ਨਵੀਂ ਦਿੱਲੀ: ਕਿਸਾਨਾਂ ਵੱਲੋਂ ਟਰੈਕਟਰ ਰੈਲੀ ਕੱਢੀ ਜਾ ਰਹੀ ਸੀ। ਟਰੈਕਟਰ ਰੈਲੀ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਸਥਿਤੀ ਤਣਾਅ ਪੂਰਨ ਬਣ ਗਈ। ਇਹ ਇਸ ਕਰਕੇ ਹੋਇਆ ਕਿਉਂਕਿ ਕਿਸਾਨ ਦਿੱਲੀ ਪੁਲਿਸ ਦੇ ਦੱਸੇ ਹੋਏ ਰੋਡ ਉੱਤੇ ਆਪਣੀ ਟਰੈਕਟਰ ਰੈਲੀ ਨਹੀਂ ਕੱਢ ਰਹੇ ਸਨ। ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਨੂੰ ਸ਼ਕਤੀ ਪ੍ਰਦਰਸ਼ਨ ਕਰਨਾ ਪਿਆ।
ਇਸ ਝੜਪ ਵਿੱਚ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਕਿਸਾਨਾਂ ਵੱਲੋਂ ਇਹ ਦੋਸ਼ ਲਾਇਆ ਜਾ ਰਿਹਾ ਹੈ ਕਿ ਨੌਜਵਾਨ ਕਿਸਾਨ ਦੀ ਮੌਤ ਪੁਲਿਸ ਦੀ ਗੋਲੀ ਲੱਗਣ ਨਾਲ ਹੋਈ ਹੈ। ਮ੍ਰਿਤਕ ਕਿਸਾਨ ਦਾ ਨਾਂ ਨਵਨੀਤ ਸਿੰਘ ਦੱਸਿਆ ਜਾ ਰਿਹਾ ਹੈ। ਕਿਸਾਨ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਆਈਟੀਓ ਚੌਕ ਵਿੱਚ ਰੱਖ ਕੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਨੂੰ ਇਨਸਾਫ਼ ਨਹੀਂ ਮਿਲੇਗਾ, ਉਦੋ ਤੱਕ ਅਸੀਂ ਇੱਥੋਂ ਨਹੀਂ ਹਟਾਗੇਂ।