ETV Bharat / bharat

Farmer Protest: ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਮੁਲਤਵੀ

author img

By

Published : Nov 20, 2021, 11:47 AM IST

ਸਿੰਘੂ ਬਾਰਡਰ (Singhu Border) 'ਤੇ ਸੰਯੁਕਤ ਕਿਸਾਨ ਮੋਰਚੇ (Sanyukt Kisan Morcha) ਦੀ ਹੋਣ ਵਾਲੀ ਬੈਠਕ ਮੁਲਤਵੀ (meeting postponed) ਹੋ ਗਈ ਹੈ। ਪਹਿਲਾਂ ਇਹ ਬੈਠਕ ਅੱਜ ਹੋਣੀ ਸੀ ਅਤੇ ਇਸ ਬੈਠਕ ਦੇ ਵਿੱਚ ਰਾਕੇਸ਼ ਟਿਕੈਤ (Rakesh Tikait) ਦੇ ਸ਼ਾਮਿਲ ਹੋਣ ਨੂੰ ਲੈ ਕੇ ਵੀ ਸਸਪੈਂਸ ਬਣਿਆ ਹੋਇਆ ਸੀ। ਫਿਲਹਾਲ ਐਤਵਾਰ ਤੱਕ ਬੈਠਕ ਮੁਲਤਵੀ ਕਰ ਦਿੱਤੀ ਗਈ ਹੈ।

ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਮੁਲਤਵੀ
ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਮੁਲਤਵੀ

ਸੋਨੀਪਤ: ਸੰਯੁਕਤ ਕਿਸਾਨ ਮੋਰਚੇ (Sanyukt Kisan Morcha) ਬੈਠਕ ਨੂੰ ਲੈ ਕੇ ਸਸਪੈਂਸ ਪੈਦਾ ਹੋ ਗਿਆ ਹੈ। ਸਿੰਘੂ ਬਾਰਡਰ ਤੇ ਹੋਣ ਵਾਲੀ ਮੀਟਿੰਗ ਮੁਲਤਵੀ ਹੋ ਗਈ ਹੈ। ਇਸ ਬੈਠਕ ਦੇ ਵਿੱਚ ਰਾਕੇਸ਼ ਟਿਕੈਤ (Rakesh Tikait) ਦੀ ਸ਼ਮੂਲੀਅਤ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ।ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਵੱਲੋਂ ਸ਼ੁੱਕਰਵਾਰ ਨੂੰ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਵੀ ਕਿਸਾਨਾਂ ਨੇ ਅੰਦੋਲਨ ਜਾਰੀ ਰੱਖਣ ਦੀ ਗੱਲ ਕਹੀ ਸੀ ਅਤੇ ਕਿਹਾ ਸੀ ਕਿ ਜਦੋਂ ਤੱਕ ਐਮਐਸਪੀ 'ਤੇ ਕਾਨੂੰਨ (Law on MSP) ਨਹੀਂ ਬਣ ਜਾਂਦਾ, ਉਦੋਂ ਤੱਕ ਘਰ ਵਾਪਸੀ ਨਹੀਂ ਹੋਵੇਗੀ।

ਪੀਐਮ ਮੋਦੀ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ (Three Farm Laws Repealed) ਲੈਣ ਦੇ ਐਲਾਨ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਸੀ ਕਿ ਕਿਸਾਨ ਹੁਣ ਆਪਣਾ ਧਰਨਾ ਖਤਮ ਕਰਕੇ ਮੋਰਚੇ ਤੋਂ ਘਰ ਪਰਤਣਗੇ ਪਰ ਸੰਯੁਕਤ ਮੋਰਚੇ ਦੀ ਵੱਲੋਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਪੱਸ਼ਟ ਕੀਤਾ ਹੈ ਕਿ ਇਹ ਅੰਦੋਲਨ ਅਜੇ ਖਤਮ ਨਹੀਂ ਹੋਵੇਗਾ। ਇਸ ਦੇ ਨਾਲ ਹੀ ਸਮੂਹ ਕਿਸਾਨ ਆਗੂਆਂ ਤੋਂ ਜਾਣਕਾਰੀ ਮਿਲੀ ਸੀ ਕਿ ਅੰਦੋਲਨ ਨੂੰ ਖਤਮ ਕਰਨ ਬਾਰੇ ਅੰਤਿਮ ਫੈਸਲਾ ਸ਼ਨੀਵਾਰ ਨੂੰ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਲਿਆ ਜਾਵੇਗਾ ਪਰ ਸਿੰਘੂ ਬਾਰਡਰ 'ਤੇ ਹੋਣ ਵਾਲੀ ਕਿਸਾਨਾਂ ਦੀ ਮੀਟਿੰਗ ਮੁਲਤਵੀ (Farmers Joint Meeting Postponed) ਹੋ ਗਈ ਹੈ।

ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਮੁਲਤਵੀ

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ: ਦਰਸ਼ਨਪਾਲ ਨੇ ਈਟੀਵੀ ਭਾਰਤ ਦੇ ਪੱਤਰਕਾਰ ਨੂੰ ਫ਼ੋਨ 'ਤੇ ਜਾਣਕਾਰੀ ਦਿੱਤੀ ਹੈ ਕਿ ਸ਼ਨੀਵਾਰ ਨੂੰ ਹੋਣ ਵਾਲੀ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਐਤਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸਿੰਘੂ ਬਾਰਡਰ ਤੇ ਕਿਸਾਨ ਆਗੂਆਂ ਦੀ ਮੀਟਿੰਗ ਕਰ 29 ਨਵੰਬਰ ਨੂੰ ਦਿੱਲੀ ਕੂਚ ਕਰਨ ਦੇ ਫੈਸਲੇ ਵਿਚਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਾਨੂੰਨ ਵਾਪਸ ਲਏ ਜਾਣ 'ਤੇ ਸਿੰਘੂ, ਗਾਜ਼ੀਪੁਰ ਅਤੇ ਟਿਕਰੀ ਬਾਰਡਰ ਤੋਂ ਮੋਰਚਾ ਹਟਾਉਣ ਦੇ ਮੁੱਦੇ 'ਤੇ ਵੀ ਵਿਚਾਰ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਸਭ ਤੋਂ ਅਹਿਮ ਮੁੱਦਾ ਐਮਐਸਪੀ ( MSP) ਦੀ ਮੰਗ ਨੂੰ ਲੈ ਕੇ ਅਗਲੀ ਰਣਨੀਤੀ ਤਿਆਰ ਕਰਨਾ ਹੋਵੇਗਾ।

ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਦੇਸ਼ ਦੇ ਨਾਮ ਸੰਬੋਧਿਤ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਦੇਸ਼ਵਾਸੀਆਂ ਤੋਂ ਮੁਆਫੀ ਮੰਗਦੇ ਹੋਏ ਮੈਂ ਕਹਿਣਾ ਚਾਹੁੰਦਾ ਹਾਂ ਕਿ ਸਾਡੀ ਤਪੱਸਿਆ ਵਿੱਚ ਕੋਈ ਨਾ ਕੋਈ ਕਮੀ ਜ਼ਰੂਰ ਆਈ ਹੋਵੇਗੀ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਭਰਾਵਾਂ ਨੂੰ ਮਨਾ ਨਹੀਂ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਹ ਕਿਸੇ ਨੂੰ ਦੋਸ਼ੀ ਠਹਿਰਾਉਣ ਦਾ ਸਮਾਂ ਨਹੀਂ ਹੈ। ਪੀਐਮ ਨੇ ਕਿਹਾ ਕਿ ਮੈਂ ਪੂਰੇ ਦੇਸ਼ ਨੂੰ ਸੂਚਿਤ ਕਰਨ ਆਇਆ ਹਾਂ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ: ਜਾਣੋਂ ਕਿਹੜੀ ਸੰਵਿਧਾਨਕ ਪ੍ਰਕਿਰਿਆ ਦੇ ਤਹਿਤ ਰੱਦ ਹੋਣਗੇ ਖੇਤੀ ਕਾਨੂੰਨ ?

ETV Bharat Logo

Copyright © 2024 Ushodaya Enterprises Pvt. Ltd., All Rights Reserved.