ਚੰਡੀਗੜ੍ਹ: ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਦੀਪ ਛਾਬੜਾ ਨੇ ਪਿਛਲੇ ਕਈ ਦਿਨਾਂ ਤੋਂ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਦੇ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ।
ਇਹ ਵੀ ਪੜੋ: ਸਿੱਖਿਆ ਮੰਤਰੀ ਤੋਂ ਭਰੋਸਾ ਮਿਲਣ ਤੋਂ ਬਾਅਦ ਖੁਸ਼ ਨਜ਼ਰ ਆਏ ਕੱਚੇ ਅਧਿਆਪਕ
ਦੱਸ ਦਈਏ ਕਿ ਪ੍ਰਦੀਪ ਛਾਬੜਾ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਦੇ ਰਾਜਨੀਤਕ ਸਲਾਹਕਾਰ ਵੀ ਰਹੇ ਹਨ। ਛਾਬੜਾ ਵੱਲੋਂ ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਛੇਤੀ ਹੀ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋ ਜਾਣਗੇ। ਚੰਡੀਗੜ੍ਹ ਦੀ ਸਿਆਸਤ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਿਆਸੀ ਪਾਰਟੀ ਦੇ ਸਾਬਕਾ ਪ੍ਰਧਾਨ ਨੇ ਪਾਰਟੀ ਛੱਡ ਦਿੱਤੀ ਹੋਵੇ।
ਹਾਲਾਂਕਿ, ਉਹ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖਣਗੇ, ਜਿਸ ਵਿੱਚ ਉਨ੍ਹਾਂ ਦੇ ਅਸਤੀਫੇ ਦਾ ਕਾਰਨ ਦੱਸਿਆ ਗਿਆ ਹੈ।