ETV Bharat / bharat

Road Accident: ਕਾਂਗਰਸ ਦੇ ਸਾਬਕਾ ਵਿਧਾਇਕ ਰਾਜੇਸ਼ ਲਿਲੋਠੀਆ ਦੀ ਪਤਨੀ ਦੀ ਸੜਕ ਹਾਦਸੇ 'ਚ ਮੌਤ - ਡੀਸੀਪੀ ਸਾਗਰ ਸਿੰਘ ਕਲਸੀ

ਕਾਂਗਰਸ ਦੇ ਸਾਬਕਾ ਵਿਧਾਇਕ ਰਾਜੇਸ਼ ਲਿਲੋਠੀਆ ਦੀ ਪਤਨੀ ਉੱਤਰੀ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ 'ਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ 'ਚ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲੇ 'ਚ ਬ੍ਰੇਜ਼ਾ ਕਾਰ ਚਾਲਕ ਜ਼ੈਨੁਲ ਨੂੰ ਗ੍ਰਿਫਤਾਰ ਕਰ ਲਿਆ ਹੈ।

Congress wife,  road accident in delhi
ਕਾਂਗਰਸ ਦੇ ਸਾਬਕਾ ਵਿਧਾਇਕ ਰਾਜੇਸ਼ ਲਿਲੋਠੀਆ ਦੀ ਪਤਨੀ ਦੀ ਸੜਕ ਹਾਦਸੇ 'ਚ ਮੌਤ
author img

By

Published : Jun 13, 2023, 7:23 AM IST

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਵਿਧਾਇਕ ਰਾਜੇਸ਼ ਲਿਲੋਠੀਆ ਦੀ ਪਤਨੀ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਨੂੰ ਉੱਤਰੀ ਦਿੱਲੀ ਦੇ ਕਸ਼ਮੀਰੀ ਗੇਟ ਥਾਣਾ ਖੇਤਰ ਵਿੱਚ ਵਾਪਰਿਆ। ਮ੍ਰਿਤਕ ਮਧੂ ਲਿਲੋਥੀਆ ਆਪਣੀ ਬਲੇਨੋ ਕਾਰ 'ਚ ਸਵਾਰ ਸੀ, ਇਸ ਦੌਰਾਨ ਇਕ ਤੇਜ਼ ਰਫਤਾਰ ਬ੍ਰੇਜ਼ਾ ਕਾਰ ਨੇ ਉਸ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ 'ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਉਸ ਨੂੰ ਜ਼ਖਮੀ ਹਾਲਤ ਵਿਚ ਇਲਾਜ ਲਈ ਟਰਾਮਾ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ 'ਚ ਕਾਰਵਾਈ ਕਰਦੇ ਹੋਏ ਦਿੱਲੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਸੀਲਮਪੁਰ ਇਲਾਕੇ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।

ਕਾਂਗਰਸ ਵਿਧਾਇਕ ਦੀ ਪਤਨੀ ਹੈ ਮ੍ਰਿਤਕ ਔਰਤ: ਉੱਤਰੀ ਜ਼ਿਲ੍ਹੇ ਦੇ ਡੀਸੀਪੀ ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਕਸ਼ਮੀਰੀ ਗੇਟ ਥਾਣੇ ਨੂੰ ਸੂਚਨਾ ਮਿਲੀ ਸੀ ਕਿ ਇਲਾਕੇ ਵਿੱਚ ਬਲੇਨੋ ਅਤੇ ਬਰੇਜ਼ਾ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਜ਼ਖਮੀ ਔਰਤ ਨੂੰ ਇਲਾਜ ਲਈ ਟਰਾਮਾ ਸੈਂਟਰ ਲਿਜਾਇਆ ਗਿਆ। ਇੱਥੇ ਇਲਾਜ ਦੌਰਾਨ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ। ਜਾਂਚ ਦੌਰਾਨ ਮ੍ਰਿਤਕ ਔਰਤ ਦੀ ਪਛਾਣ ਸਾਬਕਾ ਕਾਂਗਰਸੀ ਵਿਧਾਇਕ ਰਾਜੇਸ਼ ਲਿਲੋਠੀਆ ਦੀ ਪਤਨੀ ਮਧੂ ਲਿਲੋਠੀਆ (55) ਵਜੋਂ ਹੋਈ ਹੈ।

  • My Heartfelt condolences to Shri @RajeshLilothia Ji, Chairman, SC Department, AICC on the untimely demise of his wife Smt. Madhu Lilothia Ji.

    May god give you and the family to bear this personal loss.

    — Amarinder Singh Raja Warring (@RajaBrar_INC) June 12, 2023 " class="align-text-top noRightClick twitterSection" data=" ">

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਜਤਾਇਆ ਸੋਗ:
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ, "ਕਾਂਗਰਸ ਦੇ ਅਨੁਸੂਚਿਤ ਜਾਤੀ ਵਿਭਾਗ ਦੇ ਪ੍ਰਧਾਨ ਰਾਜੇਸ਼ ਲਿਲੋਠੀਆ, ਉਨ੍ਹਾਂ ਦੀ ਪਤਨੀ ਮਧੂ ਲਿਲੋਠੀਆ ਦੇ ਬੇਵਕਤੀ ਦੇਹਾਂਤ 'ਤੇ ਮੇਰੀ ਦਿਲੀ ਹਮਦਰਦੀ ਹੈ। ਪ੍ਰਮਾਤਮਾ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਇਹ ਨਿੱਜੀ ਘਾਟਾ ਸਹਿਣ ਦੀ ਤਾਕਤ ਦੇਵੇ।"

ਮੁਲਜ਼ਮ ਕਾਰ ਚਾਲਕ ਗ੍ਰਿਫ਼ਤਾਰ: ਹਾਦਸੇ ਵਿੱਚ ਔਰਤ ਦੀ ਮੌਤ ਹੋਣ ’ਤੇ ਕਸ਼ਮੀਰੀ ਗੇਟ ਥਾਣੇ ਦੀ ਪੁਲਿਸ ਨੇ ਆਈਪੀਸੀ ਦੀ ਧਾਰਾ 279/304ਏ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਕਰਦੇ ਹੋਏ ਪੁਲਿਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕੀਤਾ ਅਤੇ ਸਥਾਨਕ ਖੁਫੀਆ ਏਜੰਸੀ ਦੀ ਮਦਦ ਵੀ ਲਈ। ਮਾਮਲੇ 'ਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਬ੍ਰੇਜ਼ਾ ਕਾਰ ਚਾਲਕ ਜੈਨੁਲ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨੇ ਕਾਰ ਹਾਦਸੇ ਦੀ ਗੱਲ ਵੀ ਕਬੂਲੀ ਹੈ। ਮੁਲਜ਼ਮ ਡਰਾਈਵਰ ਨੇ ਪੁਲਿਸ ਨੂੰ ਦੱਸਿਆ ਕਿ ਹਾਦਸੇ ਤੋਂ ਬਾਅਦ ਉਹ ਡਰ ਗਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.