ਨਵੀਂ ਦਿੱਲੀ: ਦਿੱਲੀ ਦੇ ਰੋਹਿਣੀ ਇਲਾਕੇ 'ਚ ਇਕ ਵਿਆਹ ਦੇ ਪੰਡਾਲ 'ਚ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆ ਰਹੀ ਹੈ। ਰੋਹਿਣੀ ਸੈਕਟਰ-10 ਸਥਿਤ ਵਿਆਹ ਦੇ ਪੰਡਾਲ 'ਚ ਭਿਆਨਕ ਅੱਗ ਲੱਗ ਗਈ। ਵਿਆਹ ਦਾ ਪੰਡਾਲ ਸੜ ਕੇ ਸੁਆਹ ਹੋ ਗਿਆ। ਅੱਗ ਨੇ ਪੂਰੇ ਘਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ 'ਚ ਜੁਟੀ ਹੋਈ ਹੈ।
ਦਿੱਲੀ ਦੇ ਰੋਹਿਣੀ ਸੈਕਟਰ-10 ਵਿੱਚ ਅੱਜ ਦੁਪਹਿਰ ਵੇਲੇ ਇੱਕ ਵਿਆਹ ਦੇ ਪੰਡਾਲ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਨੇ ਪੂਰੇ ਪੰਡਾਲ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਭਿਆਨਕ ਰੂਪ ਧਾਰਨ ਕਰ ਲਿਆ। ਇਸ ਕਾਰਨ ਅਸਮਾਨ 'ਤੇ ਕਾਲੇ ਧੂੰਏਂ ਦਾ ਗੁਬਾਰ ਛਾਇਆ ਹੋਇਆ ਹੈ। ਫਾਇਰ ਸਟੇਸ਼ਨ ਨੇੜੇ ਹੋਣ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਲਈ ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਤੁਰੰਤ ਮੌਕੇ 'ਤੇ ਰਵਾਨਾ ਕੀਤੀਆਂ ਗਈਆਂ। ਜੋ ਅੱਗ 'ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ।
ਇਸ ਘਟਨਾ ਪਿੱਛੇ ਕਿਸੇ ਸ਼ਰਾਰਤੀ ਅਨਸਰ ਦਾ ਹੱਥ ਹੈ ਜਾਂ ਫਿਰ ਸ਼ਾਰਟ ਸਰਕਟ ਜਿਸ ਕਾਰਨ ਅੱਗ ਲੱਗੀ ਹੈ। ਹੁਣ ਤੱਕ ਸਪਸ਼ਟ ਨਹੀਂ ਹੈ। ਜਿਸ ਥਾਂ ਇਹ ਹਾਦਸਾ ਹੋਇਆ। ਉਸ ਦੇ ਨੇੜੇ ਹੀ ਇੱਕ ਸੀਐਨਜੀ (NSG) ਪੰਪ ਹੈ। ਇਸ ਕਾਰਨ ਅਹਿਤਿਆਤ ਵਜੋਂ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਭੇਜੀਆਂ ਗਈਆਂ।
ਫਾਇਰ ਬ੍ਰਿਗੇਡ ਵੱਲੋਂ ਪਹਿਲਾਂ ਸੀਐਨਜੀ ਪੰਪ ਵਾਲੇ ਪਾਸੇ ਤੋਂ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦਾ ਮੁੱਖ ਕਾਰਨ ਕਿਸੇ ਵੱਡੇ ਹਾਦਸੇ ਦਾ ਰੂਪ ਨਾ ਧਾਰਨ ਕਰ ਲਵੇ। ਫਿਲਹਾਲ ਇਸ ਹਾਦਸੇ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਇਹ ਵੀ ਪੜ੍ਹੋ:- ਵੱਡੇ ਵਾਅਦੇ ਕਰਕੇ ਸੱਤਾ ’ਚ ਆਈ ‘ਆਪ’ ਲਈ ਪੰਜਾਬ ਦੀਆਂ ਉਮੀਦਾਂ ਨੂੰ ਪੂਰਨਾ ਵੱਡੀ ਚੁਣੌਤੀ