ਨਵੀਂ ਦਿੱਲੀ: ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ਦੇ ਮੌਕੇ 'ਤੇ ਦਿੱਲੀ ਦੇ ਤਿੰਨ ਬਾਰਡਰਾਂ ਉੱਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਅੱਜ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਕਿਸਾਨਾਂ ਵੱਲੋਂ ਆਪਣੇ ਘਰਾਂ ਦੇ ਬਾਹਰ ਕਾਲੇ ਝੰਡੇ ਲਗਾਏ ਜਾ ਰਹੇ ਹਨ ਅਤੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਗਾਜੀਪੁਰ ਸਰਹੱਦ 'ਤੇ ਵੀ ਕਿਸਾਨਾਂ ਨੇ ਕਾਲਾ ਦਿਨ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਇਸੇ ਕੜੀ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਵੀ ਕਾਲੀ ਪੱਗ ਬੰਨ੍ਹ ਕੇ ਆਪਣਾ ਵਿਰੋਧ ਦਰਜ ਕਰਵਾਇਆ ਹੈ।
ਇਹ ਵੀ ਪੜ੍ਹੋ:ਬਰਨਾਲਾ: ਪਿੰਡਾਂ 'ਚ ਕਿਸਾਨਾਂ ਨੇ ਘਰਾਂ 'ਚ ਕਾਲੀਆਂ ਝੰਡੀਆਂ ਲਗਾ ਮਨਾਇਆ ਕਾਲਾ ਦਿਨ
ਕਾਲੀ ਪੱਗ ਬੰਨ੍ਹ ਜਤਾਇਆ ਰੋਸ
ਗਾਜੀਪੁਰ ਸਰਹੱਦ 'ਤੇ ਕਿਸਾਨ ਅੰਦੋਲਨ ਨੂੰ 6 ਮਹੀਨੇ ਪੂਰੇ ਹੋਏ ਹਨ ਅਤੇ ਕਿਸਾਨ ਅੱਜ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਾਲਾ ਦਿਵਸ ਮਨਾ ਰਹੇ ਹਨ। ਇਸ ਮੌਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਕਾਲੀ ਪੱਗ ਬੰਨ੍ਹ ਕੇ ਆਪਣਾ ਵਿਰੋਧ ਜਤਾਇਆ ਹੈ।
ਭਾਰਤੀ ਕਿਸਾਨ ਯੂਨੀਅਨ ਦੀ ਤਰਫੋਂ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਘਰਾਂ ਦੇ ਬਾਹਰ ਕਾਲੇ ਝੰਡੇ ਲਗਾਉਣ ਅਤੇ ਨਜ਼ਦੀਕੀ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਸੌਂਪਣ। ਮੁੱਖ ਸਮਾਗਮ ਗਾਜੀਪੁਰ ਸਰਹੱਦ, ਟਿੱਕਰੀ ਸਰਹੱਦ ਅਤੇ ਸਿੰਘੂ ਸਰਹੱਦ 'ਤੇ ਹੋਵੇਗਾ ਜਿਥੇ ਕਿਸਾਨ ਕਾਲੇ ਝੰਡਿਆਂ ਨੂੰ ਲਹਿਰਾਉਣਗੇ ਅਤੇ ਕੇਂਦਰ ਦੇ ਸਾਹਮਣੇ ਆਪਣਾ ਵਿਰੋਧ ਦਰਜ ਕਰਵਾਉਣਗੇ।