ਨਵੀਂ ਦਿੱਲੀ : ਦਿੱਲੀ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਲੜੀ ਦੇ ਚਲਦੇ dsgmc ਦੇ ਸਾਬਕਾ ਪ੍ਰਧਾਨ ਅਤੇ 'ਜਾਗੋ' ਪਾਰਟੀ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਜੀਕੇ ਵੱਲੋਂ ਵੀ ਦਿੱਲੀ ਦੇ ਵਾਰਡ ਗ੍ਰੇਟਰ ਕੈਲਾਸ਼ ਤੋਂ ਆਪਣੇ ਕਾਗ਼ਜ਼ ਦਾਖ਼ਲ ਕੀਤੇ।
ਇਸ ਦੌਰਾਨ ਮਨਜੀਤ ਸਿੰਘ ਜੀਕੇ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਚੋਣ ਮੈਂਦਾਨ ਵਿੱਚ ਗਠਬੰਧਨ ਦੇ ਨਾਲ ਹੈ ਅਤੇ ਉਨ੍ਹਾਂ ਦੀ ਪਾਰਟੀ 39 ਸੀਟਾਂ ਉਤੇ ਚੋਣ ਲੜ ਰਹੀ ਹੈ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਦਾ ਮੁੱਖ ਮੁੱਦਾ ਸਿੱਖਿਆ, ਗੁਰਦਵਾਰਾ ਸਾਹਿਬਾਨ ਵਿੱਚੋਂ ਭ੍ਰਿਸ਼ਟਾਚਾਰ ਮੁਕਤ ਧਰਮ ਪ੍ਰਛਾਮ, '84 ਦੇ ਮੁੱਦੇ ਅਤੇ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੇ ਮੁੱਦੇ ਅਹਿਮ ਹਨ। ਇਨ੍ਹਾਂ ਮੁੱਦਿਆਂ ਨੂੰ ਲੈ ਕੇ ਹੀ ਉਹ ਸੰਗਤਾਂ ਦੀ ਕਚਹਿਰੀ ਵਿੱਚ ਜਾਣਗੇ।