ਚੰਡੀਗੜ੍ਹ: ਸੂਬੇ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਸਿਆਸੀ ਲੀਡਰ ਵੀ ਕੋਰੋਨਾ ਦੀ ਚਪੇਟ ਵਿੱਚ ਆ ਰਹੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਕੈਪਟਨ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।
-
I have tested positive for #Covid with mild symptoms. Have isolated myself and request all those who came in contact with me to get themselves tested.
— Capt.Amarinder Singh (@capt_amarinder) January 12, 2022 " class="align-text-top noRightClick twitterSection" data="
">I have tested positive for #Covid with mild symptoms. Have isolated myself and request all those who came in contact with me to get themselves tested.
— Capt.Amarinder Singh (@capt_amarinder) January 12, 2022I have tested positive for #Covid with mild symptoms. Have isolated myself and request all those who came in contact with me to get themselves tested.
— Capt.Amarinder Singh (@capt_amarinder) January 12, 2022
ਕੈਪਟਨ ਤੋਂ ਪਹਿਲਾਂ ਵੀ ਕਈ ਸਿਆਸੀ ਆਗੂ ਕੋਰੋਨਾ ਦੀ ਚਪੇਟ ਵਿੱਚ ਆ ਚੁੱਕੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪਰਿਵਾਰਿਕ ਮੈਂਬਰ ਕੋਰੋਨਾ ਪਾਜ਼ੀਟਿਵ ਆ ਚੁੱਕੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋ ਹੁਣ ਵੀ ਪੰਜਾਬ ਦੌਰੇ ਉੱਪਰ ਚੱਲ ਰਹੇ ਹਨ ਉਨ੍ਹਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆ ਚੁੱਕੀ ਹੈ। ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਪੀਐਮ ਮੋਦੀ ਦੀ ਫਿਰੋਜ਼ਪੁਰ ਰੈਲੀ ਤੋਂ ਪਹਿਲਾਂ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ।
ਇਹ ਵੀ ਪੜ੍ਹੋ: ਦਿੱਲੀ ਪੁਲਿਸ ਕਮਿਸ਼ਨਰ ਦੇ OSD ਸਮੇਤ 1700 ਪੁਲਿਸ ਮੁਲਾਜ਼ਮ ਕੋਰੋਨਾ ਪਾਜ਼ੀਟਿਵ