ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਕਈ ਸੰਗੀਨ ਅਪਰਾਧਿਕ ਧਾਰਾਵਾਂ ਅਧੀਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਸਿਰਸਾ ਵਿਰੁੱਧ ਧਾਰਾ 1860-12 ਬੀ, 420 ਅਤੇ 409 ਅਧੀਨ ਮੁਕੱਦਮਾ ਦਰਜ ਕੀਤਾ ਹੈ। ਸਿਰਸਾ ਖ਼ਿਲਾਫ਼ ਨੇ ਮਾਮਲਾ 2013 ਦੇ ਵਿੱਚ ਜਾਅਲੀ ਬਿੱਲਾਂ ਬਾਰੇ ਦੱਸਿਆ ਜਾ ਰਿਹਾ ਹੈ, ਇਸ ਮਾਮਲੇ ਵਿੱਚ ਕਰੋੜਾ ਰੁਪਏ ਦੇ ਬਿੱਲ ਵੱਖੋ-ਵੱਖ ਕੰਪਨੀਆਂ ਨੂੰ ਬਿਨ੍ਹਾਂ ਵੈਟ ਅਤੇ ਜੀਐਸਟੀ ਦੇ ਪਾਸ ਕੀਤੇ ਗਏ ਸਨ। ਪੁਲਿਸ ਨੇ ਇਹ ਐਫਆਈਆਰ ਅਦਾਲਤ ਦੇ ਹੁਕਮਾਂ 'ਤੇ ਹੀ ਦਰਜ ਕੀਤੀ ਹੈ।
ਸਿਰਸਾ 'ਤੇ ਲੱਗੇ ਇਨ੍ਹਾਂ ਇਲਜ਼ਾਮਾਂ ਬਾਰੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਡੀਐੱਸਜੀਐਮਸੀ ਵਿੱਚ ਸਿਰਸਾ ਨੇ ਵੱਡਾ ਭ੍ਰਿਸ਼ਟਾਚਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਦੀ ਗੋਲਕ ਨੂੰ ਸਿਆਸੀ ਕੰਮਾਂ ਲਈ ਵਰਤਿਆਂ ਗਿਆ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬਰੀ ਸਿੰਘ ਬਾਦਲ ਮਨਜਿੰਦਰ ਸਿੰਘ ਸਿਰਸਾ ਨੂੰ ਤੁਰੰਤ ਪਾਰਟੀ ਵਿੱਚੋਂ ਕੱਢਣ ਅਤੇ ਡੀਐਸਜੀਐਮਸੀ ਦੇ ਪ੍ਰਧਾਨ ਦੇ ਅਹੁਦੇ ਤੋਂ ਲਾਭੇ ਕਰਨ।