ਨਵੀਂ ਦਿੱਲੀ: ਪੂਰਬੀ ਦਿੱਲੀ ਦੇ ਸ਼ਕਰਪੁਰ ਇਲਾਕੇ ਵਿੱਚ (Fire in Shakarpur area of Delhi) ਸੋਮਵਾਰ ਦੇਰ ਰਾਤ ਇੱਕ ਪੰਜ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗ ਗਈ। ਘਟਨਾ ਦੇ ਸਮੇਂ ਇਮਾਰਤ ਦੇ ਵੱਖ-ਵੱਖ ਫਲੈਟਾਂ 'ਚ 50 ਤੋਂ ਵੱਧ ਲੋਕ ਮੌਜੂਦ ਸਨ। ਅੱਗ ਲੱਗਦੇ ਹੀ ਪੂਰੀ ਇਮਾਰਤ 'ਚ ਹਫੜਾ-ਦਫੜੀ ਮਚ ਗਈ। ਲੋਕਾਂ ਦੀ ਜਾਨ ਬਚਾਉਣ ਲਈ ਰੌਲਾ ਪੈ ਗਿਆ। ਕੁਝ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਬਾਲਕੋਨੀ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਇੱਕ ਔਰਤ ਦੀ ਮੌਤ (Death of a woman) ਹੋ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਇਮਾਰਤ 'ਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ। ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾ ਲਿਆ ਹੈ। ਇਸ ਹਾਦਸੇ ਵਿੱਚ ਇਮਾਰਤ ਵਿੱਚ ਫਸੇ ਇੱਕ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਮਾਰਤ ਦੀ ਪਾਰਕਿੰਗ ਵਿੱਚ ਖੜ੍ਹੀਆਂ ਗੱਡੀਆਂ ਨੂੰ ਲੱਗੀ ਅੱਗ: ਫਾਇਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਸੋਮਵਾਰ ਦੇਰ ਰਾਤ ਕਰੀਬ 1:03 ਵਜੇ ਲੱਗੀ। ਅੱਗ ਸਭ ਤੋਂ ਪਹਿਲਾਂ ਇਮਾਰਤ ਦੀ ਪਾਰਕਿੰਗ ਵਿੱਚ ਖੜ੍ਹੀਆਂ ਗੱਡੀਆਂ (Cars parked in the parking lot on fire) ਨੂੰ ਲੱਗੀ। ਇਸ ਤੋਂ ਬਾਅਦ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਪੌੜੀਆਂ ’ਤੇ ਅੱਗ ਦੀਆਂ ਲਪਟਾਂ ਕਾਰਨ ਲੋਕ ਬਾਹਰ ਨਹੀਂ ਆ ਸਕੇ, ਜਿਨ੍ਹਾਂ ਨੂੰ ਬਾਅਦ ਵਿੱਚ ਬਾਲਕੋਨੀ ਰਾਹੀਂ ਬਾਹਰ ਕੱਢਿਆ ਗਿਆ।
- ਸਨਾਤਨ ਧਰਮ 'ਤੇ ਸਪਾ ਨੇਤਾ ਸਵਾਮੀ ਪ੍ਰਸਾਦ ਮੌਰਿਆ ਦੇ ਵਿਵਾਦਿਤ ਬੋਲ, ਕਾਂਗਰਸ ਨੇਤਾ ਆਚਾਰੀਆ ਪ੍ਰਮੋਦ ਕ੍ਰਿਸ਼ਨਮ ਨੇ ਮੌਰਿਆ 'ਤੇ ਕੀਤੀ ਤਲਖ ਟਿੱਪਣੀ
- Bihar : ਬਿਹਾਰ ਦੇ ਕੈਮੂਰ 'ਚ ਡੁੱਬਣ ਨਾਲ 5 ਬੱਚਿਆਂ ਦੀ ਮੌਤ, ਨਹਾਉਂਦੇ ਸਮੇਂ ਹੋਇਆ ਹਾਦਸਾ
- Kerala Encounter: ਕੇਰਲ 'ਚ ਪੁਲਿਸ ਅਤੇ ਮਾਓਵਾਦੀਆਂ ਵਿਚਾਲੇ ਮੁੱਠਭੇੜ, ਦੋ ਗੋਲੀਆਂ ਲੱਗਣ ਦਾ ਖਦਸ਼ਾ
ਇਮਾਰਤ ਤੋਂ ਛਾਲ ਮਾਰਨ ਕਾਰਣ ਔਰਤ ਦੀ ਮੌਤ: ਫਾਇਰ ਅਫਸਰ ਦਾ ਕਹਿਣਾ ਹੈ ਕਿ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਇਸ ਲਈ ਹੋ ਗਈ ਕਿਉਂਕਿ ਉਸ ਨੇ ਅੱਗ ਤੋਂ ਬਚਣ ਲਈ ਇਮਾਰਤ ਤੋਂ ਹੇਠਾਂ ਛਾਲ ਮਾਰ ਦਿੱਤੀ । ਕਰੀਬ ਇੱਕ ਦਰਜਨ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪਾਰਕਿੰਗ ਵਿੱਚ ਖੜ੍ਹੀਆਂ ਚਾਰ ਕਾਰਾਂ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ। ਸ਼ੱਕ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ (The fire started due to short circuit) ਲੱਗੀ ਹੈ। ਅੱਗ ਬੁਝਾਉਣ ਵਿੱਚ ਲੱਗਾ ਇਕ ਫਾਇਰਮੈਨ ਵੀ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।