ਝਾਰਸੁਗੁੜਾ: ਓਡੀਸ਼ਾ ਤੋਂ ਇਸ ਸਮੇਂ ਵੱਡੀ ਖ਼ਬਰ ਆ ਰਹੀ ਹੈ। ਸੂਬੇ ਦੇ ਸਿਹਤ ਮੰਤਰੀ ਨਾਬਾ ਦਾਸ ਦੀ ਮੌਤ ਹੋ ਗਈ ਹੈ। ਮੰਤਰੀ ਕਿਸ਼ੋਰ ਦਾਸ ਨੂੰ ਇੱਕ ਏਐਸਆਈ ਨੇ ਗੋਲੀ ਮਾਰ ਦਿੱਤੀ ਸੀ। ਗੋਲੀ ਲੱਗਣ ਨਾਲ ਨਾਭਾ ਦਾਸ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਹਨਾਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਭੁਵਨੇਸ਼ਵਰ ਦੇ ਅਪੋਲੋ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ, ਪਰ ਇਸ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ।
ਸੀਨੇ ਉੱਤੇ ਲੱਗੀ ਗੋਲੀ: ਜਾਣਕਾਰੀ ਮੁਤਾਬਿਕ ਸਿਹਤ ਬ੍ਰਜਰਾਨਗਰ ਵਿੱਚ ਕਰਵਾਏ ਜਾ ਰਹੇ ਇਕ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਜਾ ਰਹੇ ਸਨ। ਇਸ ਸਮੇਂ ਉਨ੍ਹਾਂ ਉੱਤੇ ਹਮਲਾ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਨੇ ਉਨ੍ਹਾਂ ਉੱਤੇ ਪੰਜ ਰਾਊਂਡ ਫਾਇਰ ਕੀਤੇ ਹਨ। ਇਕ ਗੋਲੀ ਉਨ੍ਹਾਂ ਦੀ ਛਾਤੀ ਉੱਤੇ ਲੱਗੀ ਹੈ।
ਇਹ ਵੀ ਪੜ੍ਹੋ:PM's Mann ki Baat: ਪੀਐੱਮ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਸੁਣਾਈ ਦੇਸ਼ ਦੇ ਹਿੰਮਤੀ ਲੋਕਾਂ ਦੀ ਕਹਾਣੀ
ਸਾਜਿਸ਼ ਤਹਿਤ ਮਾਰੀ ਗਈ ਗੋਲੀ: ਜਾਣਕਾਰੀ ਮੁਤਾਬਿਕ ਝਾਰਸੁਗੁੜਾ ਜਿਲ੍ਹੇ ਵਿੱਚ ਇਹ ਵਾਰਦਾਤ ਹੋਈ ਹੈ। ਮੀਡੀਆ ਰਿਪੋਰਟ ਅਨੁਸਾਰ ਜਦੋਂ ਉਹ ਪ੍ਰੋਗਰਾਮ ਵਿੱਚ ਸ਼ਾਮਿਲ ਹੋ ਰਹੇ ਸਨ ਤਾਂ ਕਰੀਬ 11 ਵਜੇ ਉਨ੍ਹਾਂ ਉੱਤੇ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਫਿਲਹਾਲ ਉਨ੍ਹਾਂ ਨੂੰ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਫਾਇਰਿੰਗ ਦੀ ਘਟਨਾ ਤੋਂ ਬਾਅਦ ਬੀਜਦ ਵਰਕਰਾਂ ਨੇ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਵਲੋਂ ਧਰਨਾ ਵੀ ਲਾਇਆ ਗਿਆ ਹੈ ਤੇ ਨਾਅਰੇਬਾਜੀ ਕੀਤੀ ਗਈ ਹੈ। ਧਰਨੇ ਕਾਰਣ ਤਣਾਅ ਦਾ ਮਾਹੌਲ ਹੈ। ਇਸ ਘਟਨਾ ਦੀ ਮੁੰਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਫਾਇਰਿੰਗ ਪੁਲਿਸ ਦੇ ਏਐੱਸਆਈ ਗੋਪਾਲ ਦਾਸ ਨੇ ਕੀਤੀ ਹੈ। ਸ਼ੱਕ ਜਾਹਿਰ ਕੀਤਾ ਜਾ ਰਿਹਾ ਹੈ ਕਿ ਫਾਇਰਿੰਗ ਪਹਿਲਾਂ ਤੋਂ ਹੀ ਸਾਜਿਸ਼ ਤਹਿਤ ਤੈਅ ਸੀ। ਕਿਉਂਕਿ ਮੰਤਰੀ ਨੂੰ ਕਥਿਤ ਤੌਰ ਉੱਤੇ ਬਹੁਤ ਹੀ ਨੇੜੇ ਤੋਂ ਗੋਲੀ ਮਾਰੀ ਗਈ ਸੀ। ਇਸ ਘਟਨਾ ਨੇ ਸੁਰੱਖਿਆ ਪ੍ਰਬੰਧਾਂ ਉੱਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਕਿਉਂ ਕਿ ਨਾਬਾ ਕਿਸ਼ੋਰ ਦਾਸ ਨੂੰ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਹੀ ਪੁਲਿਸ ਵਲੋਂ ਸੁਰੱਖਿਆ ਦਿੱਤੀ ਗਈ ਸੀ।