ETV Bharat / bharat

ਕਿਸਾਨਾਂ ਦਾ BLACK DAY ਪੂਰੀ ਤਰ੍ਹਾਂ ਸਫ਼ਲ ਰਿਹਾ : ਰਾਕੇਸ਼ ਟਿਕੈਤ

ਗਾਜੀਪੁਰ ਬਾਰਡਰ ਸਮੇਤ ਰਾਜਧਾਨੀ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਤੇ ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ 'ਤੇ ਕਾਨੂੰਨ ਦੀ ਮੰਗ ਨੂੰ ਲੈ ਕੇ ਨਵੰਬਰ ਦੇ ਆਖਰੀ ਹਫ਼ਤੇ ਸ਼ੁਰੂ ਹੋੇਏ ਕਿਸਾਨ ਅੰਦੋਲਨ ਨੂੰ ਹੁਣ 6 ਮਹੀਨੇ ਪੂਰੇ ਹੋ ਗਏ ਹਨ। ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਅਤੇ ਐਮਐਸਪੀ ਦੀ ਗਰੰਟੀ ‘ਤੇ ਕਾਨੂੰਨ ਨਹੀਂ ਬਣਾਉਂਦੀ, ਉਦੋਂ ਤਕ ਦਿੱਲੀ ਦੀਆਂ ਸਰਹੱਦਾਂ ਤੋਂ ਕਿਸਾਨਾਂ ਦੀ ਵਾਪਸੀ ਨਹੀਂ ਹੋਵੇਗੀ।

BLACK DAY
ਕਿਸਾਨਾਂ ਦਾ BLACK DAY ਪੂਰੀ ਤਰ੍ਹਾਂ ਸਫ਼ਲ ਰਿਹਾ : ਰਾਕੇਸ਼ ਟਿਕੈਤ
author img

By

Published : May 26, 2021, 7:03 PM IST

ਨਵੀਂ ਦਿੱਲੀ : ਗਾਜੀਪੁਰ ਬਾਰਡਰ ਸਮੇਤ ਰਾਜਧਾਨੀ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਤੇ ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ 'ਤੇ ਕਾਨੂੰਨ ਦੀ ਮੰਗ ਨੂੰ ਲੈ ਕੇ ਨਵੰਬਰ ਦੇ ਆਖਰੀ ਹਫ਼ਤੇ ਸ਼ੁਰੂ ਹੋੇਏ ਕਿਸਾਨ ਅੰਦੋਲਨ ਨੂੰ ਹੁਣ 6 ਮਹੀਨੇ ਪੂਰੇ ਹੋ ਗਏ ਹਨ। ਸਰਕਾਰ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ, ਕਿਸਾਨਾਂ ਨੇ ਕੜਾਕੇ ਦੀ ਠੰਢ ਵਿਚ ਠੰਢੀਆਂ ਰਾਤਾਂ ਗੁਜ਼ਾਰੀਆਂ ਤੇ ਹੁਣ ਪਿੰਡੇ ਨੂੰ ਸਾੜਦੀ ਗਰਮੀ ਦੇ ਮੌਸਮ ਵਿਚ, ਕਿਸਾਨ ਅੰਦੋਲਨ 'ਚ ਰੁੱਝੇ ਹੋਏ ਹਨ। ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਅਤੇ ਐਮਐਸਪੀ ਦੀ ਗਰੰਟੀ ‘ਤੇ ਕਾਨੂੰਨ ਨਹੀਂ ਬਣਾਉਂਦੀ, ਉਦੋਂ ਤਕ ਦਿੱਲੀ ਦੀਆਂ ਸਰਹੱਦਾਂ ਤੋਂ ਕਿਸਾਨਾਂ ਦੀ ਵਾਪਸੀ ਨਹੀਂ ਹੋਵੇਗੀ।

ਕਿਸਾਨਾਂ ਦਾ BLACK DAY ਪੂਰੀ ਤਰ੍ਹਾਂ ਸਫ਼ਲ ਰਿਹਾ : ਰਾਕੇਸ਼ ਟਿਕੈਤ

ਖੇਤੀ ਕਾਨੂੰਨਾਂ ਦਾ ਚੌਕ ਚੌਰਾਹਿਆਂ 'ਚ ਡਟਵਾਂ ਵਿਰੋਧ
ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ 'ਤੇ ਦੇਸ਼ ਭਰ ਦੇ ਕਿਸਾਨਾਂ ਨੇ ਬੁੱਧਵਾਰ ਨੂੰ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਲਾ ਦਿਵਸ ਮਨਾਇਆ। ਅੱਜ ਕਿਸਾਨਾਂ ਨੇ ਆਪਣੇ ਘਰਾਂ ਅਤੇ ਵਾਹਨਾਂ 'ਤੇ ਕਾਲੇ ਝੰਡੇ ਲਹਿਰਾਏੇ। ਕਿਸਾਨਾਂ ਨੇ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਤੇ ਪਿੰਡ ਦੇ ਚੌਰਾਹਿਆਂ ਅਤੇ ਪ੍ਰਮੁੱਖ ਥਾਵਾਂ ਤੇ ਤਿੰਨ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਅਤੇ ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਮੰਗ ਨੂੰ ਲੈ ਕੇ ਮੋਦੀ ਦੇ ਪੁਤਲੇ ਸਾੜੇ।

ਅੰਦੋਲਨ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਇਕਮੁੱਠ ਕੀਤਾ : ਕਿਸਾਨ ਆਗੂ

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਈਟੀਵੀ ਇੰਡੀਆ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਏਕਤਾ ਵਿੱਚ ਜੋੜ ਦਿੱਤਾ ਹੈ। ਪਹਿਲਾਂ ਦੇਸ਼ ਦਾ ਕਿਸਾਨ ਖਿਲਰਿਆ ਪਿਆ ਸੀ। ਕਿਸਾਨ ਦੀ ਏਕਤਾ ਕਾਰਨ ਕਿਸਾਨੀ ਦੀ ਤਾਕਤ ਵਧੀ ਹੈ ਅਤੇ ਪਿਛਲੇ 6 ਮਹੀਨਿਆਂ ਤੋਂ, ਦੇਸ਼ ਦੀ ਰਾਜਧਾਨੀ ਨੂੰ ਘੇਰ ਰਹੇ ਹਨ।

ਕਿਸਾਨ ਅੰਦੋਲਨ ਦ੍ਰਿੜਤਾ ਨਾਲ ਜਾਰੀ : ਟਿਕੈਤ

ਕਿਸਾਨੀ ਲਹਿਰ ਸਫਲਤਾ ਵੱਲ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਇੱਕ ਦਿਨ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨੀ ਹੋਵੇਗੀ। ਟਿਕੈਤ ਨੇ ਕਿਹਾ ਕਿ ਪਿਛਲੇ 6 ਮਹੀਨਿਆਂ ਵਿੱਚ ਕਿਸਾਨ ਅੰਦੋਲਨ ਦ੍ਰਿੜਤਾ ਨਾਲ ਖੜ੍ਹਾ ਹੈ। ਜਦੋਂ ਵੀ ਇੱਕ ਕਾਲ ਕੀਤੀ ਜਾਂਦੀ ਹੈ, ਕੁਝ ਘੰਟਿਆਂ ਵਿੱਚ ਕਿਸਾਨ ਸਰਹੱਦ 'ਤੇ ਦਿਖਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਾਰੇ ਰਾਜਾਂ ਦੇ ਕਿਸਾਨਾਂ ਨੇ ਕਿਸਾਨੀ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਈ ਹੈ। ਵੱਖ ਵੱਖ ਰਾਜਾਂ ਦੇ ਕਿਸਾਨ ਨੌਜਵਾਨ ਮਜ਼ਦੂਰ ਦਿੱਲੀ ਦੀਆਂ ਸਰਹੱਦਾਂ 'ਤੇ ਆ ਕੇ ਇਸ ਲਹਿਰ ਵਿਚ ਸ਼ਾਮਲ ਹੋਏ।

ਅੱਜ ਕਿਸਾਨ ਹੀ ਨਹੀਂ ਬਲਕਿ ਮਜ਼ਦੂਰ, ਨੌਜਵਾਨ ਅਤੇ ਆਮ ਲੋਕ ਵੀ ਅੱਜ ਕਿਸਾਨ ਅੰਦੋਲਨ ਦੇ ਨਾਲ ਖੜ੍ਹੇ ਹਨ। ਫ਼ਰਵਰੀ ਦੇ ਪਹਿਲੇ ਹਫਤੇ ਤੋਂ, ਰਾਕੇਸ਼ ਟਿਕੈਤ ਦਾ ਮਹਾਂ ਪੰਚਾਇਤਾਂ ਦਾ ਦੌਰ ਦੇਸ਼ ਭਰ ਵਿੱਚ ਸ਼ੁਰੂ ਹੋਇਆ। ਟਿਕੈਤ ਬੰਗਾਲ ਅਤੇ ਗੁਜਰਾਤ ਸਣੇ ਕਈ ਰਾਜਾਂ ਵਿੱਚ ਗਏ ਅਤੇ ਕਿਸਾਨੀ ਮਹਾਂਪੰਚਾਇਤਾਂ ਨੂੰ ਸੰਬੋਧਨ ਕੀਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.