ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਰਾਸ਼ਟਰੀ ਡਿਜੀਟਲ ਸਿਹਤ ਮਿਸ਼ਨ (National Digital Health Mission) ਦੀ ਸ਼ੁਰੂਆਤ ਕੀਤੀ। ਜਿਸ ਵਿੱਚ ਕਿ ਡਿਜੀਟਲ ਹੈਲਥ ਮਿਸ਼ਨ ਨੂੰ ਲਾਂਚ ਕੀਤਾ ਗਿਆ।ਇਸ ਮੌਕੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ ਸ਼ਿਰਕਤ ਕੀਤੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਡਿਜੀਟਲਾਈਜੇਸ਼ਨ ਨਾਲ ਭਾਰਤ ਦੇ ਨਾਗਰਿਕਾਂ ਦੇ ਸਾਰੇ ਸਿਹਤ ਰਿਕਾਰਡ ਸੁਰੱਖਿਅਤ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਭਾਰਤ - ਡਿਜੀਟਲ ਮਿਸ਼ਨ (India - Digital Mission) ਹਸਪਤਾਲਾਂ ਦੇ ਡਿਜੀਟਲ ਸਿਹਤ ਸਮਾਧਾਨਾਂ ਨਾਲ ਵੀ ਜੁੜ ਜਾਵੇਗਾ। ਇਸਦੇ ਤਹਿਤ ਦੇਸ਼ ਵਾਸੀਆਂ ਨੂੰ ਇੱਕ ਡਿਜੀਟਲ ਹੈਲਥ ਆਈਡੀ ਮਿਲੇਗੀ। ਜਿਸ ਵਿੱਚ ਹਰ ਨਾਗਰਿਕ ਦਾ ਹੈਲਥ ਰਿਕਾਰਡ ਸੁਰੱਖਿਅਤ ਰਹੇਗਾ।
ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਅੱਜ ਤੋਂ ਦੇਸ਼ ਭਰ ਵਿੱਚ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਮਿਸ਼ਨ ਦੇਸ਼ ਦੇ ਗਰੀਬ ਅਤੇ ਮੱਧ ਵਰਗ ਦੇ ਇਲਾਜ਼ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਵਿੱਚ ਵੱਡੀ ਭੂਮਿਕਾ ਨਿਭਾਏਗਾ।
ਪੀਐਮ ਮੋਦੀ ਨੇ ਕਿਹਾ ਕਿ ਪਿਛਲੇ ਸੱਤ ਸਾਲਾਂ ਵਿੱਚ ਦੇਸ਼ ਦੀਆਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਮੁਹਿੰਮ ਚੱਲ ਰਹੀ ਹੈ। ਇਹ ਮੁਹਿੰਮ ਇਸ ਜ਼ਰੀਏ ਇੱਕ ਨਵੇਂ ਮੋੜ ਵੱਲ ਜਾ ਰਹੀ ਹੈ। ਅੱਜ ਤੋਂ ਸ਼ੁਰੂ ਹੋਈ ਇਹ ਮੁਹਿੰਮ ਭਾਰਤ ਦੇ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਦੀ ਸ਼ਕਤੀ ਹੈ।
ਡਿਜੀਟਲ ਹੈਲਥ ਮਿਸ਼ਨ ਦੇ ਲਾਂਚ ਪ੍ਰੋਗਰਾਮ ਵਿੱਚ ਪੀਐਮ ਮੋਦੀ ਤੋਂ ਇਲਾਵਾ ਕੇਂਦਰੀ ਸਿਹਤ ਮੰਤਰੀ (Union Health Minister) ਮਨਸੁਖ ਮੰਡਵੀਆ (Mansukh Mandviya) ਵੀ ਮੌਜੂਦ ਹਨ। ਇਸ ਮੌਕੇ ਤੇ ਮੰਡਵੀਆ ਨੇ ਕਿਹਾ ਕਿ 15 ਅਗਸਤ, 2020 ਨੂੰ, ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹੇ ਤੋਂ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਦਾ ਐਲਾਨ ਕੀਤਾ ਸੀ। ਮੈਨੂੰ ਖੁਸ਼ੀ ਹੈ ਕਿ ਅੱਜ ਇਹ ਲਾਂਚ ਹੋ ਰਿਹਾ ਹੈ। ਮੈਨੂੰ ਯਕੀਨ ਹੈ ਕਿ ਇਸ ਨਾਲ ਸਿਹਤ ਖੇਤਰ ਵਿੱਚ ਕ੍ਰਾਂਤੀ ਆਵੇਗੀ।
ਇਹ ਵੀ ਪੜ੍ਹੋ:- ਉੜੀਸਾ 'ਚ ਤੂਫ਼ਾਨ 'ਗੁਲਾਬ' ਪਿਆ ਕਮਜ਼ੋਰ, ਭਾਰੀ ਮੀਂਹ ਦੀ ਚਿਤਾਵਨੀ