ETV Bharat / bharat

ਕਿਸਾਨ ਅੰਦੋਲਨ ਦੇ 11 ਮਹੀਨੇ: ਦੇਸ਼ ਭਰ 'ਚ 3 ਘੰਟਿਆਂ ਲਈ ਪ੍ਰਦਰਸ਼ਨ - 3 ਘੰਟਿਆਂ ਲਈ ਪ੍ਰਦਰਸ਼ਨ

ਕੇਂਦਰ ਸਰਕਾਰ ਦੇ 3 ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ ਹੋਣ ਤੇ ਲਖੀਮਪੁਰ ਖੀਰੀ ਹਿੰਸਾ 'ਚ ਮੰਤਰੀ ਦੀ ਗ੍ਰਿਫ਼ਤਾਰੀ ਨਾ ਹੋਣ ਦੇ ਵਿਰੋਧ 'ਚ ਅੱਜ ਕਿਸਾਨਾਂ ਵੱਲੋਂ ਦੇਸ਼ ਭਰ 'ਚ 3 ਘੰਟਿਆਂ ਲਈ ਪ੍ਰਦਰਸ਼ਨ ਕੀਤਾ ਜਾਵੇਗਾ।

ਕਿਸਾਨ ਅੰਦੋਲਨ ਦੇ 11 ਮਹੀਨੇ
ਕਿਸਾਨ ਅੰਦੋਲਨ ਦੇ 11 ਮਹੀਨੇ
author img

By

Published : Oct 26, 2021, 7:21 AM IST

Updated : Oct 26, 2021, 10:24 AM IST

ਚੰਡੀਗੜ੍ਹ: ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨ ਅੰਦੋਲਨ ਦੇ ਅੱਜ (ਮੰਗਲਵਾਰ) 11 ਮਹੀਨੇ ਪੂਰੇ ਹੋ ਗਏ ਹਨ, ਪਰ ਕੇਂਦਰ ਸਰਕਾਰ ਤੇ ਕਿਸਾਨਾਂ ਦਰਮਿਆਨ ਅਜੇ ਵੀ ਕੋਈ ਹੱਲ ਨਹੀਂ ਨਿਕਲਿਆ ਹੈ। ਇਸੇ ਦੇ ਤਹਿਤ ਕਿਸਾਨ ਅੱਜ ਦੇਸ਼ ਭਰ 'ਚ 3 ਘੰਟਿਆਂ ਲਈ ਧਰਨਾ ਪ੍ਰਦਰਸ਼ਨ ਕਰਨਗੇ।

ਇਸੇ ਕੜੀ ਵਿੱਚ ਕਿਸਾਨ ਆਗੂ ਹੁਣ ਇੱਕ ਵਾਰ ਫਿਰ ਲਖੀਮਪੁਰ ਖੀਰੀ ਕਾਂਡ (Lakhimpur incident case) ਬਾਰੇ ਕਿਸਾਨਾਂ ਨੂੰ ਸੁਚੇਤ ਕਰ ਰਹੇ ਹਨ। ਲਖੀਮਪੁਰ ਹਿੰਸਾ ਮਾਮਲੇ 'ਚ ਕੇਂਦਰੀ ਰਾਜ ਮੰਤਰੀ ਦੀ ਗ੍ਰਿਫ਼ਤਾਰੀ ਨਾ ਹੋਣ ਦਾ ਵੀ ਵਿਰੋਧ ਜਤਾਇਆ ਜਾਵੇਗਾ।

  • काले कृषि कानूनों की वापसी और MSP पर जब-तक गारंटी कानून नहीं बनाएं जाते तब तक आंदोलन जारी रहेगा ।#11monthsOfFarmersProtest

    — Rakesh Tikait (@RakeshTikaitBKU) October 26, 2021 " class="align-text-top noRightClick twitterSection" data=" ">

ਇਸ ਦੌਰਾਨ ਕਿਸਾਨਾਂ ਨੇ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਅਜੈ ਮਿਸ਼ਰਾ ਦੇ ਪਿਤਾ ਅਜੈ ਮਿਸ਼ਰਾ ਨੂੰ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੋਂ ਹਟਾਉਣ, ਅਜੈ ਮਿਸ਼ਰਾ ਦੀ ਗ੍ਰਿਫ਼ਤਾਰੀ ਅਤੇ ਸੁਪਰੀਮ ਕੋਰਟ ਦੀ ਨਿਗਰਾਨੀ ਚ ਘਟਨਾ ਦੀ ਜਾਂਚ ਦੀ ਮੰਗ ਨੂੰ ਲੈ ਕੇ ਦੇਸ਼ਭਰ ਚ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ ਕਰਨਗੇ। ਇਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਮੋਰਚਾ ਵੱਲੋਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮੰਗ ਪੱਤਰ ਭੇਜਿਆ ਜਾਵੇਗਾ।

ਰਾਸ਼ਟਰਪਤੀ ਕੋਵਿੰਦ ਨੂੰ ਦਿੱਤੇ ਮੰਗ ਪੱਤਰ ਵਿੱਚ ਲਿਖਿਆ ਗਿਆ ਹੈ ਕਿ 3 ਅਕਤੂਬਰ, 2021 ਨੂੰ ਲਖੀਮਪੁਰ ਖੀਰੀ ਕਿਸਾਨ ਕਤਲੇਆਮ (ਜਿਸ ਤੋਂ ਬਾਅਦ 3 ਹਫ਼ਤਿਆਂ ਤੋਂ ਵੱਧ ਸਮਾਂ ਬੀਤ ਗਿਆ ਹੈ) ਵਿੱਚ ਜਿਸ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ, ਉਸ ਤੋਂ ਪੂਰਾ ਦੇਸ਼ ਨਿਰਾਸ਼ ਅਤੇ ਗੁੱਸੇ ਵਿੱਚ ਹੈ। ਇਸ ਘਟਨਾ ਨੂੰ ਲੈ ਕੇ ਸੁਪਰੀਮ ਕੋਰਟ ਪਹਿਲਾਂ ਹੀ ਕਈ ਪ੍ਰਤੀਕੂਲ ਟਿੱਪਣੀਆਂ ਕਰ ਚੁੱਕੀ ਹੈ।

  • सभी किसान साथियों से अनुरोध है की लखीमपुर खीरी में हुए हत्याकांड के दोषी अजय टेनी मिश्रा की गिरफ्तारी की मांग और 3 काले कानूनों को रद्द करने और MSP की गारंटी कानून की मांग को लेकर कल होने वाले प्रदर्शन को पूरे देश में सफल बनाने का काम करें - @GurnamsinghBku #FarmersProtest pic.twitter.com/GGWtpJVTLa

    — Bhartiya Kisan Union Charuni (@BKU_Charuni) October 25, 2021 " class="align-text-top noRightClick twitterSection" data=" ">

ਇਸ ਤੋਂ ਇਲਾਵਾ ਮੰਗ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਮਹੱਤਵਪੂਰਨ ਗੱਲ ਇਹ ਹੈ ਕਿ ਦੇਸ਼ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਦੀ ਨੈਤਿਕਤਾ ਦੀ ਘਾਟ ਤੋਂ ਦੁਖੀ ਹੈ, ਜਿੱਥੇ ਅਜੇ ਮਿਸ਼ਰਾ ਮੰਤਰੀ ਮੰਡਲ ਵਿੱਚ ਰਾਜ ਮੰਤਰੀ ਬਣੇ ਹੋਏ ਹਨ। ਦਿਨ ਦਿਹਾੜੇ ਕਿਸਾਨਾਂ ਦੇ ਕਤਲ ਦੀ ਘਟਨਾ ਵਿੱਚ ਵਰਤੀ ਗਈ ਗੱਡੀ ਮੰਤਰੀ ਦੀ ਹੈ। ਮੰਤਰੀ 3 ਅਕਤੂਬਰ, 2021 ਤੋਂ ਪਹਿਲਾਂ ਦੇ ਘੱਟੋ-ਘੱਟ ਤਿੰਨ ਵੀਡੀਓਜ਼ ਵਿੱਚ ਰਿਕਾਰਡ 'ਤੇ ਹਨ, ਜੋ ਕਿ ਨਫ਼ਰਤ ਨੂੰ ਵਧਾਵਾ ਦਿੰਦੇ ਹਨ।

ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ (ਮੰਤਰੀ) ਪ੍ਰਦਰਸ਼ਨਕਾਰੀ ਕਿਸਾਨਾਂ ਖਿਲਾਫ ਭੜਕਾਊ ਅਤੇ ਅਪਮਾਨਜਨਕ ਭਾਸ਼ਣ ਵੀ ਦਿੱਤੇ ਸੀ। ਐਸਆਈਟੀ (SIT) ਵੱਲੋਂ ਮੁੱਖ ਮੁਲਜ਼ਮ ਨੂੰ ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਮੰਤਰੀ ਨੇ ਪਹਿਲਾਂ ਮੁਲਜ਼ਮਾਂ (ਉਸ ਦੇ ਪੁੱਤਰ ਅਤੇ ਉਸ ਦੇ ਸਾਥੀਆਂ) ਨੂੰ ਪਨਾਹ ਦਿੱਤੀ।

ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ

ਕਿਸਾਨਾਂ ਨੇ 26 ਨਵੰਬਰ 2020 ਨੂੰ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਪ੍ਰਦਰਸ਼ਨ ਸ਼ੁਰੂ ਕੀਤਾ ਸੀ। ਜਿਸ ਨੂੰ ਅੱਜ 11 ਮਹੀਨੇ ਪੂਰੇ ਹੋ ਗਏ ਹਨ। ਇਸ 11 ਮਹੀਨਿਆਂ ਵਿੱਚ ਸੈਂਕੜੇ ਕਿਸਾਨ ਆਪਣੀ ਜਾਨ ਗੁਆ ​​ਚੁੱਕੇ ਹਨ। ਇਸ ਦੌਰਾਨ ਨਾ ਤਾਂ ਕਿਸਾਨ ਜਥੇਬੰਦੀਆਂ ਝੁਕੀਆਂ ਅਤੇ ਨਾ ਹੀ ਸਰਕਾਰੀ ਵੱਲੋਂ ਗੱਲਬਾਤ ਨਾਲ ਕੋਈ ਹੱਲ ਕੱਢਿਆ ਗਿਆ। ਇਸ ਲਈ ਹੁਣ ਕਿਸਾਨ ਖੇਤੀ ਕਾਨੂੰਨ ਵਾਪਸ ਲੈਣ ਅਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।

ਗੁਰਨਾਮ ਸਿੰਘ ਚਡੂਨੀ ਨੇ ਕੀਤੀ ਵੀਡੀਓ ਜਾਰੀ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚਡੂਨੀ (Gurnam Singh Chaduni) ਨੇ ਮੰਗਲਵਾਰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਪੱਧਰ 'ਤੇ ਕਿਸਾਨਾਂ ਦੇ ਪ੍ਰਦਰਸ਼ਨ ਦੀ ਅਪੀਲ ਕਰਦੇ ਹੋਏ ਇੱਕ ਵੀਡੀਓ ਜਾਰੀ ਕੀਤਾ ਹੈ।

ਵੀਡੀਓ ਵਿੱਚ ਗੁਰਨਾਮ ਸਿੰਘ ਚਡੂਨੀ (Gurnam Singh Chaduni) ਨੇ ਕਿਹਾ ਕਿ ਸਾਰੇ ਕਿਸਾਨ ਸਾਥੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਲਖੀਮਪੁਰ ਖੀਰੀ ਕਤਲ ਕਾਂਡ ਦੇ ਦੋਸ਼ੀ ਅਜੇ ਤੇਨੀ ਮਿਸ਼ਰਾ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾਵੇ ਅਤੇ 3 ਕਾਲੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਐਮ.ਐਸ.ਪੀ ਗਾਰੰਟੀ ਕਾਨੂੰਨ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਹੋਣ ਵਾਲੇ ਪ੍ਰਦਰਸ਼ਨ ਨੂੰ ਪੂਰੇ ਦੇਸ਼ ਵਿੱਚ ਸਫ਼ਲ ਬਣਾਉਣ ਲਈ ਕੰਮ ਕਰੋ। ਚਡੂਨੀ (Gurnam Singh Chaduni) ਦਾ ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ।

ਵੀਡੀਓ ਵਾਇਰਲ ਕਰਦੇ ਹੋਏ ਗੁਰਨਾਮ ਸਿੰਘ ਚੜੂਨੀ (Gurnam Singh Chaduni) ਨੇ ਦੱਸਿਆ ਕਿ ਲਖੀਮਪੁਰ ਕਾਂਡ ਵਿੱਚ ਹੁਣ ਤੱਕ ਮੰਤਰੀ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਅਤੇ ਐਮ.ਐਸ.ਪੀ ਦੇ ਸਬੰਧ ਵਿੱਚ ਪੂਰੇ ਭਾਰਤ ਵਿੱਚ ਮੰਗਲਵਾਰ ਸਵੇਰੇ 11:00 ਵਜੇ ਤੋਂ ਦੁਪਹਿਰ 2:00 ਵਜੇ ਤੱਕ 3 ਘੰਟੇ ਜ਼ਿਲ੍ਹਾ ਪੱਧਰ 'ਤੇ ਕਿਸਾਨਾਂ ਦਾ ਪ੍ਰਦਰਸ਼ਨ ਹੋਵੇਗਾ। ਜ਼ਿਲ੍ਹਾ ਪੱਧਰ 'ਤੇ ਕੀਤੇ ਜਾਣ ਵਾਲੇ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਹਜ਼ਾਰਾਂ ਕਿਸਾਨ ਹਿੱਸਾ ਲੈਣਗੇ ਅਤੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ। ਇਸ ਦੇ ਨਾਲ ਹੀ ਜ਼ਿਲ੍ਹਾ ਅਧਿਕਾਰੀਆਂ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਵੀ ਸੌਂਪਿਆ ਜਾਵੇਗਾ।

ਇਹ ਵੀ ਪੜ੍ਹੋ: ਭਾਜਪਾ ਆਗੂ ਦਾ ਵੱਡਾ ਬਿਆਨ, ਕਿਹਾ-ਖੇਤੀ ਕਾਨੂੰਨਾਂ ਦਾ ਜਲਦ ਹੋਵੇਗਾ ਹੱਲ

Last Updated : Oct 26, 2021, 10:24 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.