ETV Bharat / bharat

ਜੇਲ੍ਹਾਂ ‘ਚ ਬੰਦ ਕਿਸਾਨਾਂ ਦੀ ਰਿਹਾਈ ਲਈ ਕਿਸਾਨਾਂ ਵੱਲੋਂ ਧਰਨੇ

ਕਿਸਾਨਾਂ (Farmers) ਖ਼ਿਲਾਫ਼ ਦੇਸ਼ ਧ੍ਰੋਹ ਦੇ ਮਾਮਲੇ ਵਿਰੋਧ ਸਿਰਸਾ ਦੀ ਮਿੰਨੀ ਸਕੱਤਰੇਤ (Mini Secretariat) ਬਾਹਰ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੇ ਹੱਲ ਨੂੰ ਲੈਕੇ ਕਿਸਾਨਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਬੈਠਕਾਂ ਵੀ ਲਗਾਤਾਰ ਹੁੰਦੀਆਂ ਜਾ ਰਹੀ ਹਨ।

ਜੇਲ੍ਹਾਂ ‘ਚ ਬੰਦ ਕਿਸਾਨਾਂ ਦੀ ਰਿਹਾਈ ਲਈ ਕਿਸਾਨਾਂ ਵੱਲੋਂ ਧਰਨੇ
ਜੇਲ੍ਹਾਂ ‘ਚ ਬੰਦ ਕਿਸਾਨਾਂ ਦੀ ਰਿਹਾਈ ਲਈ ਕਿਸਾਨਾਂ ਵੱਲੋਂ ਧਰਨੇ
author img

By

Published : Jul 21, 2021, 8:34 PM IST

ਸਿਰਸਾ: ਕਿਸਾਨਾਂ ਖ਼ਿਲਾਫ਼ ਦੇਸ਼ ਧ੍ਰੋਹ ਦੇ ਕੇਸ ਲਗਾਤਾਰ ਵੱਧ ਰਹੇ ਹਨ। ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਅਤੇ ਕੇਸ ਹਟਾਉਣ ਦੀ ਮੰਗ ਕਰਦਿਆਂ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਸਿਰਸਾ ਦੇ ਮਿੰਨੀ ਸਕੱਤਰੇਤ ਦੇ ਬਾਹਰ ਧਰਨੇ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਹੁਣ ਤੱਕ ਤਿੰਨ ਵਾਰ ਗੱਲਬਾਤ ਹੋ ਚੁੱਕੀ ਹੈ। ਜਿਸ ਵਿੱਚ ਕਿਸਾਨਾਂ ‘ਤੇ ਦਰਜ ਮਾਮਲਿਆ ‘ਤੇ ਕੋਈ ਹੱਲ ਨਹੀਂ ਨਿਕਲ ਸਕਿਆ।

ਮੰਗਲਵਾਰ ਨੂੰ ਵੀ ਇਸ ਮਾਮਲੇ ਵਿੱਚ ਕਿਸਾਨਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਈ ਸੀ। ਹਾਲਾਂਕਿ ਇਹ ਮੀਟਿੰਗ ਬੇਸਿੱਟਾ ਰਹੀ। ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ। ਕਿ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ। ਨਾਲ ਹੀ ਜਿਨ੍ਹਾਂ ਕਿਸਾਨਾਂ ‘ਤੇ ਮਾਮਲੇ ਦਰਜ ਹਨ, ਉਨ੍ਹਾਂ ਨੂੰ ਵੀ ਪੂਰਨ ਤੌਰ ‘ਤੇ ਰੱਦ ਕੀਤਾ ਜਾਵੇ।

ਕਿਸਾਨ ਆਗੂਆਂ ਨੇ ਕਿਹਾ, ਕਿ 21 ਜੁਲਾਈ ਨੂੰ ਭਾਵਦੀਨ ਟੋਲ ਪਲਾਜ਼ਾ, ਖੂਈਆਂ ਮਲਕਾਣਾ ਟੌਲ ਪਲਾਜ਼ਾ ਅਤੇ ਪੰਜਵਾਨਾ ਹਾਈਵੇ ਨੂੰ 2 ਘੰਟੇ ਲਈ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਸਵੇਰੇ 9 ਵਜੇ ਤੋਂ 11 ਵਜੇ ਤੱਕ ਕੀਤਾ ਗਿਆ।

11 ਜੁਲਾਈ ਨੂੰ ਹਰਿਆਣਾ ਦੇ ਡਿਪਟੀ ਸਪੀਕਰ ਰਣਬੀਰ ਗੰਗਵਾ ਦੀ ਕਾਰ ‘ਤੇ ਹਮਲਾ ਹੋਇਆ ਸੀ। ਡਿਪਟੀ ਸਪੀਕਰ ਦੀ ਗੱਡੀ 'ਤੇ ਉਸ ਵੇਲੇ ਹਮਲਾ ਕੀਤਾ ਗਿਆ ਸੀ। ਜਦੋਂ ਉਹ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿੱਚ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਰਤ ਰਹੇ ਸਨ।

ਇਹ ਵੀ ਪੜ੍ਹੋ:200 ਕਿਸਾਨ ਪਹੁੰਚਣਗੇ ਜੰਤਰ-ਮੰਤਰ, ਸਾਰਿਆਂ ਕੋਲ ਕਿਸਾਨ ਮੋਰਚਾ ਕਾਰਡ ਹੋਵੇਗਾ

ETV Bharat Logo

Copyright © 2024 Ushodaya Enterprises Pvt. Ltd., All Rights Reserved.