ਸਿਲੀਗੁੜੀ/ਪੱਛਮੀ ਬੰਗਾਲ: ਦਾਰਜੀਲਿੰਗ ਜ਼ਿਲ੍ਹੇ ਦੇ ਸਿਲੀਗੁੜੀ ਇਲਾਕੇ ਦੇ ਨਕਸਲਬਾੜੀ ਬਾਜ਼ਾਰ ਵਿੱਚ ਅੱਜ ਤੜਕੇ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਫਾਇਰ ਕਰਮਚਾਰੀਆਂ ਨੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਇਸ ਘਟਨਾ 'ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਮੌਕੇ ਉੱਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ: ਜਾਣਕਾਰੀ ਮੁਤਾਬਕ ਨਕਸਲਬਾੜੀ ਬਾਜ਼ਾਰ ਦੇ ਇਕ ਹਿੱਸੇ 'ਚ ਲੋਕਾਂ ਨੇ ਅੱਗ ਦੀਆਂ ਲਪਟਾਂ ਦੇਖੀਆਂ। ਸਵੇਰ ਤੋਂ ਹੀ ਪੂਰੇ ਇਲਾਕੇ ਵਿੱਚ ਸੰਨਾਟਾ ਛਾ ਗਿਆ। ਦੁਕਾਨਾਂ ਬੰਦ ਸਨ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਅੱਗ 'ਤੇ ਕਾਬੂ ਪਾਉਣ ਲਈ ਦਮਕਲ ਵਿਭਾਗ ਦੇ ਕਰਮੀਆਂ ਨੇ ਸਖ਼ਤ ਮਿਹਨਤ ਕੀਤੀ।
-
#WATCH | West Bengal: Fire broke out in Naxalbari Bazar in the Siliguri sub-division of Darjeeling district. Six fire tenders present at the spot. No casualties have been reported. pic.twitter.com/mgbEwklnpE
— ANI (@ANI) October 15, 2023 " class="align-text-top noRightClick twitterSection" data="
">#WATCH | West Bengal: Fire broke out in Naxalbari Bazar in the Siliguri sub-division of Darjeeling district. Six fire tenders present at the spot. No casualties have been reported. pic.twitter.com/mgbEwklnpE
— ANI (@ANI) October 15, 2023#WATCH | West Bengal: Fire broke out in Naxalbari Bazar in the Siliguri sub-division of Darjeeling district. Six fire tenders present at the spot. No casualties have been reported. pic.twitter.com/mgbEwklnpE
— ANI (@ANI) October 15, 2023
ਪੁਲਿਸ ਮੁਲਾਜ਼ਮਾਂ ਨੇ ਖਦਸ਼ਾ ਪ੍ਰਗਟਾਇਆ ਕਿ ਦੁਕਾਨ ਅੰਦਰ ਜਲਣਸ਼ੀਲ ਸਮਾਨ ਰੱਖਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਕੁਝ ਦੇਰ ਵਿੱਚ ਹੀ ਕਈ ਦੁਕਾਨਾਂ ਅੱਗ ਦੀ ਲਪੇਟ ਵਿੱਚ ਆ ਗਈਆਂ। ਅੱਗ ਦੀਆਂ ਲਪਟਾਂ ਵਿਚਕਾਰ ਧਮਾਕਿਆਂ ਦੀ ਆਵਾਜ਼ ਵੀ ਸੁਣਾਈ ਦਿੱਤੀ। ਲੋਕਾਂ ਨੇ ਖ਼ਦਸ਼ਾ ਜਤਾਇਆ ਕਿ ਅੱਗ ਗੈਸ ਸਿਲੰਡਰ ਦੇ ਫਟਣ ਕਾਰਨ ਲੱਗੀ ਹੈ।
ਇਸ ਤੋਂ ਪਹਿਲਾਂ ਹੋਏ ਹਾਦਸੇ ਵਿੱਚ ਇੱਕ ਬੱਚੀ ਸਣੇ ਮਾਂ-ਬਾਪ ਦੀ ਮੌਤ ਹੋਈ: ਲੋਕਾਂ ਨੇ ਦੱਸਿਆ ਕਿ ਜੇਕਰ ਅੱਗ ਦਿਨ ਵੇਲੇ ਲੱਗੀ ਹੁੰਦੀ, ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਕਈ ਲੋਕਾਂ ਦੀ ਜਾਨ ਵੀ ਜਾ ਸਕਦੀ ਸੀ। ਦੁਰਗਾ ਪੂਜਾ ਕਾਰਨ ਦਿਨ ਵੇਲੇ ਬਾਜ਼ਾਰਾਂ ਵਿੱਚ ਰੌਣਕ ਬਣੀ ਰਹਿੰਦੀ ਹੈ। ਪੱਛਮੀ ਬੰਗਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਪੱਛਮੀ ਬੰਗਾਲ ਦੇ ਹਾਵੜਾ ਜ਼ਿਲ੍ਹੇ ਦੇ ਉਲੂਬੇਰੀਆ ਇਲਾਕੇ 'ਚ ਐਤਵਾਰ ਨੂੰ ਇਕ ਘਰ 'ਚ ਅੱਗ ਲੱਗਣ ਕਾਰਨ ਇਕ ਸਾਲ ਦੀ ਬੱਚੀ ਸਮੇਤ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਅੱਗ ਦੀ ਲਪੇਟ ਵਿਚ ਆ ਕੇ ਇਕ ਵਿਅਕਤੀ, ਉਸ ਦੀ ਪਤਨੀ ਅਤੇ ਉਨ੍ਹਾਂ ਦੀ ਇਕ ਸਾਲ ਦੀ ਬੇਟੀ ਦੀ ਮੌਤ ਹੋ ਗਈ।