ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਸੋਮਵਾਰ ਨੂੰ ਇੱਥੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿੱਚ ਦਾਖ਼ਲ (FINANCE MINISTER SITHARAMAN ADMITTED TO AIIMS) ਕਰਵਾਇਆ ਗਿਆ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੀਤਾਰਮਨ ਨੂੰ ਹਸਪਤਾਲ ਦੇ ਇੱਕ ਨਿੱਜੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਦੁਪਹਿਰ 12 ਵਜੇ ਦੇ ਕਰੀਬ ਹਸਪਤਾਲ ਲਿਜਾਇਆ ਗਿਆ।
1 ਫਰਵਰੀ 2023 ਨੂੰ ਕੇਂਦਰੀ ਬਜਟ: ਹਾਲਾਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਕਿਸ ਸਮੱਸਿਆ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਉਣਾ ਪਿਆ। ਹੁਣ ਤੱਕ ਦੀ ਜਾਣਕਾਰੀ ਮੁਤਾਬਕ 63 ਸਾਲਾ ਨਿਰਮਲਾ ਸੀਤਾਰਮਨ ਦਾ ਇਕ ਨਿੱਜੀ ਵਾਰਡ 'ਚ ਇਲਾਜ ਚੱਲ ਰਿਹਾ ਹੈ। ਉਸ ਨੂੰ ਦੁਪਹਿਰ ਕਰੀਬ 12 ਵਜੇ ਹਸਪਤਾਲ ਲਿਆਂਦਾ ਗਿਆ। ਨਿਰਮਲਾ ਸੀਤਾਰਮਨ 1 ਫਰਵਰੀ 2023 ਨੂੰ ਕੇਂਦਰੀ ਬਜਟ ਪੇਸ਼ (Union budget presentation on 1 February 2023) ਕਰਨ ਵਾਲੇ ਹਨ ।
ਰੂਟੀਨ ਚੈਕਅੱਪ ਲਈ ਦਾਖਲ: ਨਿਰਮਲਾ ਸੀਤਾਰਮਨ ਦੇ ਬੀਮਾਰ ਹੋਣ ਦੀ ਖਬਰ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ। ਮੋਦੀ ਸਰਕਾਰ ਵੱਲੋਂ ਅਜੇ ਤੱਕ ਅਧਿਕਾਰਤ ਜਾਣਕਾਰੀ ਨਹੀਂ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਰੂਟੀਨ ਚੈਕਅੱਪ ਲਈ ਦਾਖਲ (Admitted for routine checkup) ਕਰਵਾਇਆ ਗਿਆ ਹੈ। ਹਸਪਤਾਲ ਜਲਦ ਹੀ ਸਿਹਤ ਬੁਲੇਟਿਨ ਜਾਰੀ (The hospital may issue a health bulletin soon) ਕਰ ਸਕਦਾ ਹੈ।
ਇਹ ਵੀ ਪੜ੍ਹੋ: ਗਯਾ 'ਚ ਕੋਰੋਨਾ ਧਮਾਕਾ, ਚਾਰ ਵਿਦੇਸ਼ੀ ਮਿਲੇ ਪਾਜ਼ੀਟਿਵ, 29 ਦਸੰਬਰ ਤੋਂ ਦਲਾਈ ਲਾਮਾ ਦਾ ਸਮਾਗਮ