ਨਵੀਂ ਦਿੱਲੀ: ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ ਸੰਗਠਨਾਂ ਨੇ ਸ਼ੁਕਰਵਾਰ ਨੂੰ ਐਲਾਨ ਕੀਤਾ ਕਿ ਉਹ ਆਪਣੇ ਅੰਦੋਲਨ ਦੇ 7 ਮਹੀਨੇ ਪੂਰੇ ਹੋਣ ਉੱਤੇ 26 ਜੂਨ ਨੂੰ ਦੇਸ਼ ਭਰ ਵਿੱਚ ਰਾਜ ਭਵਨਾਂ ਉੱਤੇ ਧਰਨਾ ਦੇਣਗੇ।
ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਉਹ 26 ਜੂਨ ਨੂੰ ਆਪਣੇ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਕਾਲੇ ਝੰਡੇ ਦਿਖਾਉਣਗੇ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮੈਮੋਰੰਡਮ ਭੇਜਣਗੇ।
ਐਸਕੇਐਮ ਦੇ ਕਿਸਾਨ ਆਗੂ ਇੰਦਰਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਇਸ ਦਿਨ ਨੂੰ ਖੇਤੀ ਬਚਾਓ, ਲੋਕ ਤੰਤਰ ਬਚਾਓ ਦਿਵਸ ਦੇ ਰੂਪ ਵਿੱਚ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਰਾਜਭਵਨਾਂ ਉੱਤੇ ਕਾਲੇ ਝੰਡੇ ਦਿਖਾ ਕੇ ਅਤੇ ਹਰੇਕ ਸੂਬੇ ਦੇ ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਮੈਮੋਰੰਡਮ ਦੇ ਕੇ ਵਿਰੋਧ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ:ਪੀਐਮ ਮੋਦੀ 47ਵੇਂ G7 ਸ਼ਿਖਰ ਸੰਮੇਲਨ ਨੂੰ ਕਰਨਗੇ ਸੰਬੋਧਿਤ
ਸਿੰਘ ਨੇ ਕਿਹਾ ਕਿ ਇਹ (26 ਜੂਨ) ਉਹ ਦਿਨ ਵੀ ਹੈ ਜਦੋਂ 1975 ਵਿੱਚ ਐਮਰਜੈਂਸੀ ਦਾ ਐਲਾਨ ਕੀਤਾ ਸੀ ਅਤੇ ਅਸੀਂ ਇਸੇ ਦਿਨ ਆਪਣੇ ਅੰਦੋਲਨ ਦੇ 7 ਮਹੀਨੇ ਪੂਰੇ ਕਰਾਂਗੇ। ਤਾਨਾਸ਼ਾਹ ਦੇ ਇਸ ਮਾਹੌਲ ਵਿੱਚ ਖੇਤੀ ਦੇ ਨਾਲ-ਨਾਲ ਲੋਕਾਂ ਦੇ ਲੌਕਤੰਤਰਿਕ ਅਧਿਕਾਰਾਂ ਉਤੇ ਵੀ ਹਮਲਾ ਹੋਇਆ ਹੈ। ਇਹ ਇੱਕ ਅਣਐਲਾਨੀ ਐਮਰਜੈਂਸੀ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਕਿਸਾਨ ਦਿੱਲੀ ਦੀ ਹੱਦਾਂ ਉੱਤੇ ਅੰਦੋਲਨ ਕਰ ਰਹੇ ਹਨ। ਸਰਕਾਰ ਨੇ ਕਿਹਾ ਕਿ ਇਹ ਸਾਰੇ ਨਵੇਂ ਕਾਨੂੰਨ ਕਿਸਾਨ ਹਿਤੈਸ਼ੀ ਹਨ।