ETV Bharat / bharat

ਵਿਧਾਨ ਸਭਾ ਚੋਣਾਂ ਦੇ ਐਲਾਨ ਦੇ ਨਾਲ ਹੀ ਰੈਲੀਆਂ ਕਰਨ 'ਤੇ ਲੱਗੇ ਪਾਬੰਦੀ: ਐਸਵਾਈ ਕੁਰੈਸ਼ੀ - ਕਮਿਸ਼ਨ ਦੀ ਭੂਮਿਕਾ

ਸਾਬਕਾ ਮੁੱਖ ਚੋਣ ਕਮਿਸ਼ਨਰ ਐਸ.ਵਾਈ. ਕੁਰੈਸ਼ੀ ਨੇ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ (Omicron cases) ਦਰਮਿਆਨ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ ਸਮੇਤ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ (assembly election 2022) ਦੇ ਸੰਚਾਲਨ ਦੇ ਸਬੰਧ ਵਿੱਚ ਕਿਹਾ ਕਿ ਜੇਕਰ ਚੋਣਾਂ ਕੋਵਿਡ -19 ਸਬੰਧਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਈਆਂ ਜਾਣ ਤਾਂ ਕੋਈ ਸਮੱਸਿਆ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਰੈਲੀਆਂ ਕਰਨ 'ਤੇ ਰੋਕ ਲਗਾਉਣ ਦੀ ਵਕਾਲਤ ਕੀਤੀ। ਪੂਰੀ ਖਬਰ ਪੜ੍ਹੋ।

ਵਿਧਾਨ ਸਭਾ ਚੋਣਾਂ ਦੇ ਐਲਾਨ ਦੇ ਨਾਲ ਹੀ ਰੈਲੀਆਂ ਕਰਨ 'ਤੇ ਲੱਗੇ ਪਾਬੰਦੀ: ਐਸਵਾਈ ਕੁਰੈਸ਼ੀ

author img

By

Published : Jan 2, 2022, 6:59 PM IST

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਅਤੇ ਇਸ ਦੇ ਨਵੇਂ ਰੂਪ ਓਮੀਕਰੋਨ (Omicron cases) ਦੇ ਵਧਦੇ ਮਾਮਲਿਆਂ ਦਰਮਿਆਨ ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ ਸਮੇਤ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ (assembly election 2022) ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣਾ ਸ਼ੁਰੂ ਕਰ ਦਿੱਤਾ ਹੈ। ਸਾਰੀਆਂ ਪਾਰਟੀਆਂ ਹੁਣ ਤੋਂ ਵੱਡੀਆਂ ਰੈਲੀਆਂ ਕਰ ਰਹੀਆਂ ਹਨ ਅਤੇ ਇਨ੍ਹਾਂ ਰੈਲੀਆਂ ਵਿੱਚ ਭਾਰੀ ਭੀੜ ਵੀ ਇਕੱਠੀ ਹੋ ਰਹੀ ਹੈ। ਅਜਿਹੇ 'ਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵੀ ਕਈ ਸਵਾਲ ਖੜ੍ਹੇ ਹੋ ਰਹੇ ਹਨ। ਸਾਬਕਾ ਮੁੱਖ ਚੋਣ ਕਮਿਸ਼ਨਰ ਐਸਵਾਈ ਕੁਰੈਸ਼ੀ (Former CEC SY Quraishi) ਨੇ ਕਿਹਾ ਹੈ ਕਿ ਮਹਾਂਮਾਰੀ ਦੇ ਦੌਰਾਨ ਰੈਲੀਆਂ ਦਾ ਆਯੋਜਨ (ban on organizing rallies) ਖਤਰਨਾਕ ਹੈ।

ਵਿਧਾਨ ਸਭਾ ਚੋਣਾਂ ਕਰਵਾਉਣ ਬਾਰੇ ਕੁਰੈਸ਼ੀ ਨੇ ਇਕ ਇੰਟਰਵਿਊ 'ਚ ਕਿਹਾ ਕਿ ਮਹਾਮਾਰੀ ਦੌਰਾਨ ਕਈ ਦੇਸ਼ਾਂ 'ਚ ਚੋਣਾਂ ਹੋਈਆਂ ਹਨ। ਬਿਹਾਰ ਤੋਂ ਪੱਛਮੀ ਬੰਗਾਲ ਅਤੇ ਕੇਰਲ ਤੋਂ ਲੈ ਕੇ ਤਾਮਿਲਨਾਡੂ ਤੱਕ ਕਈ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ। ਕੋਵਿਡ-19 ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਮੁਤਾਬਕ ਚੋਣਾਂ ਹੋਣ 'ਤੇ ਕੋਈ ਸਮੱਸਿਆ ਨਹੀਂ ਹੈ। ਰੈਲੀਆਂ ਦਾ ਆਯੋਜਨ ਖਤਰਨਾਕ ਹੈ। ਇਹ ਬੰਦ ਹੋਣਾ ਚਾਹੀਦਾ ਹੈ।

ਲੀਡਰਾਂ ਵੱਲੋਂ ਵੱਡੀਆਂ ਰੈਲੀਆਂ ਕਰਨ ਅਤੇ ਰਾਤ ਨੂੰ ਕਰਫਿਊ ਲਗਾਉਣ ਦੇ ਫੈਸਲੇ 'ਤੇ ਐੱਸਵਾਈ ਕੁਰੈਸ਼ੀ ਨੇ ਕਿਹਾ ਕਿ ਦਿਨ 'ਚ ਰੈਲੀ ਅਤੇ ਰਾਤ ਨੂੰ ਕਰਫਿਊ ਦਾ ਕੋਈ ਮਤਲਬ ਨਹੀਂ ਹੈ। ਇਸ ਦਾ ਕੋਈ ਹੱਲ ਨਹੀਂ ਹੈ। ਇਸ ਕਾਰਨ ਇਨਫੈਕਸ਼ਨ ਥੋੜ੍ਹਾ ਹੀ ਰੁਕਣ ਵਾਲਾ ਹੈ।

ਇਹ ਵੀ ਪੜ੍ਹੋ : ਖੇਮਕਰਨ ਪੰਹੁਚੀ ਹਰਸਿਮਰਤ ਕੌਰ ਬਾਦਲ ਨੇ ਘੇਰੇ ਕਾਂਗਰਸੀ ਲੀਡਰ

ਚੋਣਾਂ ਦੌਰਾਨ ਕੋਰੋਨਾ ਦੀ ਲਾਗ ਨੂੰ ਰੋਕਣ ਵਿੱਚ ਚੋਣ ਕਮਿਸ਼ਨ ਦੀ ਭੂਮਿਕਾ ਬਾਰੇ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਤਸਵੀਰ ਬਾਅਦ ਵਿੱਚ ਆਵੇਗੀ, ਜਦੋਂ ਚੋਣਾਂ ਦਾ ਐਲਾਨ ਹੋ ਜਾਵੇਗਾ ਅਤੇ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਇਸ ਤੋਂ ਪਹਿਲਾਂ ਸਰਕਾਰ ਨੂੰ ਕਦਮ ਚੁੱਕਣੇ ਚਾਹੀਦੇ ਹਨ। ਇਸ ਸਮੇਂ ਸਿਰਫ ਸਰਕਾਰ ਦੇ ਨਿਯਮ ਅਤੇ ਕਾਨੂੰਨ ਲਾਗੂ ਹਨ। ਸਰਕਾਰ ਨੇ ਰਾਤ ਨੂੰ ਕਰਫਿਊ ਲਗਾ ਦਿੱਤਾ ਹੈ। ਸਰਕਾਰ ਨੂੰ ਇਨ੍ਹਾਂ ਰੈਲੀਆਂ ਦਾ ਆਯੋਜਨ ਬੰਦ ਕਰਨਾ ਚਾਹੀਦਾ ਹੈ। ਚੋਣਾਂ ਦੇ ਐਲਾਨ ਤੋਂ ਬਾਅਦ ਸਭ ਤੋਂ ਪਹਿਲਾਂ ਚੋਣ ਕਮਿਸ਼ਨ ਨੂੰ ਇਨ੍ਹਾਂ ਰੈਲੀਆਂ 'ਤੇ ਪਾਬੰਦੀ ਲਗਾਉਣੀ ਚਾਹੀਦੀ ਹੈ।

ਚੋਣਾਂ ਦੌਰਾਨ ਚੋਣ ਕਮਿਸ਼ਨ ਵੱਲੋਂ ਤੈਅ ਕੋਰੋਨਾ ਪ੍ਰੋਟੋਕੋਲ ਦੀ ਉਲੰਘਣਾ ਬਾਰੇ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਪ੍ਰੋਟੋਕੋਲ ਬਹੁਤ ਵਧੀਆ ਹੈ। ਇਸ ਨੂੰ ਚੰਗੀ ਤਰ੍ਹਾਂ ਲਾਗੂ ਕਰਨਾ ਚਾਹੀਦਾ ਹੈ। ਜੇ ਅਜਿਹਾ ਨਹੀਂ ਹੁੰਦਾ, ਤਾਂ ਉਲੰਘਣਾ ਹੈ, ਲਾਪਰਵਾਹੀ ਹੈ। ਕਿਸੇ ਵੀ ਸਥਿਤੀ ਵਿੱਚ, ਨਿਰਧਾਰਤ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਕਮਿਸ਼ਨ ਨੂੰ ਹਰ ਹਾਲਤ ਵਿੱਚ ਇਸ ਨੂੰ ਯਕੀਨੀ ਬਣਾਉਣਾ ਹੋਵੇਗਾ।

ਇਹ ਵੀ ਪੜ੍ਹੋ : ਮਜੀਠੀਆ ਖ਼ਿਲਾਫ਼ FIR ਸਿਆਸੀ ਸਟੰਟ, ਚੰਨੀ ਸਰਕਾਰ ਦੇ ਆਸ਼ੀਰਵਾਦ ਨਾਲ ਘੁੰਮ ਰਿਹੈ ਖੁੱਲੇਆਮ: ਰਾਘਵ ਚੱਢਾ

ਕੋਵਿਡ ਮਹਾਮਾਰੀ ਦੇ ਦੌਰਾਨ ਘੱਟ ਪੜਾਵਾਂ ਵਿੱਚ ਚੋਣਾਂ ਕਰਵਾਉਣ ਬਾਰੇ ਸਾਬਕਾ ਮੁੱਖ ਚੋਣ ਕਮਿਸ਼ਨਰ ਕੁਰੈਸ਼ੀ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਇਸ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਸੁਰੱਖਿਆ ਸਬੰਧੀ ਸਾਰੇ ਪ੍ਰਬੰਧ ਇੱਕੋ ਵਾਰ ਕੀਤੇ ਜਾ ਸਕਦੇ ਹਨ। ਜੇਕਰ ਸਰਕਾਰ ਇਸ ਸਬੰਧੀ ਕੋਈ ਪ੍ਰਬੰਧ ਕਰ ਲਵੇ ਤਾਂ ਘੱਟੋ-ਘੱਟ ਇੱਕ ਜਾਂ ਦੋ ਪੜਾਵਾਂ ਵਿੱਚ ਵੋਟਾਂ ਤਾਂ ਪੂਰੀਆਂ ਹੋ ਸਕਦੀਆਂ ਹਨ।

(ਪੀਟੀਆਈ-ਭਾਸ਼ਾ)

ETV Bharat Logo

Copyright © 2024 Ushodaya Enterprises Pvt. Ltd., All Rights Reserved.