ETV Bharat / bharat

Jaishankar On Terrorism : ਮੋਦੀ ਸਰਕਾਰ ਨੇ ਸਿੱਖ ਕੌਮ ਲਈ ਬਹੁਤ ਕੁਝ ਕੀਤਾ, ਖਾਲਿਸਤਾਨੀ ਲੀਡਰ ਬਹੁਤ ਘੱਟ ਗਿਣਤੀ 'ਚ ਕੱਟੜਪੰਥੀ ਲੋਕ

ਵਾਸ਼ਿੰਗਟਨ 'ਚ ਮੀਡੀਆ ਨਾਲ ਗੱਲ ਕਰਦੇ ਹੋਏ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਖਾਲਿਸਤਾਨ ਦੀ ਮੰਗ ਨਾਲ ਜੁੜੇ ਸਵਾਲ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਇਹ ਲੋਕ ਭਾਰਤੀ ਸਿੱਖ ਕੌਮ ਦੀ ਪ੍ਰਤੀਨਿਧਤਾ ਨਹੀਂ ਕਰਦੇ। ਇਹ ਕੁਝ ਕੱਟੜਪੰਥੀ ਲੋਕ ਹਨ ਜਿਨ੍ਹਾਂ ਦੀ ਗਿਣਤੀ ਬਹੁਤ ਘੱਟ ਹੈ। ਪੜ੍ਹੋ ਪੂਰੀ ਖਬਰ...

author img

By ETV Bharat Punjabi Team

Published : Sep 30, 2023, 8:48 AM IST

Jaishankar On Terrorism
Jaishankar On Terrorism

ਵਾਸ਼ਿੰਗਟਨ ਡੀਸੀ: ਅਮਰੀਕਾ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਖਾਲਿਸਤਾਨੀ ਨੇਤਾਵਾਂ ਦੇ ਆਰੋਪਾਂ ਨੂੰ ਰੱਦ ਕਰ ਦਿੱਤਾ ਹੈ। ਆਪਣੇ ਅਮਰੀਕਾ ਦੌਰੇ ਦੌਰਾਨ ਵਾਸ਼ਿੰਗਟਨ ਵਿੱਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਮੋਦੀ ਸਰਕਾਰ ਦਾ ਵੀ ਬਚਾਅ ਕੀਤਾ। ਆਪਣੇ ਜਵਾਬ ਵਿੱਚ ਜੈਸ਼ੰਕਰ ਨੇ ਜ਼ੋਰ ਦੇ ਕੇ ਕਿਹਾ ਕਿ ਮੋਦੀ ਸਰਕਾਰ ਨੇ ਸਿੱਖ ਭਾਈਚਾਰੇ ਲਈ ਬਹੁਤ ਕੁਝ ਕੀਤਾ ਹੈ।

ਵਿਦੇਸ਼ ਮੰਤਰੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਖਾਲਿਸਤਾਨ ਦੀ ਮੰਗ ਕਰਨ ਵਾਲੇ ਕੱਟੜਪੰਥੀ ਤੱਤ ਬਹੁਤ ਘੱਟ ਹਨ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ 'ਤੇ ਸਿੱਖ ਕੌਮ ਨਾਲ ਵਿਤਕਰੇ ਦਾ ਦੋਸ਼ ਲਾਉਣ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਦੋਸ਼ ਲਾਉਣ ਵਾਲੇ ਅਸਲ ਵਿੱਚ ਕੱਟੜਪੰਥੀ ਹਨ। ਉਹ ਸਮੁੱਚੀ ਸਿੱਖ ਕੌਮ ਦੀ ਪ੍ਰਤੀਨਿਧਤਾ ਨਹੀਂ ਕਰਦੇ।

  • Great to meet my friend US Secretary of State @SecBlinken at State Department today.

    A wide ranging discussion, following up on PM @narendramodi’s June visit. Also exchanged notes on global developments.

    Laid the groundwork of our 2+2 meeting very soon. pic.twitter.com/mOw9SIX1dO

    — Dr. S. Jaishankar (@DrSJaishankar) September 28, 2023 " class="align-text-top noRightClick twitterSection" data=" ">

ਵਾਸ਼ਿੰਗਟਨ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਵਿਦੇਸ਼ ਮੰਤਰੀ ਨੂੰ ਖਾਲਿਸਤਾਨ ਨੂੰ ਲੈ ਕੇ ਭਾਰਤ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਬਾਰੇ ਪੁੱਛਿਆ ਗਿਆ। ਜਿਸ ਦੇ ਜਵਾਬ ਵਿੱਚ ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਰਹਿੰਦੇ ਸਿੱਖ ਭਾਈਚਾਰੇ ਲਈ ਖਾਲਿਸਤਾਨ ਕੋਈ ਮੁੱਦਾ ਨਹੀਂ ਹੈ। ਕਥਿਤ ਖਾਲਿਸਤਾਨੀ ਆਗੂਆਂ ਦੇ ਵਿਚਾਰਾਂ 'ਤੇ ਬੋਲਦਿਆਂ ਵਿਦੇਸ਼ ਮੰਤਰੀ ਨੇ ਕਿਹਾ ਕਿ ਉਹ ਸਮੁੱਚੇ ਸਿੱਖ ਭਾਈਚਾਰੇ ਦੇ ਵਿਚਾਰਾਂ ਦੀ ਪ੍ਰਤੀਨਿਧਤਾ ਨਹੀਂ ਕਰਦੇ।

ਸ਼ੁੱਕਰਵਾਰ ਨੂੰ ਵਾਸ਼ਿੰਗਟਨ ਡੀਸੀ ਵਿਚ ਜੈਸ਼ੰਕਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ ਵਿਚ ਸਿੱਖ ਭਾਈਚਾਰੇ ਦੇ ਮੁੱਦਿਆਂ 'ਤੇ ਜੋ ਕੰਮ ਕੀਤਾ ਹੈ, ਉਸ ਤੋਂ ਹਰ ਕੋਈ ਜਾਣੂ ਹੈ। ਉਨ੍ਹਾਂ ਕਿਹਾ ਕਿ ਮੈਂ ਨਹੀਂ ਸਮਝਦਾ ਕਿ ਖਾਲਿਸਤਾਨ ਭਾਰਤ ਵਿੱਚ ਵਸਦੇ ਸਿੱਖ ਭਾਈਚਾਰੇ ਦਾ ਪ੍ਰਤੀਨਿਧ ਮੁੱਦਾ ਹੈ। ਅਸਲ ਵਿੱਚ ਖਾਲਿਸਤਾਨ ਦੀ ਮੰਗ ਕਰਨ ਵਾਲੇ ਵੱਖਵਾਦੀ ਹਨ। ਜੋ ਸੂਬੇ ਵਿੱਚ ਅੱਤਵਾਦ ਅਤੇ ਹਿੰਸਾ ਫੈਲਾਉਣਾ ਚਾਹੁੰਦੇ ਹਨ।

  • Pleased to meet Members of Congress, Administration, business and think tank heads at India House.

    Our regular conversations keep India-US relationship strong. pic.twitter.com/f9G79irwcd

    — Dr. S. Jaishankar (@DrSJaishankar) September 29, 2023 " class="align-text-top noRightClick twitterSection" data=" ">

ਕੈਨੇਡੀਅਨ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਵਿਦੇਸ਼ ਮੰਤਰੀ ਨੇ ਕਿਹਾ ਕਿ ਕੈਨੇਡਾ ਅਤੇ ਭਾਰਤ ਵਿਚਾਲੇ ਖੜੋਤ ਦੀ ਜੜ੍ਹ ਕੈਨੇਡਾ ਦੀ ਸਰਕਾਰ ਵੱਲੋਂ ਆਪਣੇ ਦੇਸ਼ 'ਚ ਅੱਤਵਾਦ, ਕੱਟੜਪੰਥ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਕੈਨੇਡੀਅਨ ਸਰਕਾਰ ਨੇ ਅਜਿਹੀਆਂ ਚੀਜ਼ਾਂ ਨੂੰ ਉਤਸ਼ਾਹਿਤ ਕੀਤਾ ਹੈ। ਜਿਸ ਕਾਰਨ ਸਮੱਸਿਆ ਵਧ ਗਈ ਹੈ।

ਇਸ ਸਬੰਧੀ ਤੱਥ ਪੇਸ਼ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਕਈ ਵਾਰ ਕੁਝ ਗੰਭੀਰ ਮਾਮਲਿਆਂ ਵਿੱਚ ਮੁਲਜ਼ਮਾਂ ਦੀ ਹਵਾਲਗੀ ਦੀ ਮੰਗ ਕੀਤੀ ਹੈ। ਪਰ ਕੈਨੇਡੀਅਨ ਸਰਕਾਰ ਨੇ ਸਾਡੀਆਂ ਬੇਨਤੀਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਕੈਨੇਡਾ ਵਿੱਚ ਅਜਿਹੇ ਵਿਅਕਤੀ ਅਤੇ ਸੰਸਥਾਵਾਂ ਸਰਗਰਮ ਹਨ ਜੋ ਸਪੱਸ਼ਟ ਤੌਰ 'ਤੇ ਭਾਰਤ ਦੇਸ਼ ਅਤੇ ਇਸ ਦੇ ਨਾਗਰਿਕਾਂ ਵਿਰੁੱਧ ਹਿੰਸਾ ਫੈਲਾਉਣ ਦਾ ਇਰਾਦਾ ਰੱਖਦੇ ਹਨ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹਨ। ਉਹ ਜਥੇਬੰਦੀਆਂ ਖ਼ੁਦ ਇਸ ਗੱਲ ਦਾ ਐਲਾਨ ਕਰਦੀਆਂ ਰਹੀਆਂ ਹਨ। ਜੈਸ਼ੰਕਰ ਨੇ ਕਿਹਾ ਕਿ ਇਹ ਕੋਈ ਭੇਤ ਨਹੀਂ ਹੈ।

(ਅਪਡੇਟ ਜਾਰੀ ਹੈ...)

ETV Bharat Logo

Copyright © 2024 Ushodaya Enterprises Pvt. Ltd., All Rights Reserved.