ਕਰਨਾਲ: ਹਰਿਆਣਾ ਦੇ ਕਰਨਾਲ ਵਿੱਚ ਮਿੰਨੀ ਸਕੱਤਰੇਤ (Karnal Mini Secretariat) ਦੇ ਬਾਹਰ ਕਿਸਾਨਾਂ ਦਾ ਧਰਨਾ ਜਾਰੀ ਹੈ। ਪ੍ਰਸ਼ਾਸਨ ਨਾਲ ਦੋ ਵਾਰ ਅਸਫਲ ਗੱਲਬਾਤ ਤੋਂ ਬਾਅਦ ਕਿਸਾਨ ਮਿੰਨੀ ਸਕੱਤਰੇਤ ਦੇ ਬਾਹਰ ਧਰਨੇ 'ਤੇ ਡਟੇ ਹਨ। ਕਿਸਾਨ ਤਿੰਨ ਮੰਗਾਂ ਨੂੰ ਪੂਰਾ ਕਰਨ ਦੀ ਮੰਗ 'ਤੇ ਅੜੇ ਹੋਏ ਹਨ।
ਮੰਗਲਵਾਰ ਰਾਤ ਨੂੰ ਈਟੀਵੀ ਭਾਰਤ ਦੀ ਟੀਮ ਵੀ ਕਿਸਾਨਾਂ ਦੇ ਨਾਲ ਮਿੰਨੀ ਸਕੱਤਰੇਤ ਦੇ ਬਾਹਰ ਪੂਰੀ ਰਾਤ ਮੌਜੂਦ ਰਹੀ। ਇਸ ਦੌਰਾਨ ਕਿਸਾਨਾਂ ਨੇ ਗੱਲਬਾਤ ਵਿੱਚ ਦੱਸਿਆ ਕਿ ਉਹ ਸਰਕਾਰ ਦਾ ਭੁਲੇਖਾ ਦੂਰ ਕਰਨਾ ਚਾਹੁੰਦੇ ਹਨ। ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵੀ ਰੱਦ ਕਰਵਾਇਆ ਜਾਵੇਗਾ ਅਤੇ ਮਹਾਪੰਚਾਇਤ ਦੁਆਰਾ ਲਏ ਗਏ ਫੈਸਲੇ ਅਤੇ ਲਾਠੀਚਾਰਜ ਵਿੱਚ ਸ਼ਹੀਦ ਹੋਏ ਕਿਸਾਨ ਦੇ ਸਬੰਧ ਵਿੱਚ ਤਿੰਨ ਮੰਗਾਂ ਵੀ ਪੂਰੀਆਂ ਕਰਵਾਈਆਂ ਜਾਣਗੀਆਂ। ਧਰਨਾ ਦੇ ਰਹੇ ਕਿਸਾਨਾਂ ਨੇ ਸਪੱਸ਼ਟ ਕਿਹਾ ਕਿ ਹੁਣ ਸਰਕਾਰ ਨਾਲ ਆਰ-ਪਾਰ ਦੀ ਲੜਾਈ ਹੋਵੇਗੀ।
ਦੇਰ ਰਾਤ ਈਟੀਵੀ ਭਾਰਤ ਨੇ ਦਿੱਲੀ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ਦਾ ਦੌਰਾ ਕੀਤਾ। ਇਸ ਦੌਰਾਨ ਬਹੁਤ ਸਾਰੇ ਕਿਸਾਨ ਆਪਣੇ ਵਾਹਨ ਸੜਕਾਂ ਦੇ ਕਿਨਾਰੇ ਲਗਾ ਕੇ ਨੈਸ਼ਨਲ ਹਾਈਵੇਅ 44 'ਤੇ ਆਰਾਮ ਕਰਦੇ ਹੋਏ ਮਿਲੇ। ਕੁਝ ਕਿਸਾਨ ਤਾਸ਼ ਖੇਡ ਕੇ ਆਪਣਾ ਸਮਾਂ ਬਿਤਾ ਰਹੇ ਸੀ। ਕਿਸਾਨਾਂ ਨੇ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ।
ਇਹ ਵੀ ਪੜੋ: ਕਿਸਾਨ ਮਹਾਪੰਚਾਇਤ: ਕਰਨਾਲ 'ਚ ਕਿਸਾਨਾਂ ਦਾ ਹੱਲਾ ਬੋਲ, ਸਰਕਾਰ ਨੂੰ ਪਾਈ ਬਿਪਤਾ
ਸੂਬੇ ਦੇ ਵੱਖ -ਵੱਖ ਹਿੱਸਿਆਂ ਅਤੇ ਸੂਬੇ ਤੋਂ ਬਾਹਰਲੇ ਜ਼ਿਲ੍ਹਿਆਂ ਦੇ ਬਹੁਤ ਸਾਰੇ ਕਿਸਾਨ ਆਰਾਮ ਕਰਨ ਲਈ ਨੈਸ਼ਨਲ ਹਾਈਵੇਅ 44 'ਤੇ ਡਟੇ ਹੋਏ ਸੀ। ਕੁਝ ਕਿਸਾਨਾਂ ਨੇ ਇਹ ਵੀ ਕਿਹਾ ਕਿ ਇਹ ਸਾਡੀ ਮਜਬੂਰੀ ਹੈ ਕਿ ਅਸੀਂ ਆਪਣੇ ਘਰ ਦਾ ਆਰਾਮ ਛੱਡ ਕੇ ਬਾਹਰ ਸੜਕਾਂ ਤੇ ਸੌ ਰਹੇ ਹਾਂ। ਕਾਬਿਲੇਗੌਰ ਹੈ ਕਿ ਪ੍ਰਸ਼ਾਸਨ ਦੀਆਂ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਦਿਆਂ ਕਿਸਾਨਾਂ ਨੇ ਕਰਨਾਲ ਜ਼ਿਲ੍ਹਾ ਸਕੱਤਰੇਤ ਦਾ ਘਿਰਾਓ ਕੀਤਾ ਹੈ। ਹੁਣ ਦੇਖਣਾ ਇਹ ਹੈ ਕਿ ਹਜ਼ਾਰਾਂ ਦੀ ਗਿਣਤੀ ’ਚ ਕਿਸਾਨਾਂ ਦੇ ਜ਼ਿਲ੍ਹਾ ਸਕੱਤਰੇਤ 'ਤੇ ਕਬਜ਼ਾ ਕਰਨ ਤੋਂ ਬਾਅਦ ਅਗਲਾ ਫੈਸਲਾ ਕੀ ਲੈਣਾ ਹੈ।
ਇਹ ਵੀ ਪੜੋ: ਲਾਲ ਕਿਲ੍ਹਾ ਹਿੰਸਾ ਮਾਮਲਾ: ਲੱਖਾ ਸਿਧਾਣਾ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ