ਕਰਨਾਲ: ਹਰਿਆਣਾ ਦੇ ਕਰਨਾਲ (Karnal of Haryana) ਵਿੱਚ ਅੱਜ ਤੀਜੇ ਦਿਨ ਵੀ ਕਿਸਾਨਾਂ ਵਿਰੋਧ ਜਾਰੀ ਹੈ। ਕਰਨਾਲ ਜ਼ਿਲ੍ਹਾ ਪ੍ਰਸ਼ਾਸਨ (Karnal Mini Secretariat) ਅਤੇ ਕਿਸਾਨਾਂ ਦਰਮਿਆਨ ਬੁੱਧਵਾਰ ਨੂੰ ਹੋਈ ਗੱਲਬਾਤ ਵੀ ਅਸਫ਼ਲ ਰਹੀ। ਦੋਵੇਂ ਧਿਰਾਂ ਹੜਤਾਲ ਨੂੰ ਖ਼ਤਮ ਕਰਨ ਲਈ ਅਜੇ ਤੱਕ ਕਿਸੇ ਸਮਝੌਤੇ 'ਤੇ ਨਹੀਂ ਹੋਇਆ।
ਇਸ ਲਈ ਸਰਕਾਰ ਨੇ ਕਰਨਾਲ (Government Karnal) ਵਿੱਚ ਇੰਟਰਨੈਟ ਸੇਵਾਵਾਂ ਅਤੇ ਐਸਐਮਐਸ (SMS) ਸੇਵਾਵਾਂ ਨੂੰ ਫਿਲਹਾਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਕਰਨਾਲ ਵਿੱਚ ਵੀਰਵਾਰ ਰਾਤ 12 ਵਜੇ ਤੱਕ ਇੰਟਰਨੈਟ ਸੇਵਾਵਾਂ ਬੰਦ ਰਹਿਣਗੀਆਂ।
ਹੁਣ ਤੱਕ ਕਿਸਾਨ ਅਤੇ ਪ੍ਰਸ਼ਾਸਨ ਆਪਣੇ-ਆਪਣੇ ਸਟੈਂਡ 'ਤੇ ਕਾਇਮ ਹਨ। ਜਿਸਦੇ ਚੱਲਦੇ ਗੱਲਬਾਤ ਕਿਸੇ ਸਮਝੌਤੇ 'ਤੇ ਨਹੀਂ ਪਹੁੰਚੀ। ਬੁੱਧਵਾਰ ਨੂੰ ਕਿਸਾਨਾਂ ਦੀ 11 ਮੈਂਬਰੀ ਕਮੇਟੀ ਪ੍ਰਸ਼ਾਸਨ ਨਾਲ ਗੱਲ ਕਰਨ ਲਈ ਜ਼ਿਲ੍ਹਾ ਸਕੱਤਰੇਤ ਪਹੁੰਚੀ।
ਮੀਟਿੰਗ ਵਿੱਚ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਜ਼ੂਦ ਸਨ। ਕਿਸਾਨ ਕਰਨਾਲ ਦੇ ਐਸਡੀਐਮ ਆਯੂਸ਼ ਸਿਨਹਾ (SDM Ayush Sinha) 'ਤੇ ਕਾਰਵਾਈ ਦੀ ਮੰਗ ਕਰ ਰਹੇ ਹਨ ਪਰ ਤੀਜੀ ਗੱਲਬਾਤ ਅਸਫ਼ਲ ਹੋਣ ਤੋਂ ਬਾਅਦ ਕਿਸਾਨਾਂ ਨੇ ਮਿੰਨੀ ਸਕੱਤਰੇਤ ਵਿਖੇ ਸਿੰਘੂ ਅਤੇ ਟਿਕਰੀ ਸਰਹੱਦ ਵਰਗੇ ਅੰਦੋਲਨ ਦਾ ਐਲਾਨ ਕੀਤਾ ਹੈ।
ਮੀਟਿੰਗ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ (Farmer leader Rakesh Tikait) ਨੇ ਕਿਹਾ ਕਿ ਅਧਿਕਾਰੀ ਸਾਡੀ ਇੱਕ ਵੀ ਗੱਲ ਮੰਨਣ ਲਈ ਤਿਆਰ ਨਹੀਂ ਹਨ। ਜੇਕਰ ਐਸਡੀਐਮ (SDM) 'ਤੇ ਕਾਰਵਾਈ ਦੀ ਪਹਿਲੀ ਮੰਗ ਹੀ ਨਾ ਮੰਨੀ ਗਈ ਤਾਂ ਬਾਕੀ ਦੋ ਮੰਗਾਂ ਵੀ ਕੀ ਮੰਨਣਗੇ।
ਇਸ ਲਈ ਹੁਣ ਕਰਨਾਲ ਵਿੱਚ ਸਕੱਤਰੇਤ ਵਿਖੇ ਇੱਕ ਪੱਕਾ ਮੋਰਚਾ ਬਣਾਇਆ ਜਾਵੇਗਾ ਅਤੇ ਧਰਨਾ ਜਾਰੀ ਰਹੇਗਾ। ਕਿਸਾਨ ਉਦੋਂ ਤੱਕ ਬੈਠਣਗੇ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਮੰਨਦੀ। ਇਥੇ ਵੀ ਦਿੱਲੀ ਦੀ ਸਰਹੱਦ ਦੀ ਤਰ੍ਹਾਂ ਧਰਨਾ ਲਗਾਤਾਰ ਜਾਰੀ ਰਹੇਗਾ।
ਕਿਸਾਨਾਂ ਦੀਆਂ ਮੰਗਾਂ: ਇਸ ਤੋਂ ਪਹਿਲਾਂ 28 ਅਗਸਤ ਨੂੰ ਕਿਸਾਨਾਂ ਨੇ ਲਾਠੀਚਾਰਜ ਦੇ ਵਿਰੋਧ ਵਿੱਚ ਸਰਕਾਰ ਦੇ ਸਾਹਮਣੇ ਤਿੰਨ ਮੰਗਾਂ ਰੱਖੀਆਂ ਸਨ।
- ਪਹਿਲੀ ਮੰਗ ਇਹ ਹੈ ਕਿ ਲਾਠੀਚਾਰਜ ਕਰਨ ਵਾਲੇ ਐਸਡੀਐਮ (SDM) ਸਮੇਤ ਸਰਕਾਰੀ ਅਧਿਕਾਰੀਆਂ ਵਿਰੁੱਧ ਐਫਆਈਆਰ (FIR) ਦਰਜ ਕੀਤੀ ਜਾਵੇ।
- ਦੂਜੀ ਮੰਗ ਇਹ ਹੈ ਕਿ ਜਿਸ ਕਿਸਾਨ ਦੀ ਮੌਤ ਹੋ ਚੁੱਕੀ ਹੈ, ਉਸ ਦੇ ਪਰਿਵਾਰ ਨੂੰ 25 ਲੱਖ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।
- ਤੀਜੀ ਮੰਗ ਇਹ ਹੈ ਕਿ ਪੁਲਿਸ ਲਾਠੀਚਾਰਜ ਨਾਲ ਜ਼ਖਮੀ ਹੋਏ ਸਾਰੇ ਕਿਸਾਨਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇ।
ਇਨ੍ਹਾਂ ਤਿੰਨ ਮੰਗਾਂ ਨੂੰ ਮੰਨਣ ਲਈ ਕਿਸਾਨਾਂ ਨੇ ਸਰਕਾਰ ਨੂੰ 6 ਸਤੰਬਰ ਤੱਕ ਦਾ ਅਲਟੀਮੇਟਮ (Ultimatum) ਦਿੱਤਾ ਸੀ, ਪਰ ਸਰਕਾਰ ਨੇ ਇਨ੍ਹਾਂ ਮੰਗਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ: ਕੀ ਕੇਂਦਰੀ ਐਮਐਸਪੀ ਕਿਸਾਨਾਂ ਨਾਲ ਧੋਖਾ ਨਹੀਂ:ਟਿਕੈਤ