ਸ਼ਿਮਲਾ: ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ 55 ਦਿਨਾਂ ਤੋਂ ਦਿੱਲੀ ਬਾਰਡਰਾਂ ਉੱਤੇ ਡਟੇ ਹੋਏ ਹਨ। ਕਿਸਾਨ ਅੰਦੋਲਨ ਲਈ ਸਮਰਥਨ ਜੁਟਾਉਣ ਲਈ 3 ਕਿਸਾਨ ਸਿੰਘੂ ਬਾਰਡਰ ਤੋਂ ਸ਼ਿਮਲਾ ਰਿਜ ਮੈਦਾਨ ਆਏ ਹਨ। ਤਿੰਨ ਕਿਸਾਨਾਂ ਨੂੰ ਪੁਲਿਸ ਨੇ ਰਿਜ ਮੈਦਾਨ ਪਹੁੰਚਣ ਤੋਂ ਪਹਿਲਾਂ ਹੀ ਚਰਚ ਕੋਲ ਰੋਕ ਲਿਆ। ਇਹ ਤਿੰਨ ਕਿਸਾਨ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਸ਼ਿਮਲਾ ਪਹੁੰਚੇ ਸੀ। ਪੁਲਿਸ ਇਨ੍ਹਾਂ ਨੂੰ ਰਿਜ ਮੈਦਾਨ ਤੋਂ ਲੈ ਕੇ ਸਦਰ ਪੁਲਿਸ ਥਾਣਾ ਵਿੱਚ ਲੈ ਗਈ।
ਪੱਤਰਕਾਰਾਂ ਨਾਲ ਹੋਈ ਧੱਕਾ-ਮੁੱਕੀ
ਇਹ ਕਿਸਾਨ ਸ਼ਿਮਲਾ ਦੇ ਰਿਜ ਮੈਦਾਨ ਉੱਤੇ ਲੋਕਾਂ ਨਾਲ ਕਿਸਾਨ ਅੰਦੋਲਨ ਦੇ ਲਈ ਸਮਰਥਨ ਮੰਗਣ ਲਈ ਪਹੁੰਚੇ ਸੀ ਪਰ ਪੁਲਿਸ ਨੇ ਉਨ੍ਹਾਂ ਨੇ ਹਿਰਾਸਤ ਵਿੱਚ ਲੈ ਲਿਆ। ਕਿਸਾਨ ਅੰਦੋਲਨ ਦੇ ਸਮਰਥਕਾਂ ਨੇ ਪੁਲਿਸ 'ਤੇ ਗਲਤ ਤਰੀਕੇ ਨਾਲ ਕਾਰਵਾਈ ਕਰਨ ਦਾ ਇਲਜ਼ਾਮ ਲਗਾਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸ਼ਾਤੀ ਨਾਲ ਰਿਜ ਮੈਦਾਨ ਵੱਲ ਜਾ ਰਹੇ ਸੀ, ਪਰ ਉਨ੍ਹਾਂ ਨੂੰ ਰਸਤੇ ਵਿੱਚ ਰੋਕ ਦਿੱਤਾ।
ਸਮਰਥਨ ਲੈਣ ਪਹੁੰਚੇ ਕਿਸਾਨ ਆਗੂ
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਨੂੰ ਸਫਲ ਬਣਾਉਣ ਦੇ ਲਈ ਕਿਸਾਨ ਯੂਨੀਅਨ ਅਤੇ ਅੰਦੋਲਨਕਾਰੀ ਕਿਸਾਨ ਥਾਂ-ਥਾਂ ਉੱਤੇ ਜਾ ਕੇ ਸੰਪਰਕ ਰਹੇ ਹਨ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕਾਂ ਨੂੰ ਅੰਦੋਲਨ ਵਿੱਚ ਸ਼ਾਮਲ ਕਰਨ ਲਈ ਜ਼ੋਰ ਲਗਾਇਆ ਜਾ ਰਿਹਾ ਹੈ। ਕਿਸਾਨਾਂ ਦੀ ਰਣਨੀਤੀ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਹਰ ਖੇਤਰ ਤੋਂ ਲੋਕਾਂ ਨੂੰ ਲਾਮਬੰਦ ਕਰਨ ਦੀ ਹੈ।