾਵੇਗੀ।
ਸਿਆਸੀ ਲਾਹਾ ਲੈਣਾ ਚਾਹੁੰਦੀ ਹੈ ‘ਆਪ’
ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਨੂੰ ਆਪਣਾ ਸਮਰਥਨ ਦੇ ਰਹੀ ਹੈ। ਮਨੀਸ਼ ਸਿਸੋਦੀਆ ਜੋ ਕਿ ਦਿੱਲੀ ਸਰਕਾਰ ਦੇ ਮੰਤਰੀ ਹਨ, ਨੇ ਵੀ ਪਿਛਲੇ ਮਹੀਨੇ ਰਾਕੇਸ਼ ਟਿਕੈਤ ਨੂੰ ਮਿਲਣ ਗਾਜ਼ੀਪੁਰ ਸਰਹੱਦ ਪਹੁੰਚੇ ਸਨ। ਇਸ ਦੇ ਨਾਲ ਹੀ ਸੰਸਦ ਮੈਂਬਰ ਸੰਜੇ ਸਿੰਘ ਵੀ ਕਿਸਾਨਾਂ ਦੇ ਸਮਰਥਨ ਵਿੱਚ ਉੱਤਰ ਪ੍ਰਦੇਸ਼ ਵਿੱਚ ਕਿਸਾਨ ਮਹਾਂਪੰਚਾਇਤ ਦੀ ਤਿਆਰੀ ਕਰ ਰਹੇ ਹਨ। ਸੋ ਕਿਹਾ ਜਾ ਸਕਦਾ ਹੈ ਕਿ ਅਰਵਿੰਦ ਕੇਜਰੀਵਾਲ ਦਾ ਇਹ ਪ੍ਰਸਤਾਵ ਰਾਜਨੀਤੀ ਦੇ ਨਜ਼ਰੀਏ ਤੋਂ ਵੀ ਚਰਚਾ ਵਿੱਚ ਰਿਹਾ ਹੈ। ਸਵਾਲ ਇਹ ਹੈ ਕਿ ਆਮ ਆਦਮੀ ਪਾਰਟੀ ਕਿਸਾਨ ਅੰਦੋਲਨ ਦੇ ਨਾਂਅ 'ਤੇ ਆਉਣ ਵਾਲੀਆਂ ਉੱਤਰ ਪ੍ਰਦੇਸ਼ ਦੀਆਂ ਚੋਣਾਂ ਲਈ ਕਿਸਾਨੀ ਦੇ ਰਾਹ ਲੱਭ ਰਹੀ ਹੈ ?