ਨਵੀਂ ਦਿੱਲੀ: ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਟੀ.ਆਰ.ਐੱਸ. ਦੇ ਮੁਖੀ ਕੇ ਚੰਦਰਸ਼ੇਖਰ ਰਾਓ ਨੇ ਦਿੱਲੀ 'ਚ ਵਿਰੋਧੀ ਧਿਰ ਨੂੰ ਇਕਜੁੱਟ ਕਰਨ ਦੇ ਉਦੇਸ਼ (alliance of parties opposing both BJP and Congress) ਨਾਲ ਵੀਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨਾਲ ਮੁਲਾਕਾਤ (Farmer leader Rakesh Tikait met Telangana CM) ਕੀਤੀ। ਇਸ ਮੀਟਿੰਗ ਵਿੱਚ ਤੇਲੰਗਾਨਾ ਰਾਸ਼ਟਰ ਸਮਿਤੀ (TRS) ਦੇ ਸੰਸਦ ਮੈਂਬਰ ਜੇ ਸੰਤੋਸ਼ ਕੁਮਾਰ ਵੀ ਮੌਜੂਦ ਸਨ।
ਜਾਣਕਾਰੀ ਅਨੁਸਾਰ ਕੇਸੀਆਰ ਵੱਲੋਂ ਵਿਰੋਧੀ ਪਾਰਟੀਆਂ ਨੂੰ ਭਾਜਪਾ ਖ਼ਿਲਾਫ਼ ਇਕਜੁੱਟ ਹੋਣ ਦੇ ਸੱਦੇ ਤੋਂ ਬਾਅਦ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਪਿਛਲ੍ਹੇ ਮਹੀਨੇ ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਨੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਅਤੇ ਐਨਸੀਪੀ ਮੁਖੀ ਸ਼ਰਦ ਪਵਾਰ ਨਾਲ ਵੀ ਮੁਲਾਕਾਤ ਕੀਤੀ ਸੀ। ਉਥੇ ਹੀ ਇਸ ਤੋਂ ਪਹਿਲਾਂ ਉਨ੍ਹਾਂ ਦੀ ਪੱਛਮੀ ਬੰਗਾਲ ਦੀ ਹਮਰੁਤਬਾ ਮਮਤਾ ਬੈਨਰਜੀ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ. ਸਟਾਲਿਨ ਨਾਲ ਵੀ ਸੰਪਰਕ ਕੀਤਾ ਗਿਆ ਸੀ।
ਸੂਤਰਾਂ ਮੁਤਾਬਿਕ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਸਮਾਜਵਾਦੀ ਪਾਰਟੀ ਦੇ ਆਗੂ ਅਖਿਲੇਸ਼ ਯਾਦਵ ਅਤੇ ਹੋਰ ਆਗੂਆਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਸ਼ਿਵ ਸੈਨਾ ਦੇ ਮੁਖ ਪੱਤਰ 'ਸਾਮਨਾ' ਨੇ ਪਿਛਲੇ ਮਹੀਨੇ ਕਿਹਾ ਸੀ ਕਿ ਇਹ ਬੈਠਕ ਭਾਜਪਾ ਦੇ ਖਿਲਾਫ ਰਾਸ਼ਟਰੀ ਪੱਧਰ 'ਤੇ ਸਿਆਸੀ ਏਕਤਾ ਦੀ ਪ੍ਰਕਿਰਿਆ ਨੂੰ ਤੇਜ਼ ਕਰੇਗੀ। ਇਸ ਦੇ ਨਾਲ ਹੀ ਤੇਲੰਗਾਨਾ ਦੇ ਮੁੱਖ ਮੰਤਰੀ ਨੇ ਵੀ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਇਸ ਨੂੰ ਦੇਸ਼ 'ਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ, ਨਹੀਂ ਤਾਂ ਦੇਸ਼ 'ਬਰਬਾਦ' ਹੋ ਜਾਵੇਗਾ। ਉਨ੍ਹਾਂ ਸਿਆਸੀ ਤਾਕਤਾਂ ਨੂੰ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਇਕੱਠੇ ਹੋਣ ਦਾ ਸੱਦਾ ਵੀ ਦਿੱਤਾ।
ਇਹ ਵੀ ਪੜ੍ਹੋ: ਯੂਕਰੇਨ ਤੋਂ ਆਏ ਚੰਡੀਗੜ੍ਹ ਦੇ ਵਿਦਿਆਰਥੀ ਨਾਲ ਈਟੀਵੀ ਭਾਰਤ ਦੀ ਗੱਲਬਾਤ