ETV Bharat / bharat

ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਸੰਤੁਸ਼ਟ ਨਹੀਂ: ਟਿਕੈਤ

author img

By

Published : Jan 12, 2021, 5:05 PM IST

ਸਿਖਰਲੀ ਅਦਾਲਤ ਨੇ ਤਿੰਨ ਖੇਤੀ ਕਾਨੂੰਨਾਂ ਉੱਤੇ ਰੋਕ ਲਗਾ ਦਿੱਤੀ ਹੈ ਪਰ ਕਿਸਾਨ ਆਗੂ ਕੋਰਟ ਦੇ ਇਸ ਫੈਸਲੇ ਤੋਂ ਸੰਤੁਸ਼ਟ ਨਹੀਂ ਹਨ। ਭਾਰਤੀ ਕਿਸਾਨ ਯੂਨੀਅਨ ਆਗੂ ਰਾਕੇਸ਼ ਟਿਕੈਤ ਤੋਂ ਈਟੀਵੀ ਭਾਰਤ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਲੈ ਕੇ ਗੱਲਬਾਤ ਕੀਤੀ।

ਫ਼ੋਟੋ
ਫ਼ੋਟੋ

ਨਵੀਂ ਦਿੱਲੀ: ਸਿਖਰਲੀ ਅਦਾਲਤ ਨੇ ਤਿੰਨ ਖੇਤੀ ਕਾਨੂੰਨਾਂ ਉੱਤੇ ਰੋਕ ਲਗਾ ਦਿੱਤੀ ਹੈ ਪਰ ਕਿਸਾਨ ਆਗੂ ਅਜੇ ਵੀ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਕੋਰਟ ਦੇ ਇਸ ਫੈਸਲੇ ਤੋਂ ਸੰਤੁਸ਼ਟ ਨਹੀਂ ਹਨ ਕੋਰਟ ਵੱਲੋਂ ਬਣਾਈ ਗਈ ਕਮੇਟੀ ਉੱਤੇ ਵੀ ਟਿਕੈਤ ਨੇ ਸਵਾਲ ਖੜੇ ਕੀਤੇ ਹਨ।

ਕਿਸਾਨਾਂ ਦੀ ਕਮੇਟੀ ਕਰੇਗੀ ਵਿਚਾਰ ਵਟਾਂਦਰਾ

ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਸੰਤੁਸ਼ਟ ਨਹੀਂ: ਟਿਕੈਤ

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਕੋਰਟ ਦਾ ਧੰਨਵਾਦ ਕਰਦੇ ਹਾਂ ਕਿ ਹੁਣ ਅਸੀਂ ਆਪਣਾ ਪੱਖ ਕੋਰਟ ਵਿੱਚ ਭੇਜਾਂਗੇ। ਉਨ੍ਹਾਂ ਕਿਹਾ ਕਿ ਕੱਲ ਉਹ ਇਸ ਮੁੱਦੇ ਉੱਤੇ ਕਿਸਾਨਾਂ ਦੀ ਆਪਣੀ ਕਮੇਟੀ ਚਰਚਾ ਕਰੇਗੀ ਅਤੇ ਉਸ ਤੋਂ ਬਾਅਦ ਕੋਰਟ ਤੱਕ ਉਸ ਨੂੰ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਵਿੱਚ ਕਿਹੜੇ ਲੋਕ ਹਨ। ਉਹ ਇਸ ਸੰਘਰਸ਼ ਦਾ ਹਿੱਸਾ ਹਨ ਜਾਂ ਨਹੀਂ।

ਕਮੇਟੀ ਬਣਾਉਣ 'ਤੇ ਸਵਾਲ

ਉਨ੍ਹਾਂ ਕਿਹਾ ਕਿ ਕਮੇਟੀ ਦੇ ਜ਼ਰੀਏ ਸਰਕਾਰ ਆਪਣੀ ਗੱਲ ਨੂੰ ਘੁਮਾ ਫਿਰਾ ਕੇ ਮਨਾ ਸਕਦੀ ਹੈ। ਰਾਕੇਸ਼ ਟਿਕੈਤ ਨੇ ਸਵਾਲਿਆ ਤੌਰ ਉੱਤੇ ਕਿਹਾ ਕਿ ਜੋ ਲੋਕ ਕਮੇਟੀ ਵਿੱਚ ਹਨ ਉਹ ਕਿੱਥੇ ਬੈਠਦੇ ਹਨ। ਰਾਕੇਸ਼ ਟਿਕੈਤ ਨੇ ਅੱਜ ਫਿਰ ਇਹ ਗੱਲ ਦੁਹਰਾਈ ਕਿ 26 ਜਨਵਰੀ ਨੂੰ ਕਿਸਾਨ ਰਾਜਪੱਥ ਉੱਤੇ ਟਰੈਕਟਰ ਪਰੇਡ ਕੱਢਣਗੇ। ਉਨ੍ਹਾਂ ਕਿਹਾ ਕਿ ਉਹ ਕੱਲ ਰਾਜਪੱਥ ਦਾ ਸਰਵੇ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.