ਅੰਮ੍ਰਿਤਸਰ: ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਹਿਮਾਚਲ ਦੌਰੇ 'ਤੇ ਹਨ, ਪਰ ਉਸ ਤੋਂ ਪਹਿਲਾਂ ਉਹ ਪੰਜਾਬ ਅੰਮ੍ਰਿਤਸਰ ਬਿਆਸ ਸਥਿਤ ਰਾਧਾ ਸਵਾਮੀ ਡੇਰੇ 'ਤੇ ਪਹੁੰਚਣਗੇ। ਇਹ ਇਕ ਰਾਜਨੀਤਕ ਦੌਰਾ ਹੋ ਸਕਦਾ ਹੈ। ਦੂਜੇ ਪਾਸੇ, ਉਨ੍ਹਾਂ ਦੇ ਬਿਆਸ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਡੇਰਾ ਮੁਖੀ ਨਾਲ ਮਿਲਣ 'ਤੇ ਵੀ ਅਨੁਰੋਧ ਕੀਤਾ ਹੈ।
ਦਰਅਸਲ, ਪ੍ਰਧਾਨਮੰਤਰੀ ਸ਼ਨੀਵਾਰ ਨੂੰ ਹਿਮਾਚਲ ਪਹੁੰਚ ਰਹੇ ਹਨ ਤੇ ਹਿਮਾਚਲ ਵਿੱਚ ਰਾਧਾਸੁਆਮੀ ਡੇਰਾ ਸਮਰਥਕਾਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ ਜਿਸ ਨੂੰ ਦੇਖਦੇ ਹੋਏ ਉਹ ਪਹਿਲਾ ਡੇਰਾ ਬਿਆਸ ਪਹੁੰਚ ਰਹੇ ਹਨ ਅਤੇ ਡੇਰਾ ਮੁਖੀ ਨਾਲ ਮੁਲਾਕਾਤ ਵੀ ਕਰਨਗੇ। ਪਰ, ਇਸ ਦੇ ਚਲਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਹੁਣ ਦੇਸ਼ ਦੇ ਪ੍ਰਧਾਨਮੰਤਰੀ ਦਾ ਵਿਰੋਧ ਕਰਨ ਦਾ ਮਨ ਬਣਾ ਚੁੱਕੇ ਹਨ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਪੂਰੇ ਪੰਜਾਬ ਵਿਚ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ।
ਇਸ ਬਾਰੇ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪ੍ਰਧਾਨਮੰਤਰੀ ਨੇ ਲਖੀਮਪੁਰ ਖੀਰੀ ਵਿੱਚ ਮੰਤਰੀ ਦੇ ਪੁੱਤਰ ਨੂੰ ਬਚਾਉਣ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਦਿੱਲੀ ਵਿੱਚ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦਾ ਵੀ ਅਜੇ ਤੱਕ ਇਨਸਾਫ਼ ਨਹੀਂ ਮਿਲਿਆ, ਜੋ ਵਾਅਦੇ ਦੇਸ਼ ਦੇ ਪ੍ਰਧਾਨਮੰਤਰੀ ਨੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ। ਇਸ ਕਰਕੇ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਜਿਵੇਂ ਬਿਜਲੀ ਵੰਡ ਦਾ ਕੰਮ ਪ੍ਰਾਈਵੇਟ ਘਰਾਣਿਆਂ ਨੂੰ ਦਿੱਤਾ ਗਿਆ ਅਤੇ ਪੰਜਾਬ ਨੂੰ ਉਜਾੜਿਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਧਾਰਮਿਕ ਡੇਰੇ ਦੇ ਆਗੂ ਨੂੰ ਕੀਤੀ ਗਈ ਅਪੀਲ ਕਿਹਾ ਤੁਹਾਡਾ ਕੰਮ ਮਾਨਵਤਾ ਦੇ ਭਲੇ ਲਈ ਹੈ ਅਤੇ ਕਿਸਾਨਾਂ ਮਜ਼ਦੂਰਾਂ ਦੇ ਸਭ ਤੋਂ ਵੱਡੇ ਵਿਰੋਧੀ ਮੋਦੀ ਹਨ, ਤੁਹਾਨੂੰ ਉਨ੍ਹਾਂ ਨਾਲ ਨਹੀਂ ਮਿਲਣਾ ਚਾਹੀਦਾ। ਉਨ੍ਹਾਂ ਕਿਹਾ ਜਿਹੜਾ ਮੋਰਬੀ ਵਿੱਚ ਹਾਦਸਾ ਹੋਇਆ ਉਨ੍ਹਾਂ ਦੇ ਪਰਿਵਾਰਾਂ ਦੇ ਮੈਂਬਰ ਵਿਛੜ ਗਏ ਹਨ। ਉਨ੍ਹਾਂ ਦੇ ਨਾਲ ਅਸੀਂ ਦੁੱਖ ਸਾਂਝਾ ਕਰਦੇ ਹਾਂ ਕਿਹਾ ਜਿਹੜੇ ਕੰਪਨੀ ਦੇ ਐਮਡੀ ਹਨ ਉਨ੍ਹਾਂ 'ਤੇ ਪਰਚੇ ਵਿੱਚ ਪਾ ਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਉਸ ਮੁੱਦੇ ਤੋਂ ਧਿਆਨ ਹਟਾਉਣ ਲਈ ਮੋਦੀ ਸਰਕਾਰ ਕਾਰਪੋਰੇਟ ਪੱਖੀ ਮੀਡੀਆ ਹੈ। ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਬਦਨਾਮ ਕਰਨ 'ਤੇ ਲੱਗਾ ਹੋਇਆ ਹੈ।
ਖ਼ਾਸ ਕਰਕੇ ਹਵਾ ਅਤੇ ਪ੍ਰਦੂਸ਼ਣ ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਵਾ ਵਿੱਚ ਪ੍ਰਦੂਸ਼ਣ ਇਕੱਲਾ ਪਰਾਲੀ ਦੇ ਨਾਲ ਨਹੀਂ ਹੁੰਦਾ। ਪਰਾਲੀ ਦੇ ਨਾਲ ਇਕੱਲਾ ਸਾਢੇ ਚਾਰ ਫ਼ੀਸਦੀ ਹੁੰਦਾ ਹੈ ਜਿਸ ਦੀ ਸੁਪਰੀਮ ਕੋਰਟ ਵਿੱਚ ਰਿਪੋਰਟ ਦਾਖਲ ਹੋਈ ਹੈ। ਉਨ੍ਹਾਂ ਕਿਹਾ ਕਿ ਅਸੀਂ ਪ੍ਰਦੂਸ਼ਣ ਦੇ ਹੱਕ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਹੜੇ ਮੁਕੱਦਮੇ ਕਰ ਰਹੀ ਹੈ, ਜਿਹੜੇ ਨੰਬਰਦਾਰਾਂ ਦੇ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ। ਇਸ ਦਾ ਵਿਰੋਧ ਕਰਾਂਗੇ ਇਹ ਮਸਲੇ ਦਾ ਹੱਲ ਨਹੀਂ ਹੈ।
ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਅੱਜ ਗੁਜਰਾਤ ਵਿੱਚ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਕਰੇਗੀ ਐਲਾਨ