ETV Bharat / bharat

ਦਿੱਲੀ ਵੱਲ ਵੱਧ ਰਹੇ ਕਿਸਾਨਾਂ ਦੇ ਸਮਰਥਨ 'ਚ ਆਏ ਯੂਪੀ ਦੇ ਕਿਸਾਨ

author img

By

Published : Nov 27, 2020, 11:36 AM IST

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਨੂੰ ਉੱਤਰ ਪ੍ਰੇਦਸ਼ ਦੇ ਕਿਸਾਨਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਯੂਪੀ ਦੇ ਕਿਸਾਨ ਵੱਡੇ ਪੱਧਰ 'ਤੇ ਸੜਕਾਂ 'ਤੇ ਉੱਤਰਣਗੇ। ਟਿਕੈਤ ਦੇ ਮੁਤਾਬਕ ਅੱਜ ਸਵੇਰੇ 11ਵਜੇ ਤੋਂ ਵੱਡੇ ਪ੍ਰਦਰਸ਼ਨ ਕੀਤੇ ਜਾਣਗੇ।

Farmers of UP came in support of the growing number of farmers moving towards Delhi
ਦਿੱਲੀ ਵੱਲ ਵੱਧ ਰਹੇ ਕਿਸਾਨਾਂ ਦੇ ਸਮਰਥਨ 'ਚ ਆਏ ਯੂਪੀ ਦੇ ਕਿਸਾਨ

ਨਵੀ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਨੂੰ ਉੱਤਰ ਪ੍ਰੇਦਸ਼ ਦੇ ਕਿਸਾਨਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਯੂਪੀ ਦੇ ਕਿਸਾਨ ਵੱਡੇ ਪੱਧਰ 'ਤੇ ਸੜਕਾਂ 'ਤੇ ਉੱਤਰਣਗੇ। ਟਿਕੈਤ ਦੇ ਮੁਤਾਬਕ ਅੱਜ ਸਵੇਰੇ 11ਵਜੇ ਤੋਂ ਵੱਡੇ ਪ੍ਰਦਰਸ਼ਨ ਕੀਤੇ ਜਾਣਗੇ।

ਇਸੇ ਨਾਲ ਹੀ ਟਿਕੈਤ ਨੇ ਉਚੇਚੇ ਤੌਰ 'ਤੇ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੇ ਨਾਲ ਹਨ। ਟਿਕੈਤ ਨੇ ਕੇਂਦਰ ਸਰਕਾਰ ਤੋਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਜਾਣਕਾਰੀ ਦੇ ਅਨੁਸਾਰ ਮੁਜੱਫਰਨਗਰ ਵਿੱਚ ਹੋਈ ਕਿਸਾਨਾਂ ਦੀ ਮਹਾਂ ਪੰਚਾਇਤ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।

ਦਿੱਲੀ ਜਾਂਦੇ ਕਿਸਾਨਾਂ ਪਾਣੀਪਤ ਲਾਏ ਡੇਰੇ

ਦਿੱਲੀ ਵੱਲ ਨੂੰ ਵੱਧ ਰਹੇ ਕਿਸਾਨਾਂ ਨੇ 26 ਨਵੰਬਰ ਦੀ ਰਾਤ ਨੂੰ ਹਰਿਆਣਾ ਦੇ ਪਾਣੀਪਤ ਵਿੱਚ ਡੇਰੇ ਲਾਏ ਹਨ। ਇਸ ਮਗਰੋਂ ਕਿਸਾਨ ਅੱਜ ਮੁੜ ਦਿੱਲੀ ਵੱਲ ਨੂੰ ਕੂਚ ਕਰਨਗੇ। ਇਸ ਦੇ ਮੱਦੇਨਜ਼ਰ ਹਰਿਆਣਾ ਦਿੱਲੀ ਬਾਰਡਰ 'ਤੇ ਵੱਡੀ ਮਾਤਰਾ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.