ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਵਿਚ ਕੇਂਦਰ ਸਰਕਾਰ ਖਿਲਾਫ਼ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ। ਦਿੱਲੀ ਬਰੂਹਾਂ ਉਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਅੰਦੋਲਨ ਚੱਲ ਰਿਹਾ ਹੈ।ਸੰਯੁਕਤ ਕਿਸਾਨ ਮੋਰਚਾ ਵੱਲੋਂ ਸਮੇਂ ਸਮੇਂ ਉਤੇ ਵੱਖ ਵੱਖ ਤਰ੍ਹਾਂ ਨਾਲ ਰੋਸ ਪ੍ਰਗਟ ਕੀਤਾ ਜਾਂਦਾ ਹੈ।ਸੰਯੁਕਤ ਕਿਸਾਨ ਮੋਰਚਾ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ।ਤੁਹਾਨੂੰ ਦੱਸਦੇਈਏ ਕਿ ਭਾਰਤ ਬੰਦ ਦੀ ਕਾਲ ਨੂੰ ਲੈ ਕੇ 100 ਤੋਂ ਵਧੇਰੇ ਜਥੇਬੰਦੀਆਂ (Organizations) ਸਮਰਥਨ ਦੇਣ ਲਈ ਅੱਗੇ ਆਈਆ ਹਨ।
ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਬੰਦ ਵਿੱਚ ਰਾਸ਼ਟਰੀ ਰਾਜਨੀਤਿਕ ਪਾਰਟੀਆਂ, ਟਰੇਡ ਯੂਨੀਅਨਾਂ, ਕਿਸਾਨ ਯੂਨੀਅਨਾਂ, ਨੌਜਵਾਨਾਂ, ਅਧਿਆਪਕਾਂ, ਮਜ਼ਦੂਰਾਂ ਅਤੇ ਹੋਰਾਂ ਸਮੇਤ ਲਗਭਗ 100 ਸੰਗਠਨ ਹਿੱਸਾ ਲੈਣਗੇ।ਕਈ ਕਿਸਾਨ ਸੰਗਠਨਾਂ ਦੇ ਨਾਲ ਨਾਲ ਟਰੇਡ ਯੂਨੀਅਨਾਂ, ਟਰੇਡ ਯੂਨੀਅਨਾਂ, ਕਰਮਚਾਰੀ ਅਤੇ ਵਿਦਿਆਰਥੀ ਯੂਨੀਅਨਾਂ, ਮਹਿਲਾ ਸੰਗਠਨ, ਟਰਾਂਸਪੋਰਟਰ ਸੰਗਠਨ ਭਾਰਤ ਬੰਦ ਵਿੱਚ ਸ਼ਾਮਲ ਹੋ ਰਹੇ ਹਨ।ਦੇਸ਼ ਭਰ ਵਿਚ ਮਹਾ ਪੰਚਾਇਤਾ ਕੀਤੀਆ ਹਨ। ਕਿਸਾਨ ਆਗੂਆਂ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਮੌਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਦੇਸ਼ ਭਰ ਵਿਚਲੀਆਂ ਖੱਬੇ ਪੱਖੀ ਪਾਰਟੀਆਂ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ , ਭਾਰਤੀ ਕਮਿਊਨਿਸਟ ਪਾਰਟੀ , ਫਾਰਵਰਡ ਬਲਾਕ ਅਤੇ ਇਨਕਲਾਬੀ ਸਮਾਜਵਾਦੀ ਪਾਰਟੀ ਵੱਲੋਂ ਜਾਰੀ ਸਾਂਝੇ ਬਿਆਨ ਵਿੱਚ ਲੋਕਾਂ ਨੂੰ ਭਾਰਤ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ।
ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਕਰਨ ਦੀ ਅਪੀਲ ਕੀਤੀ ਹੈ।ਇਸ ਮੌਕੇ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸ਼ਾਤੀਮਈ ਢੰਗ ਨਾਲ 27 ਸਤੰਬਰ ਨੂੰ ਭਾਰਤ ਬੰਦ ਕਰਾਂਗੇ ਅਤੇ ਸਰਕਰਾ ਖਿਲਾਫ਼ ਪ੍ਰਦਰਸ਼ਨ ਕੀਤੇ ਜਾਣਗੇ।
ਇਹ ਵੀ ਪੜੋ:90 ਸਾਲਾਂ ਮਾਤਾ ਨੇ ਚਲਾਈ ਕਾਰ, ਸੀ.ਐੱਮ. ਨੇ ਵੀਡੀਓ ਕੀਤਾ ਸਾਂਝਾ